ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਹੈ ਜੋਤੀ ਜੋਤ ਦਿਹਾੜਾ, ਦਰਸ਼ਨ ਔਲਖ ਨੇ ਤਸਵੀਰ ਸਾਂਝੀ ਕਰਦੇ ਹੋਏ ਕੀਤਾ ਯਾਦ

Written by  Shaminder   |  November 09th 2021 01:18 PM  |  Updated: November 09th 2021 01:18 PM

ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਹੈ ਜੋਤੀ ਜੋਤ ਦਿਹਾੜਾ, ਦਰਸ਼ਨ ਔਲਖ ਨੇ ਤਸਵੀਰ ਸਾਂਝੀ ਕਰਦੇ ਹੋਏ ਕੀਤਾ ਯਾਦ

ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ (Guru Gobind Singh ji) ਜੀ ਦਾ ਅੱਜ ਜੋਤੀ ਜੋਤ (Jyoti jyot Divas) ਦਿਹਾੜਾ ਮਨਾਇਆ ਜਾ ਰਿਹਾ ਹੈ । ਇਸ ਮੌਕੇ ਹਰ ਕੋਈ ਗੁਰੂ ਗੋਬਿੰਦ ਸਿੰਘ ਜੀ ਨੂੰ ਯਾਦ ਕਰ ਰਿਹਾ ਹੈ । ਪੰਜਾਬੀ ਅਦਾਕਾਰ ਦਰਸ਼ਨ ਔਲਖ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਗੁਰੂ ਸਾਹਿਬ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਨੂੰ ਯਾਦ ਕੀਤਾ ਹੈ ।

guru gobind

ਹੋਰ ਪੜ੍ਹੋ : ਬਾਲੀਵੁੱਡ ਅਦਾਕਾਰਾ ਨੇ ਆਪਣੇ ਭਰਾ ਦੇ ਜਨਮ ਦਿਨ ’ਤੇ ਸਾਂਝੀਆਂ ਕੀਤੀਆਂ ਬਚਪਨ ਦੀਆਂ ਤਸਵੀਰਾਂ, ਦੱਸੋ ਕੌਣ ਹੈ ਇਹ ਹੀਰੋਇਨ

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਮਰਣੁ ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਨਿ ਪਰਵਾਣੋ॥ ਸੂਰੇ ਸੋਈ ਆਗੈ ਆਖਿਅਹਿ ਦਰਗਹ ਪਾਵਹਿ ਸਾਚੀ ਮਾਣੋ॥ ਧੰਨ ਧੰਨ ਦਸਮੇਸ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਅੱਜ ਦੇ ਦਿਹਾੜੇ ਨਾਦੇੜ(ਤਖਤ ਸ੍ਰੀ ਹਜੂਰ ਸਾਹਿਬ) ਵਿਖੇ ਜੋਤੀ ਜੋਤਿ ਸਮਾ ਗਏ ਸੀ ਗੁਰੂ ਸਾਹਿਬ ਜੀ ਦੇਜੋਤੀ ਜੋਤਿ ਪੁਰਬਦਿਹਾੜੇ ਗੁਰੂ ਸਾਹਿਬ ਜੀ ਨੂੰ ਕੋਟਿ ਕੋਟਿ ਪ੍ਰਣਾਮ॥‘

ਗੁਰੂ ਗੋਬਿੰਦ ਸਿੰਘ ਜੀ ਨੇ ਦੇਸ਼ ਅਤੇ ਕੌਮ ਦੀ ਖਾਤਿਰ ਆਪਣਾ ਪੂਰਾ ਪਰਿਵਾਰ ਵਾਰ ਦਿੱਤਾ ਸੀ । ਉਨ੍ਹਾਂ ਦੇ ਛੋਟੇ ਸਾਹਿਬਜ਼ਾਦੇ ਜਿੱਥੇ ਸਰਹਿੰਦ ਦੀਆਂ ਦੀਵਾਰਾਂ ‘ਚ ਚਿਣਵਾ ਦਿੱਤੇ ਗਏ, ਉੱਥੇ ਹੀ ਵੱਡੇ ਸਾਹਿਬਜ਼ਾਦਿਆਂ ਨੇ ਚਮਕੌਰ ਸਾਹਿਬ ‘ਚ ਸ਼ਹਾਦਤ ਦਿੱਤੀ । ਕੌਮ ਵੱਲੋਂ ਗੁਰੂ ਸਾਹਿਬ ਵੱਲੋਂ ਦਿੱਤੇ ਗਏ ਇਸ ਬਲੀਦਾਨ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਹੈ । ਦਰਸ਼ਨ ਔਲਖ ਦੇ ਨਾਲ ਨਾਲ ਅਨਮੋਲ ਗਗਨ ਮਾਨ ਨੇ ਵੀ ਗੁਰੂ ਸਾਹਿਬ ਦੇ ਜੋਤੀ ਜੋਤ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network