ਸਿੱਪੀ ਗਿੱਲ ਦੀ ਫ਼ਿਲਮ ‘Marjaney’ ਅੱਜ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ

written by Lajwinder kaur | December 10, 2021

‘ਜੋਰਾ ਦਸ ਨੰਬਰੀਆ’, ‘ਜੋਰਾ ਦੂਜਾ ਅਧਿਆਇ’ ਵਰਗੀਆਂ ਸੁਪਰ ਹਿੱਟ ਫ਼ਿਲਮਾਂ ਲਿਖਣ ਵਾਲੇ ਲੇਖਕ ਅਮਰਦੀਪ ਸਿੰਘ ਗਿੱਲ Amardeep Singh Gill ਅੱਜ ਆਪਣੀ ਲਿਖੀ ਅਤੇ ਡਾਇਰੈਕਟ ਕੀਤੀ ਫ਼ਿਲਮ ‘ਮਰਜਾਣੇ’ Marjaney ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਜੀ ਹਾਂ ਸਿੱਪੀ ਗਿੱਲ ਸਟਾਰਰ ਇਹ ਫ਼ਿਲਮ 10 ਦਸੰਬਰ ਯਾਨੀ ਕਿ ਅੱਜ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਮਰਜਾਣੇ ਨੂੰ PTC Globe Moviez ਵੱਲੋਂ ਦੁਨੀਆ ਭਰ ਦੇ ਸਿਨੇਮਾ ਘਰਾਂ ‘ਚ ਡਿਸਟ੍ਰੀਬਿਊਟ ਕੀਤਾ ਗਿਆ ਹੈ। ਫ਼ਿਲਮ ਦੇ ਸ਼ਾਨਦਾਰ ਟ੍ਰੇਲਰ ਅਤੇ ਗੀਤਾਂ ਤੋਂ ਬਾਅਦ ਦਰਸ਼ਕਾਂ ‘ਚ ਇਸ ਫ਼ਿਲਮ ਨੂੰ ਲੈ ਕੇ ਕਾਫੀ ਉਤਸਾਹ ਦੇਖਣ ਨੂੰ ਮਿਲ ਰਿਹਾ ਸੀ। ਦਰਸ਼ਕ ਬਹੁਤ ਹੀ ਬੇਸਬਰੀ ਦੇ ਨਾਲ ਇਸ ਫ਼ਿਲਮ ਦੀ ਰਿਲੀਜ਼ ਦੀ ਉਡੀਕ ਕਰ ਰਹੇ ਸਨ। ਖੁਦ ਸ਼ੈਰੀ ਮਾਨ ਨੇ ਵੀ ਆਪਣੀ ਇੰਸਟਾ ਸਟੋਰੀ 'ਚ ਵੀਡੀਓ ਸ਼ੇਅਰ ਕਰਕੇ ਕਿਹਾ ਹੈ ਕਿ ਉਹ ਇਸ ਫ਼ਿਲਮ ਦੀ ਬਹੁਤ ਹੀ ਬੇਸਰੀ ਦੇ ਨਾਲ ਉਡੀਕ ਕਰ ਰਹੇ ਨੇ।

sharry maan support marjaney movie

 

ਹੋਰ ਪੜ੍ਹੋ : ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਦੇ ਘਰ ਆਈ ਗੁੱਡ ਨਿਊਜ਼, ਬਾਲੀਵੁੱਡ ਅਦਾਕਾਰਾਂ ਨੇ ਦਿੱਤੀ ਵਧਾਈ

ਪੰਜਾਬ ਦੇ ਹਲਾਤਾਂ ਨੂੰ ਬਿਆਨ ਕਰਦੀ ਹੋਈ ਫ਼ਿਲਮ ਮਰਜਾਣੇ ‘ਚ ਮਾੜੀ ਸਰਾਕਾਰਾਂ ਦੀਆਂ ਗਲਤ ਨੀਤੀਆਂ, ਨਸ਼ੇ ਦੇ ਨਾਲ ਖਰਾਬ ਹੁੰਦੀ ਜਵਾਨੀ, ਗੈਂਗਸਟਰਵਾਰ ਵਰਗੀ ਦਲਦਲ ‘ਚ ਧੱਸ ਨੌਜਵਾਨਾਂ ਦੀ ਦਿਲ ਨੂੰ ਛੂਹ ਜਾਣ ਵਾਲੀ ਕਹਾਣੀ ਨੂੰ ਬਿਆਨ ਕੀਤਾ ਜਾਵੇਗਾ।

ਹੋਰ ਪੜ੍ਹੋ : ਇੱਕ ਦੂਜੇ ਹੋਏ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ, ਬਾਲੀਵੁੱਡ ਜਗਤ ਦੀਆਂ ਹਸਤੀਆਂ ਨੇ ਤਸਵੀਰਾਂ ਸ਼ੇਅਰ ਕਰਕੇ ਨਵੇਂ ਵਿਆਹੇ ਜੋੜੇ ਨੂੰ ਦਿੱਤੀ ਵਧਾਈ

Sippy Gill Movie Marjaney

ਇਸ ਫ਼ਿਲਮ ‘ਚ ਲੀਡ ਰੋਲ ‘ਚ ਸਿੱਪੀ ਗਿੱਲ ਤੇ ਅਦਾਕਾਰਾ ਪ੍ਰੀਤ ਕਮਲ (Prreit Kamal) ਨਜ਼ਰ ਆਉਣਗੇ, ਇਸ ਤੋਂ ਇਲਾਵਾ ਕਈ ਹੋਰ ਕਲਾਕਾਰ ਜਿਵੇਂ ਆਸ਼ੀਸ ਦੁੱਗਲ, ਕੁੱਲ ਸਿੱਧੂ, ਪ੍ਰੀਤ ਭੁੱਲਰ ਆਦਿ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਹ ਫ਼ਿਲਮ ਨੂੰ ਪ੍ਰੋਡਿਊਸ ਕਰ ਰਹੇ ਨੇ ਵਿਵੇਕ ਓਹਰੀ(vivek Ohri), ਸਰਬਪਾਲ ਸਿੰਘ (sarbpal singh) ਤੇ ਅਮ੍ਰਿੰਤਪਾਲ ਸਿੰਘ (amritpal singh) ਅਤੇ ਫ਼ਿਲਮ ਨੂੰ ਕੋ-ਪ੍ਰੋਡਿਊਸ ਕਰ ਰਹੇ ਨੇ ਜਸਪ੍ਰੀਤ ਕੌਰ, Preet Mohan Singh (Candy)। ਇਹ ਫ਼ਿਲਮ ਤੁਹਾਡੇ ਨੇੜਲੇ ਸਿਨੇਮਾ ਘਰਾਂ ਚ ਲੱਗ ਗਈ ਹੈ। ਤੁਸੀਂ ਆਪਣੇ ਪਰਿਵਾਰ ਅਤੇ ਦੋਸਤਾਂ ਦੇ ਨਾਲ ਜਾ ਕੇ ਇਸ ਫ਼ਿਲਮ ਦਾ ਅਨੰਦ ਲਵੋ।

You may also like