ਅੱਜ ਹੈ ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦੇ ਵਿਆਹ ਦੀ ਪਹਿਲੀ ਵਰ੍ਹੇਗੰਢ, ਸਾਂਝੀਆਂ ਕੀਤੀਆਂ ਅਣਦੇਖੀਆਂ ਤਸਵੀਰਾਂ

written by Lajwinder kaur | October 18, 2022 08:26pm

Parmish Verma and Geet Grewal's first wedding anniversary: ਪੰਜਾਬੀ ਗਾਇਕ ਪਰਮੀਸ਼ ਵਰਮਾ ਜੋ ਕਿ ਹਾਲ ਹੀ 'ਚ ਪਿਤਾ ਬਣੇ ਹਨ। ਉਨ੍ਹਾਂ ਦੀ ਪਤਨੀ ਗੀਤ ਗਰੇਵਾਲ ਨੇ ਪਿਛਲੇ ਮਹੀਨੇ ਇੱਕ ਪਿਆਰੀ ਜਿਹੀ ਧੀ ਨੂੰ ਜਨਮ ਦਿੱਤਾ ਹੈ। ਜਿਸ ਤੋਂ ਬਾਅਦ ਪਰਮੀਸ਼ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਹੈ। ਉਹ ਅਕਸਰ ਹੀ ਆਪਣੀ ਧੀ ਦੇ ਨਾਲ ਕਿਊਟ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਜ਼ਿਕਰਯੋਗ ਹੈ ਕਿ ਅੱਜ ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦੇ ਵਿਆਹ ਨੂੰ ਪੂਰਾ ਇੱਕ ਸਾਲ ਹੋ ਗਿਆ ਹੈ।

ਹੋਰ ਪੜ੍ਹੋ : ਕੌਣ ਹੈ ਗਾਇਕ ‘SHUBH’ ਤੇ ਕਲਾਕਾਰ ਰਵਨੀਤ ਨਾਲ ਕੀ ਹੈ ਸਬੰਧ? ਮਹਿਜ਼ ਪੰਜ ਗੀਤਾਂ ਨਾਲ ਹੀ ਸੋਸ਼ਲ ਮੀਡੀਆ ‘ਤੇ ਪਾ ਰੱਖੀ ਹੈ ਧੱਕ

parmish-geet image source: Instagram

ਗਾਇਕ/ਐਕਟਰ ਪਰਮੀਸ਼ ਵਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੇ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਪਿਆਰਾ ਜਿਹਾ ਨੋਟ ਆਪਣੀ ਪਤਨੀ ਦੇ ਲਈ ਲਿਖਿਆ ਹੈ। ਉਨ੍ਹਾਂ ਨੇ ਲਿਖਿਆ ਹੈ- ‘ਹੈਪੀ ਐਨੀਵਰਸਿਰੀ ਬੇਬੀ, ਤੁਸੀਂ ਬਹੁਤ ਹੀ ਕਮਾਲ ਦੀ ਔਰਤ ਹੋ ਤੇ ਮੈਨੂੰ ਤੁਹਾਡੇ ਤੇ ਮਾਣ ਹੈ another version of you in my life, Teach her No Less...I love you ♾ @geetgrewalverma’। ਇਸ ਪੋਸਟ ਉੱਤੇ ਕਲਾਕਾਰ ਤੇ ਫੈਨਜ਼ ਕਮੈਂਟ ਕਰਕੇ ਜੋੜੀ ਨੂੰ ਵਿਆਹ ਦੀ ਵਰ੍ਹੇਗੰਢ ਦੀਆਂ ਮੁਬਾਰਕਾਂ ਦੇ ਰਹੇ ਹਨ।

parmish verma wedding anniversary image source: Instagram

ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਅਜੇ ਤੱਕ ਆਪਣੀ ਧੀ ਦਾ ਚਿਹਰਾ ਨਹੀਂ ਦਿਖਾਇਆ ਹੈ। ਪਰ ਦੋਵਾਂ ਨੇ ਆਪਣੀ ਧੀ ਦੇ ਨਾਮ ਦਾ ਖੁਲਾਸਾ ਕਰ ਦਿੱਤਾ ਹੈ। ਦੋਵਾਂ ਨੇ ਆਪਣੀ ਧੀ ਦਾ ਨਾਮ ਸਦਾ ਰੱਖਿਆ ਹੈ।

parmish verma image source: instagram

 

You may also like