ਮਲਕੀਤ ਰੌਣੀ ਦਾ ਅੱਜ ਹੈ ਜਨਮ ਦਿਨ, ਪੰਜਾਬੀ ਸਿਤਾਰਿਆਂ ਨੇ ਦਿੱਤੀ ਵਧਾਈ, ਅਦਾਕਾਰ ਨੇ ਸਭ ਦਾ ਕੀਤਾ ਸ਼ੁਕਰੀਆ ਅਦਾ

written by Shaminder | November 09, 2021

ਮਲਕੀਤ ਰੌਣੀ  (Malkeet Rauni) ਦਾ ਅੱਜ ਜਨਮ ਦਿਨ (Birthday) ਹੈ । ਉਨ੍ਹਾਂ ਦੇ ਜਨਮ ਦਿਨ ‘ਤੇ ਪੰਜਾਬੀ ਸਿਤਾਰਿਆਂ ਨੇ ਵੀ ਵਧਾਈ ਦਿੱਤੀ ਹੈ। ਮਲਕੀਤ ਰੌਣੀ ਕਿਸੇ ਪਛਾਣ ਦੇ ਮੁਹਤਾਜ ਨਹੀਂ ਹਨ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।ਜ਼ਿਲ੍ਹਾ ਰੋਪੜ ਦੇ ਪਿੰਡ ਰੋਣੀ ਖ਼ੁਰਦ ਦੇ ਜੰਮਪਲ ਮਲਕੀਤ ਰੌਣੀ ਨੇ ਆਪਣੀ ਮਿਹਨਤ ਤੇ ਲਗਨ ਦੇ ਨਾਲ ਅਦਾਕਾਰੀ ਜਗਤ ‘ਚ ਨਾਂਅ ਬਣਾਇਆ ਹੈ । ਉਨ੍ਹਾਂ ਨੇ ਸਕੂਲੀ ਪੜ੍ਹਾਈ ਫਤਿਹਗੜ੍ਹ ਸਾਹਿਬ ਦੇ ਨਜ਼ਦੀਕ ਪਿੰਡ ਖੰਟ ਮਾਨਪੁਰ ‘ਚ ਪੂਰੀ ਕੀਤੀ।

Malkeet Rauni -min Image From Instagram

ਹੋਰ ਪੜ੍ਹੋ : ਗੁਰਲੇਜ ਅਖਤਰ ਦੇ ਭਰਾ ਦਾ ਹੋਇਆ ਵਿਆਹ, ਤਸਵੀਰਾਂ ਹੋ ਰਹੀਆਂ ਵਾਇਰਲ

ਉਨ੍ਹਾਂ ‘ਚ ਬਚਪਨ ਤੋਂ ਹੀ ਅਦਾਕਾਰੀ ਦੇ ਗੁਣ ਦਿਖਾਈ ਦਿੰਦੇ ਸਨ ਅਤੇ ਉਨ੍ਹਾਂ ਨੇ ਬਚਪਨ ‘ਚ ਹੀ ਕਈ ਨਾਟਕ ਖੇਡੇ ਅਤੇ ਉਨ੍ਹਾਂ ਨੇ ਕਈ ਵਰਕਸ਼ਾਪਾਂ ‘ਚ ਭਾਗ ਲਿਆ ।

malkeet rauni birthday malkeet rauni birthday

ਉਨ੍ਹਾਂ ਨੇ ਪੰਜਾਬੀ ਫ਼ਿਲਮਾਂ, ਸੀਰੀਅਲਾਂ ਦੇ ਨਾਲ-ਨਾਲ ਬਾਲੀਵੁੱਡ ਦੀਆਂ ਕਈ ਫ਼ਿਲਮਾਂ ਅਤੇ ਨਾਟਕਾਂ ‘ਚ ਵੀ ਕੰਮ ਕੀਤਾ ਹੈ ।ਉਹ ਟੀਵੀ ਸੀਰੀਅਲ ‘ਏਕ ਵੀਰ ਕੀ ਅਰਦਾਸ...ਵੀਰਾ’, ਅੰਮ੍ਰਿਤ ਮੰਥਨ ਇਸ ਤੋਂ ਇਲਾਵਾ ਬਾਲੀਵੁੱਡ ਫ਼ਿਲਮਾਂ ਸਰਬਜੀਤ,ਅਤਿਥੀ ਤੁਮ ਕਬ ਜਾਓਗੇ ਸਣੇ ਕਈ ਫ਼ਿਲਮਾਂ ਅਤੇ ਨਾਟਕਾਂ ‘ਚ ਕੰਮ ਕੀਤਾ ਹੈ ।

ਇਸ ਤੋਂ ਇਲਾਵਾ ਉਹ ਹਰ ਦੂਜੀ ਪੰਜਾਬੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦਿੰਦੇ ਨੇ । ਉਹ ਅਰਦਾਸ ਕਰਾਂ,ਬਣਜਾਰਾ ਟਰੱਕ, ਮੰਜ ਬਿਸਤਰੇ-੨, ਢੋਲ ਰੱਤੀ, ਲਾਵਾਂ ਫੇਰ ਵਰਗੀ ਕਈ ਸੁਪਰ ਹਿੱਟ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਇਸ ਤੋਂ ਇਲਾਵਾ ਉਹ ਪੰਜਾਬੀ ਗੀਤਾਂ ‘ਚ ਵੀ ਅਦਾਕਾਰੀ ਕਰ ਚੁੱਕੇ ਨੇ ।

 

You may also like