ਸਾਰਾ ਗੁਰਪਾਲ ਦਾ ਅੱਜ ਜਨਮ ਦਿਨ ਹੈ । ਉਨ੍ਹਾਂ ਨੇ ਆਪਣੇ ਜਨਮ ਦਿਨ ਦੇ ਮੌਕੇ ‘ਤੇ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਹ ਆਪਣਾ ਜਨਮ ਦਿਨ ਮਨਾਉਂਦੀ ਹੋਈ ਨਜ਼ਰ ਆ ਰਹੀ ਹੈ ।
ਉਨ੍ਹਾਂ ਦੇ ਜਨਮ ਦਿਨ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਜਿਸ ‘ਚ ਜੱਸੀ ਗਿੱਲ, ਹੈਪੀ ਰਾਏਕੋਟੀ ਸਣੇ ਕਈ ਸੈਲੀਬ੍ਰੇਟੀਜ਼ ਨੇ ਵਧਾਈ ਦਿੱਤੀ ਹੈ । ਦੱਸ ਦਈਏ ਕਿ ਸਾਰਾ ਗੁਰਪਾਲ ਨੇ ਬਿੱਗ ਬੌਸ ‘ਚ ਵੀ ਭਾਗ ਲਿਆ ਹੈ ਪਰ ਜਲਦ ਹੀ ਘਰ ਤੋਂ ਬਾਹਰ ਹੋ ਗਏ ਸਨ।ਪੰਜਾਬੀ ਇੰਡਸਟਰੀ ‘ਚ ਉਹ ਲੰਮੇ ਸਮੇਂ ਤੋਂ ਸਰਗਰਮ ਹਨ ।
ਹੋਰ ਪੜ੍ਹੋ : ਸਾਰਾ ਗੁਰਪਾਲ ਨੇ ਪੰਜਾਬੀ ਗੀਤ ਉੱਤੇ ਬਣਾਇਆ ਵੀਡੀਓ, ਆਪਣੀ ਦਿਲਕਸ਼ ਅਦਾਵਾਂ ਦੇ ਨਾਲ ਜਿੱਤ ਰਹੀ ਹੈ ਦਰਸ਼ਕਾਂ ਦਾ ਦਿਲ
ਉਹ ਬਤੌਰ ਮਾਡਲ ਪੰਜਾਬੀ ਇੰਡਸਟਰੀ ‘ਚ ਆਏ ਸਨ, ਪਰ ਉਸ ਤੋਂ ਬਾਅਦ ਉਨ੍ਹਾਂ ਨੇ ਮਾਡਲਿੰਗ ਦੇ ਨਾਲ ਨਾਲ ਐਕਟਿੰਗ ‘ਚ ਵੀ ਹੱਥ ਅਜ਼ਮਾਇਆ ਅਤੇ ਕੁਝ ਫ਼ਿਲਮਾਂ ‘ਚ ਵੀ ਉਹ ਨਜ਼ਰ ਆਉਣ ਵਾਲੇ ਹਨ ।
ਇਸ ਤੋਂ ਇਲਾਵਾ ਗਾਇਕੀ ਦੇ ਖੇਤਰ ‘ਚ ਵੀ ਉਹ ਨਿੱਤਰ ਚੁੱਕੇ ਹਨ ਅਤੇ ਉਨ੍ਹਾਂ ਦੇ ਕੁਝ ਗੀਤ ਵੀ ਰਿਲੀਜ਼ ਹੋ ਚੁੱਕੇ ਹਨ ।ਉਨ੍ਹਾਂ ਦਾ ਸਬੰਧ ਹਰਿਆਣਾ ਦੇ ਨਾਲ ਹੈ ਅਤੇ ਉਨ੍ਹਾਂ ਦਾ ਅਸਲ ਨਾਂਅ ਰਚਨਾ ਦੇਵੀ ਹੈ ।
View this post on Instagram