ਅਦਾਕਾਰਾ ਪ੍ਰੀਤੀ ਸਪਰੂ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਰੋਚਕ ਗੱਲਾਂ

written by Shaminder | December 24, 2021

ਅਦਾਕਾਰਾ ਪ੍ਰੀਤੀ ਸਪਰੂ  (Priti Sapru)ਦਾ ਅੱਜ ਜਨਮ ਦਿਨ (Birthday) ਹੈ । ਇਸ ਮੌਕੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਵਧਾਈ ਦੇ ਰਹੇ ਹਨ ਅਤੇ ਉਸ ਦੀ ਲੰਮੀ ਉਮਰ ਦੀ ਦੁਆ ਕਰ ਰਹੇ ਹਨ । ਪਰ ਪਿਛਲੇ ਕਾਫੀ ਸਮੇਂ ਤੋਂ ਪ੍ਰੀਤੀ ਸਪਰੂ ਦੇ ਬਾਰੇ ਕੋਈ ਵੀ ਅਪਡੇਟ ਸਾਹਮਣੇ ਨਹੀਂ ਆਇਆ ਹੈ ਅਤੇ ਨਾਂ ਹੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੋਈ ਤਸਵੀਰ ਹੀ ਸਾਂਝੀ ਕੀਤੀ ਹੈ ।ਪ੍ਰੀਤੀ ਸਪਰੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ ਅਦਾਕਾਰੀ ਵਿਰਾਸਤ ‘ਚ ਮਿਲੀ ਸੀ । ਪ੍ਰੀਤੀ ਸੱਪਰੂ ਨੇ ਜਿੱਥੇ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ, ਉੱਥੇ ਹੀ ਬਾਲੀਵੁੱਡ ਦੀਆਂ 300  ਦੇ ਕਰੀਬ ਫ਼ਿਲਮਾਂ ‘ਚ ਕੰਮ ਕੀਤਾ ਹੈ।

image From instagram

ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ ਰਿਲੀਜ਼ ਹੋਵੇਗਾ ਭਾਈ ਜਸਕਰਨ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

ਪ੍ਰੀਤੀ ਸੱਪਰੂ ਦੇ ਕਰੀਅਰ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ ਹਿੰਦੀ ਫ਼ਿਲਮ ਹਬਾਰੀ ਤੋਂ ਸ਼ੁਰੂਆਤ ਕੀਤੀ ਸੀ । ਇਸ ਫ਼ਿਲਮ ਤੋਂ ਬਾਅਦ ਉਹ ਅਮਿਤਾਭ ਬੱਚਨ ਦੀ ਫ਼ਿਲਮ ਵਿੱਚ ਅਹਿਮ ਕਿਰਦਾਰ ਵਿੱਚ ਨਜ਼ਰ ਆਏ ਸਨ । ਪੰਜਾਬੀ ਫ਼ਿਲਮਾਂ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ ਇੱਕ ਇੰਟਰਵਿਊ ਵਿੱਚ ਖੁਲਾਸਾ ਕੀਤਾ ਸੀ ਕਿ ਜਦੋਂ ਵਰਿੰਦਰ ਜੀ ਸਰਪੰਚ ਫ਼ਿਲਮ ਬਣਾ ਰਹੇ ਸਨ ਤਾਂ ਉਨ੍ਹਾਂ ਨੂੰ ਇਸ ਫ਼ਿਲਮ ਵਿੱਚ ਇੱਕ ਛੋਟਾ ਜਿਹਾ ਕਿਰਦਾਰ ਨਿਭਾਉਣ ਲਈ ਕਿਹਾ ਗਿਆ ਸੀ ।

priti sapru ,, image From instagram

ਉਹਨਾਂ ਨੇ ਇਹ ਕਿਰਦਾਰ ਲੋਕਾਂ ਨੂੰ ਏਨਾਂ ਪਸੰਦ ਆਇਆ ਕਿ ਇਹ ਫ਼ਿਲਮ ਸੁਪਰਹਿੱਟ ਰਹੀ । ਇਸ ਫ਼ਿਲਮ ਦੀ ਕਾਮਯਾਬੀ ਤੋਂ ਬਾਅਦ ਪ੍ਰੀਤੀ ਸੱਪਰੂ ਨੇ ਆਸਰਾ ਪਿਆਰ ਦਾ, ਦੀਵਾ ਬਲੇ ਸਾਰੀ ਰਾਤ ਵਿੱਚ ਬਾਕਮਾਲ ਅਦਾਕਾਰੀ ਕੀਤੀ ਤੇ ਜਿਹੜੀ ਕਿ ਪੰਜਾਬ ਦੇ ਲੋਕਾਂ ਨੂੰ ਕਾਫੀ ਪਸੰਦ ਆਈ । ਇਹਨਾਂ ਫ਼ਿਲਮਾਂ ਤੋਂ ਬਾਅਦ ਪੀ੍ਰਤੀ ਸੱਪਰੂ ਨੂੰ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਮਿਲਣੀਆਂ ਸ਼ੁਰੂ ਹੋ ਗਈਆਂ । ਇਸ ਤੋਂ ਬਾਅਦ ਉਹਨਾਂ ਨੇ ਵਰਿੰਦਰ ਨਾਲ ਹੀ ਯਾਰੀ ਜੱਟ ਦੀ, ਨਿੰਮੋ, ਦੁਸ਼ਮਣੀ ਦੀ ਅੱਗ ਸਮੇਤ ਹੋਰ ਕਈ ਫ਼ਿਲਮਾਂ ਕੀਤੀਆਂ ਜਿਹੜੀਆਂ ਕਿ ਸੁਪਰ ਹਿੱਟ ਰਹੀਆਂ ।

 

View this post on Instagram

 

A post shared by Priti Sapru (@pritisapru)

You may also like