ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅੱਜ ਹੈ ਪ੍ਰਕਾਸ਼ ਦਿਹਾੜਾ, ਦਰਸ਼ਨ ਔਲਖ, ਸਤਵਿੰਦਰ ਬੁੱਗਾ ਸਣੇ ਕਈ ਸੈਲੀਬ੍ਰੇਟੀਜ਼ ਨੇ ਦਿੱਤੀ ਵਧਾਈ

Written by  Shaminder   |  August 02nd 2021 01:42 PM  |  Updated: August 02nd 2021 01:42 PM

ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅੱਜ ਹੈ ਪ੍ਰਕਾਸ਼ ਦਿਹਾੜਾ, ਦਰਸ਼ਨ ਔਲਖ, ਸਤਵਿੰਦਰ ਬੁੱਗਾ ਸਣੇ ਕਈ ਸੈਲੀਬ੍ਰੇਟੀਜ਼ ਨੇ ਦਿੱਤੀ ਵਧਾਈ

ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅੱਜ ਪ੍ਰਕਾਸ਼ ਦਿਹਾੜਾ ਹੈ । ਇਸ ਮੌਕੇ ‘ਤੇ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ । ਉੱਥੇ ਹੀ ਗੁਰੂ ਘਰ ‘ਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ । ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਗੁਰੂ ਸਾਹਿਬ ਨੂੰ ਯਾਦ ਕੀਤਾ ਹੈ ਅਤੇ ਸਮੂਹ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਹਨ ।

Sri Harkrishan ji

ਗਾਇਕ ਸਤਵਿੰਦਰ ਬੁੱਗਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਗੁਰੂ ਸਾਹਿਬ ਜੀ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਕਿ ‘ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੈ ਸਭਿ ਦੁਖ ਜਾਇ ॥ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ।

ਹੋਰ ਪੜ੍ਹੋ : ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਹਸਪਤਾਲ ਦੇ ਬਾਹਰ ਦਿੱਤੇ ਦਿਖਾਈ, ਸੋਸ਼ਲ ਮੀਡੀਆ ’ਤੇ ਪੁੱਛੇ ਜਾ ਰਹੇ ਹਨ ਇਸ ਤਰ੍ਹਾਂ ਦੇ ਸਵਾਲ

Satwinder bugga shared Pic

ਗੁਰੂ ਸਾਹਿਬ ਸਦਾ ਕ੍ਰਿਪਾ ਬਣਾਈ ਰੱਖਣ। ਇਸ ਦੇ ਨਾਲ ਹੀ ਅਦਾਕਾਰ ਦਰਸ਼ਨ ਅੋਲ਼ਖ ਨੇ ਵੀ ਗੁਰੂ ਸਾਹਿਬ ਦੀ ਤਸਵੀਰ ਸਾਂਝੀ ਕਰਦੇ ਹੋਏ ਸਭ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਹੈ ।

ਉਨ੍ਹਾਂ ਨੇ ਲਿਖਿਆ ਕਿ ਸ੍ਰੀ ਹਰਿ ਕ੍ਰਿਸ਼ਨ ਧਿਆਈਐ, ਜਿਸ ਡਿਠੇ ਸਭਿ ਦੁਖਿ ਜਾਇ । ਇਸ ਤੋਂ ਇਲਾਵਾ ਹੋਰ ਕਈ ਸੈਲੀਬ੍ਰੇਟੀਜ਼ ਨੇ ਵੀ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਸੰਗਤਾਂ ਨੂੰ ਦਿੱਤੀਆਂ ਹਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network