ਅੱਜ ਹੈ ਅਦਾਕਾਰਾ ਰੁਪਿੰਦਰ ਰੂਪੀ ਦਾ ਜਨਮ ਦਿਨ, ਇਸ ਤਰ੍ਹਾਂ ਸ਼ੁਰੂ ਹੋਇਆ ਸੀ ਅਦਾਕਾਰੀ ਦਾ ਸਫ਼ਰ

written by Rupinder Kaler | November 18, 2020

ਅਦਾਕਾਰਾ ਰੁਪਿੰਦਰ ਰੂਪੀ ਦਾ ਅੱਜ ਜਨਮ ਦਿਨ ਹੈ, ਉਹਨਾਂ ਦੇ ਜਨਮ ਦਿਨ ਨੂੰ ਲੈ ਕੇ ਉਹਨਾਂ ਦੇ ਪ੍ਰਸ਼ੰਸਕਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ । ਸੋਸ਼ਲ ਮੀਡੀਆ ਤੇ ਉਹਨਾਂ ਨੂੰ ਜਨਮ ਦਿਨ ਦੀ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ । ਰੁਪਿੰਦਰ ਰੂਪੀ ਦੇ ਜਨਮ ਦਿਨ ਤੇ ਉਨ੍ਹਾਂ ਦੇ ਜੀਵਨ ਅਤੇ ਅਦਾਕਾਰੀ ਦੇ ਸਫਰ ਬਾਰੇ ਦੱਸਾਂਗੇ ।

Rupinder-Rupi

ਹੋਰ ਪੜ੍ਹੋ :

rupinder roopi

ਉਹਨਾਂ ਦੇ ਮੁੱਢਲੇ ਜੀਵਨ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਦਾ ਜਨਮ 18 ਨਵੰਬਰ 1965 ਨੂੰ ਪੰਜਾਬ ਦੇ ਸ਼ਹਿਰ ਬਰਨਾਲਾ ਵਿੱਚ ਹੋਇਆ ਸੀ । ਰੁਪਿੰਦਰ ਰੂਪੀ ਨੂੰ ਅਦਾਕਾਰੀ ਦਾ ਸ਼ੌਂਕ ਸ਼ੁਰੂ ਤੋਂ ਹੀ ਸੀ । ਇਹੀ ਸ਼ੌਂਕ ਉਹਨਾਂ ਨੂੰ ਥਿਏਟਰ ਵੱਲ ਖਿੱਚ ਲਿਆਇਆ, ਪੰਜਾਬ ਰੰਗਮੰਚ ਨਾਲ ਜੁੜਕੇ ਉਹਨਾਂ ਨੇ ਪੰਜਾਬ ਸਮੇਤ ਦੇਸ਼ ਦੇ ਹੋਰ ਸੂਬਿਆਂ ਵਿੱਚ ਕਈ ਨਾਟਕ ਖੇਡੇ । ਰੁਪਿੰਦਰ ਰੂਪੀ ਲਗਪਗ ਹਰ ਪੰਜਾਬੀ ਫ਼ਿਲਮ ਵਿੱਚ ਕਿਸੇ ਨਾ ਕਿਸੇ ਕਿਰਦਾਰ ਵਿੱਚ ਨਜ਼ਰ ਆ ਜਾਂਦੇ ਹਨ ।

Rupinder-Rupi

 

ਉਹਨਾਂ ਤੋਂ ਬਗੈਰ ਪੰਜਾਬੀ ਫ਼ਿਲਮ ਅਧੂਰੀ ਲੱਗਦੀ ਹੈ ।ਵੱਡੇ ਪਰਦੇ ਤੇ ਕੰਮ ਕਰਨ ਦੇ ਨਾਲ ਨਾਲ ਰੁਪਿੰਦਰ ਰੂਪੀ ਨੇ ਛੋਟੇ ਪਰਦੇ ਤੇ ਵੀ ਕੰਮ ਕੀਤਾ ਹੈ ।ਉਹਨਾਂ ਨੇ ਟੀਵੀ ਸੀਰੀਅਲ ਸੁਫ਼ਨਿਆਂ ਦੇ ਸੁਦਾਗਰ ਵਿੱਚ ਕੰਮ ਕੀਤਾ ਹੈ । ਇਸ ਤੋਂ ਇਲਾਵਾ ਉਹ ਰੇਡਿਓ ਐੱਫ ਐੱਮ ਵਿੱਚ ਵੀ ਕੰਮ ਕਰ ਚੁੱਕੇ ਹਨ ।

ਉਹਨਾਂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਦਾ ਵਿਆਹ ਪੰਜਾਬ ਦੇ ਨਾਮਵਰ ਡਾਇਰੈਕਟਰ ਭੁਪਿੰਦਰ ਬਰਨਾਲਾ ਨਾਲ ਹੋਇਆ । ਵਿਆਹ ਤੋਂ ਬਾਅਦ ਉਹਨਾਂ ਦੇ ਘਰ ਇੱਕ ਬੇਟੀ ਨੇ ਜਨਮ ਲਿਆ ਜਿਸ ਦਾ ਨਾਂ ਇਬਾਦਤ ਹੈ । ਭੁਪਿੰਦਰ ਬਰਨਾਲਾ ਵੀ ਇੱਕ ਚੰਗੇ ਅਦਾਕਾਰ ਹਨ ।

You may also like