ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅੱਜ ਹੈ ਪ੍ਰਕਾਸ਼ ਦਿਹਾੜਾ, ਦਰਸ਼ਨ ਔਲਖ ਨੇ ਵੀਡੀਓ ਸਾਂਝਾ ਕਰ ਦਿੱਤੀ ਸੰਗਤਾਂ ਨੂੰ ਵਧਾਈ
ਅਦਾਕਾਰ ਦਰਸ਼ਨ ਔਲਖ (Darshan Aulakh) ਨੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ (Shri Guru Harkrishan Sahib ji) ਜੀ ਦੇ ਪ੍ਰਕਾਸ਼ ਪੁਰਬ ‘ਤੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਸਮੂਹ ਸੰਗਤਾਂ ਨੂੰ ਇਸ ਦਿਨ ਦੀ ਵਧਾਈ ਦਿੱਤੀ ਹੈ । ਉਨ੍ਹਾਂ ਨੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ‘ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸੁ ਡਿਠੈ ਸਭਿ ਦੁਖਿ ਜਾਇ ॥ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਭ ਸੰਗਤਾ ਨੂੰ ਲੱਖ ਲੱਖ ਵਧਾਈਆਂ ।
ਹੋਰ ਪੜ੍ਹੋ : ਆਪਣੀ ਮਾਂ ਨੂੰ ਯਾਦ ਕਰ ਭਾਵੁਕ ਹੋਏ ਅਦਾਕਾਰ ਦਰਸ਼ਨ ਔਲਖ ਅਤੇ ਬਿੰਨੂ ਢਿੱਲੋਂ
ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਪਾਵਨ ਕੁੱਖ ਤੋਂ ਕੀਰਤਪੁਰ ਸਾਹਿਬ ਦੇ ਪਵਿੱਤਰ ਸਥਾਨ ’ਤੇ ਹੋਇਆ। ਆਪ ਜੀ ਦੇ ਦਾਦਾ ਬਾਬਾ ਗੁਰਦਿੱਤਾ ਜੀ ਤੇ ਪੜਦਾਦਾ ਸ੍ਰੀ ਗੁਰੂ ਹਰਿਗੋਬਿੰਦ ਜੀ ਸਨ। ਸ੍ਰੀ ਰਾਮ ਰਾਇ ਵੱਡਾ ਭਰਾ ਸੀ।
image From instagram
ਸੰਗਤਾਂ ਵੀ ਗੁਰੂ ਘਰ ‘ਚ ਨਤਮਸਤਕ ਹੋ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ । ਦਰਸ਼ਨ ਔਲਖ ਹਰ ਗੁਰੂ ਪੁਰਬ ਦੇ ਮੌਕੇ ‘ਤੇ ਸੰਗਤਾਂ ਨੂੰ ਪੋਸਟ ਸਾਂਝੀ ਕਰਕੇ ਵਧਾਈ ਦਿੰਦੇ ਹਨ । ਉਨ੍ਹਾਂ ਦੇ ਫ਼ਿਲਮ ਕਰੀਅਰ ਦੀ ਗੱਲ ਕਰੀਏ ਤਾਂ ਕਈ ਹਿੱਟ ਪੰਜਾਬੀ ਫ਼ਿਲਮਾਂ ‘ਚ ਉਨ੍ਹਾਂ ਨੇ ਕੰਮ ਕੀਤਾ ਹੈ ।
image From instagram
ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਇੱਕ ਵਧੀਆ ਅਦਾਕਾਰ ਹੋਣ ਦੇ ਨਾਲ ਨਾਲ ਉਹ ਵਧੀਆ ਗਾਇਕ ਵੀ ਹਨ । ਉਨ੍ਹਾਂ ਨੇ ਆਪਣੀ ਆਵਾਜ਼ ‘ਚ ਪਿੱਛੇ ਜਿਹੇ ਇੱਕ ਗੀਤ ਵੀ ਰਿਲੀਜ਼ ਕੀਤਾ ਸੀ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਕਿਰਦਾਰ ਨਿਭਾਏ ਹਨ । ਉਹ ਹੁਣ ਵੀ ਫ਼ਿਲਮਾਂ ‘ਚ ਸਰਗਰਮ ਹਨ ਅਤੇ ਜਲਦ ਹੀ ਆਪਣੇ ਨਵੇਂ ਪ੍ਰੋਜੈਕਟਸ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ ।
View this post on Instagram