ਅਦਾਕਾਰ ਰਾਜਪਾਲ ਯਾਦਵ ਦਾ ਅੱਜ ਹੈ ਜਨਮ ਦਿਨ, ਜਾਣੋਂ ਕਿਵੇਂ ਬਾਲੀਵੁੱਡ ‘ਚ ਬਣਾਈ ਜਗ੍ਹਾ
ਅਦਾਕਾਰ ਰਾਜਪਾਲ ਯਾਦਵ (Rajpal Yadav) ਬਾਲੀਵੁੱਡ ਇੰਡਸਟਰੀ ਦੇ ਉਹ ਸਿਤਾਰੇ ਹਨ । ਜਿਨ੍ਹਾਂ ਨੇ ਬਾਲੀਵੁੱਡ (Bollywood) ਦੀਆਂ ਅਣਗਿਣਤ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਨ੍ਹਾਂ ਨ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਜਿਸ ‘ਚ ਜ਼ਿਆਦਾਤਰ ਕਾਮੇਡੀ ਕਿਰਦਾਰਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ ।ਰਾਜਪਾਲ ਯਾਦਵ ਅੱਜ ਆਪਣਾ ਜਨਮ ਦਿਨ ਮਨਾ ਰਹੇ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ 1999 ‘ਚ ‘ਦਿਲ ਕਯਾ ਕਰੇ’ ਦੇ ਨਾਲ ਕੀਤੀ ਸੀ। ਆਪਣੇ ਫ਼ਿਲਮ ਕਰੀਅਰ ਦੀ ਸ਼ੁਰੂਆਤ ‘ਚ ਛੋਟੇ ਮੋਟੇ ਕਿਰਦਾਰ ਕੀਤੇ ਸੀ ।
image From instagram
ਹੋਰ ਪੜ੍ਹੋ : ਬਾਣੀ ਸੰਧੂ ਨੇ ਆਪਣੇ ਪਰਿਵਾਰ ਦੇ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ
ਪਰ ਉਨ੍ਹਾਂ ਨੂੰ ਅਸਲ ਪਛਾਣ ਉਦੋਂ ਮਿਲੀ ਜਦੋਂ ਉਸ ਨੇ ਸੰਨ 2000 ‘ਚ ਰਾਮ ਗੋਪਾਲ ਵਰਮਾ ਦੀ ਫ਼ਿਲਮ ‘ਜੰਗਲ’ ‘ਚ ਖਲਨਾਇਕ ਦੀ ਭੂਮਿਕਾ ਨਿਭਾਈ ਸੀ । ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਦਾ ਜਨਮ 16 ਮਾਰਚ 1971 ਨੂੰ ਹੋਇਆ ਸੀ ।ਰਾਜਪਾਲ ਯਾਦਵ ਨੇ ਇੰਡਸਟਰੀ ‘ਚ ਜਗ੍ਹਾ ਬਨਾਉਣ ਦੇ ਲਈ ਬਹੁਤ ਲੰਮਾ ਸੰਘਰਸ਼ ਕੀਤਾ ਸੀ ।
image From instagram
ਰਾਜਪਾਲ ਯਾਦਵ ਨੇ ਹਾਲ ਹੀ ‘ਚ ਇੱਕ ਇੰਟਰਵਿਊ ‘ਚ ਆਪਣੇ ਸੰਘਰਸ਼ ਦੇ ਦਿਨਾਂ ਨੂੰ ਯਾਦ ਕਰਦੇ ਹੋਏ ਦੱਸਿਆ ਸੀ ਕਿ ਕੋਈ ਸਮਾਂ ਸੀ ਕਿ ਉਨ੍ਹਾਂ ਦੇ ਕੋਲ ਆਵਾਜਾਈ ਦਾ ਕੋਈ ਵੀ ਸਾਧਨ ਨਹੀਂ ਸੀ ਅਤੇ ਉਨ੍ਹਾਂ ਦੇ ਦੋਸਤਾਂ ਨੇ ਉਸ ਦੀ ਬਹੁਤ ਮਦਦ ਕੀਤੀ ਸੀ । ਇਸ ਦੇ ਨਾਲ ਹੀ ਰਾਜਪਾਲ ਯਾਦਵ ਨੇ ਲੋਕਾਂ ਨੂੰ ਵੀ ਇੱਕ ਦੂਜੇ ਦੀ ਮਦਦ ਕਰਨ ਦੀ ਅਪੀਲ ਕੀਤੀ ਸੀ । ਅਦਾਕਾਰ ਪਹਿਲੀ ਵਾਰ ਦੂਰਦਰਸ਼ਨ ਦੇ ਪ੍ਰੋਗਰਾਮ ‘ਮੁੰਗੇਰੀ ਲਾਲ ਕੇ ਭਾਈ ਨੌਰੰਗੀ ਲਾਲ’ ‘ਚ ਨਜ਼ਰ ਆਏ ਸਨ । ਇਸ ਤੋਂ ਬਾਅਦ ਰਾਜਪਾਲ ਯਾਦਵ ਨੇ ਸਾਲ 1999 ‘ਚ ਫ਼ਿਲਮ ‘ਦਿਲ ਕਯਾ ਕਰੇ’ ਨਾਲ ਬਾਲੀਵੁੱਡ ‘ਚ ਕਦਮ ਰੱਖਿਆ ਸੀ ।
View this post on Instagram