
ਆਪਣੀ ਮਿੱਠੀ ਆਵਾਜ਼ ਦੇ ਨਾਲ ਹਰ ਇੱਕ ਦਾ ਦਿਲ ਜਿੱਤਣ ਵਾਲੀ ਗਾਇਕਾ ਪਰਵੀਨ ਭਾਰਟਾ (Parveen Bharta) ਅਤੇ ਉਨ੍ਹਾਂ ਦੇ ਪਤੀ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹੈ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ਼ ਉੱਤੇ ਆਪਣੇ ਵਿਆਹ ਦੀ 10ਵੀਂ ਵਰ੍ਹੇਗੰਢ ਮੌਕੇ ‘ਤੇ ਕੁਝ ਖ਼ਾਸ ਤਸਵੀਰਾਂ ਸਾਂਝੀਆਂ ਕੀਤੀਆਂ ਨੇ। ਉਨ੍ਹਾਂ ਨੇ ਇਹਨਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਹੈ- ਪਤਾ ਨਹੀਂ ਜ਼ਿੰਦਗੀ ਦੇ 10 ਸਾਲ ਇੱਕਠਿਆਂ ਕਿਸ ਤਰ੍ਹਾਂ ਗੁਜਰ ਗਏ ਹੈਪੀ ਮੈਰਿਜ ਐਨੀਵਰਸਰੀ (Wedding Anniversary) ਡੀਅਰ ਹਸਬੇਂਡ।

ਹੋਰ ਪੜ੍ਹੋ : ਇਸ ਤਸਵੀਰ ‘ਚ ਦਿਖਾਈ ਦੇਣ ਵਾਲਾ ਇਹ ਬੱਚਾ ਹੈ ਬਾਲੀਵੁੱਡ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !
ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀਆ ਪੁਰਾਣੀਆ ਤਸਵੀਰਾਂ ਵੀ ਪੋਸਟ ਕੀਤੀਆਂ ਨੇ। ਪ੍ਰਸ਼ੰਸਕ ਵੀ ਕਮੈਂਟ ਕਰਕੇ ਜੋੜੀ ਨੂੰ ਮੁਬਾਰਕਾਂ ਦੇ ਰਹੇ ਹਨ।ਜੇ ਗੱਲ ਕਰੀਏ ਪਰਵੀਨ ਭਾਰਟਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ‘ਚੋਂ ਇੱਕ ਹੈ । ਪਰਵੀਨ ਭਾਰਟਾ ਨੂੰ ਬਚਪਨ ਤੋਂ ਹੀ ਗਾਇਕੀ ਦਾ ਸ਼ੌਂਕ ਸੀ ਅਤੇ ਉਨ੍ਹਾਂ ਦਾ ਇਹੀ ਸ਼ੌਂਕ ਉਨ੍ਹਾਂ ਦੇ ਪ੍ਰੋਫੈਸ਼ਨ ‘ਚ ਤਬਦੀਲ ਹੋ ਗਿਆ ।
ਹੋਰ ਪੜ੍ਹੋ : ਨੌਰਾ ਫਤੇਹੀ ਦਾ ਲਾਵਣੀ ਡਾਂਸ ਹੋ ਰਿਹਾ ਵਾਇਰਲ, ਦੇਖੋ ਵੀਡੀਓ
ਪਰਵੀਨ ਭਾਰਟਾ ਨੇ ਅੱਠ ਸਾਲ ਦੀ ਉਮਰ ‘ਚ ਗਾਉਣਾ ਸ਼ੁਰੂ ਕਰ ਦਿੱਤਾ ਸੀ ਅਤੇ ਪਿਤਾ ਦਾ ਸ਼ੁਰੂ ਤੋਂ ਹੀ ਸਹਿਯੋਗ ਰਿਹਾ । ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਹ ਸਮੇਂ-ਸਮੇਂ ਤੇ ਧਾਰਮਿਕ ਗੀਤਾਂ ਦੇ ਨਾਲ ਵੀ ਦਰਸ਼ਕਾਂ ਦੇ ਸਨਮੁੱਖ ਹੁੰਦੇ ਰਹਿੰਦੇ ਨੇ।
ਗਾਇਕਾ ਪਰਵੀਨ ਭਾਰਟਾ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਇੰਡਸਟਰੀ ਨੂੰ ਦੇ ਰਹੇ ਹਨ । ਉਨ੍ਹਾਂ ਦੀ ਨਿੱਜੀ ਜਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਵਿਆਹ ਸ਼ਰਨ ਦੇ ਨਾਲ ਹੋਇਆ ਹੈ ਅਤੇ ਉਨ੍ਹਾਂ ਦੇ ਦੋ ਬੱਚੇ ਹਨ, ਇੱਕ ਧੀ ਅਤੇ ਇੱਕ ਪੁੱਤਰ । ਬੱਚਿਆਂ ਦੀਆਂ ਤਸਵੀਰਾਂ ਅਤੇ ਵੀਡੀਓਜ ਵੀ ਉਹ ਅਕਸਰ ਸੋਸ਼ਲ ਮੀਡੀਆ ‘ਤੇ ਸਾਂਝੇ ਕਰਦੇ ਰਹਿੰਦੇ ਹਨ ।
View this post on Instagram