ਗਾਇਕ ਅਤੇ ਗੀਤਕਾਰ ਵੀਤ ਬਲਜੀਤ ਦੀ ਪਤਨੀ ਦਾ ਅੱਜ ਹੈ ਜਨਮ ਦਿਨ

written by Shaminder | May 19, 2021

ਵੀਤ ਬਲਜੀਤ ਦੀ ਪਤਨੀ ਦਾ ਅੱਜ ਜਨਮ ਦਿਨ ਹੈ । ਗਾਇਕ ਨੇ ਆਪਣੀ ਪਤਨੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਉਸ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਸੋਸ਼ਲ ਮੀਡੀਆ ‘ਤੇ ਘੱਟ ਸਰਗਰਮ ਰਹਿਣ ਵਾਲੇ ਵੀਤ ਬਲਜੀਤ ਏਨੀਂ ਦਿਨੀਂ ਸੋਸ਼ਲ ਮੀਡੀਆ ਦਾ ਖੂਬ ਇਸਤੇਮਾਲ ਕਰ ਰਹੇ ਹਨ ਅਤੇ ਅਕਸਰ ਆਪਣੀਆਂ ਵੀਡੀਓ ਅਤੇ ਤਸਵੀਰਾਂ ਅਤੇ ਆਪਣੇ ਨਵੇਂ ਗਾਣਿਆਂ ਦੀ ਵੀਡੀਓ ਵੀ ਸ਼ੇਅਰ ਕਰ ਰਹੇ ਹਨ ।

Singer Veet Baljit Image From Veet Baljit Instagram
ਹੋਰ ਪੜ੍ਹੋ : ਵਿਰਾਟ ਕੋਹਲੀ ਲਈ ਪੀਣ ਵਾਲਾ ਪਾਣੀ ਵੀ ਫਰਾਂਸ ਤੋਂ ਮੰਗਵਾਇਆ ਜਾਂਦਾ ਹੈ, ਪਾਣੀ ਦੀ ਬੋਤਲ ਦੀ ਕੀਮਤ ਜਾਣਕੇ ਹੋ ਜਾਓਗੇ ਹੈਰਾਨ 
veet baljit Image From Veet Baljit Instagram
ਬਹੁਤ ਘੱਟ ਮੌਕੇ ਹੁੰਦੇ ਹਨ ਜਦੋਂ ਉਹ ਆਪਣੇ ਪਰਿਵਾਰ ਖ਼ਾਸ ਕਰਕੇ ਆਪਣੀ ਪਤਨੀ ਦੇ ਨਾਲ ਕੋਈ ਤਸਵੀਰ ਸਾਂਝੀ ਕਰਦੇ ਹਨ । ਉਨ੍ਹਾਂ ਨੇ ਆਪਣੀ ਪਤਨੀ ਦੇ ਨਾਲ ਪਹਿਲੀ ਵਾਰ ਆਪਣੀ ਤਸਵੀਰ ਸਾਂਝੀ ਕੀਤੀ ਹੈ ਅਤੇ ਉਸ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਇਸ ਤਸਵੀਰ ‘ਤੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਵਧਾਈ ਦੇ ਰਹੇ ਹਨ ।
veet baljit Image From Veet Baljit Instagram
ਵੀਤ ਬਲਜੀਤ  ਦੇ ਲਿਖੇ ਗੀਤ ਦਿਲਜੀਤ ਦੋਸਾਂਝ, ਗਿੱਪੀ ਗਰੇਵਾਲ, ਗੈਰੀ ਸੰਧੂ ਤੇ ਕਈ ਹੋਰ ਨਾਮੀ ਗਾਇਕਾਂ ਨੇ ਗਾਏ ਨੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ ਲਈ ਵੀ ਗੀਤ ਲਿਖੇ ਨੇ। ਇਸ ਤੋਂ ਇਲਾਵਾ ਉਹ ਖੁਦ ਵੀ ਕਈ ਸਿੰਗਲ ਤੇ ਡਿਊਟ ਸੌਂਗ ਦੇ ਨਾਲ ਆਪਣੀ ਗਾਇਕੀ ਦਾ ਲੋਹਾ ਮਨਵਾ ਚੁੱਕੇ ਨੇ।
ਵੀਤ ਬਲਜੀਤ ਇੱਕ ਅਜਿਹੇ ਗਾਇਕ ਅਤੇ ਗੀਤਕਾਰ ਹਨ ਜਿਨ੍ਹਾਂ ਨੂੰ ਕਿਸੇ ਵੀ ਪਹਿਚਾਣ ਦੀ ਲੋੜ ਨਹੀਂ । ਉਨ੍ਹਾਂ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਗੀਤ ਦਿੱਤੇ ਨੇ ।  

0 Comments
0

You may also like