ਸਾਊਥ ਸੁਪਰ ਸਟਾਰ ਥਲਪਤੀ ਵਿਜੇ ਨੇ ਭਾਰਤ ਸਰਕਾਰ ਦੇ CAA ਕਾਨੂੰਨ ਦਾ ਕੀਤਾ ਵਿਰੋਧ, ਜਾਣੋ ਕੀ ਕਿਹਾ
ਸਾਊਥ ਸੁਪਰ ਸਟਾਰ ਥਲਪਤੀ ਵਿਜੇ ਨੇ ਭਾਰਤ ਸਰਕਾਰ ਦੇ CAA ਕਾਨੂੰਨ ਦਾ ਕੀਤਾ ਵਿਰੋਧ, ਜਾਣੋ ਕੀ ਕਿਹਾ
Thalapathy Vijay against CAA : ਮੋਦੀ ਸਰਕਾਰ ਨੇ ਤਿੰਨ ਗੁਆਂਢੀ ਦੇਸ਼ਾਂ ਦੇ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਣ ਵਾਲਾ ਕਾਨੂੰਨ CAA ਲਾਗੂ ਕੀਤਾ ਹੈ। ਜਿੱਥੇ ਇੱਕ ਪਾਸੇ ਕਾਨੂੰਨ ਦੇ ਲਾਗੂ ਹੋਣ ਦਾ ਜਸ਼ਨ ਮਨਾਇਆ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਹਾਲ ਹੀ 'ਚ ਆਪਣੀ ਪਾਰਟੀ ਦੀ ਸ਼ੁਰੂਆਤ ਕਰਕੇ ਰਾਜਨੀਤੀ 'ਚ ਕਦਮ ਰੱਖਣ ਵਾਲੇ ਸਾਊਥ ਸੁਪਰਸਟਾਰ ਥਲਪਤੀ ਵਿਜੇ (Thalapathy Vijay) ਨੇ ਕੇਂਦਰ ਸਰਕਾਰ ਦੇ ਇਸ ਕਾਨੂੰਨ ਦਾ ਵਿਰੋਧ ਕੀਤਾ ਹੈ।
ਮੀਡੀਆ ਰਿਪੋਰਟਸ ਦੇ ਮੁਤਾਬਕ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ। ਇਸ ਵਿੱਚ ਥਲਪਤੀ ਵਿਜੇ ਨੇ ਕਿਹਾ, CAA ਦੇ ਲਾਗੂ ਹੋਣ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ ਹੈ।
ਥਲਪਤੀ ਵਿਜੇ ਨੇ ਕਿਹਾ, ਦੇਸ਼ ਵਿੱਚ ਨਾਗਰਿਕਤਾ ਸੋਧ ਕਾਨੂੰਨ 2019 ਵਰਗੇ ਕਿਸੇ ਵੀ ਕਾਨੂੰਨ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਜਦੋਂ ਦੇਸ਼ ਦੇ ਸਾਰੇ ਲੋਕ ਭਾਈਚਾਰਕ ਸਾਂਝ ਨਾਲ ਰਹਿਣ ਲਈ ਤਿਆਰ ਹਨ ਤਾਂ ਅਜਿਹੇ ਕਾਨੂੰਨ ਦੀ ਕੀ ਲੋੜ ਹੈ।ਵਿਜੇ ਨੇ ਤਾਮਿਲਨਾਡੂ ਸਰਕਾਰ ਨੂੰ ਸੂਬੇ ਵਿੱਚ ਇਸ ਕਾਨੂੰਨ ਨੂੰ ਲਾਗੂ ਨਾਂ ਕਰਨ ਦੀ ਵੀ ਅਪੀਲ ਕੀਤੀ ਹੈ।
ਦੱਸ ਦੇਈਏ ਕਿ ਥਲਪਤੀ ਵਿਜੇ ਤੋਂ ਇਲਾਵਾ ਕਈ ਵਿਰੋਧੀ ਨੇਤਾਵਾਂ ਨੇ ਇਸ ਸਮੇਂ CAA ਨੂੰ ਲਾਗੂ ਕਰਨ 'ਤੇ ਸਵਾਲ ਖੜ੍ਹੇ ਕੀਤੇ ਹਨ। ਅਸਦੁਦੀਨ ਓਵੈਸੀ ਦੀ ਪਾਰਟੀ ਏਆਈਐਮ ਨੇ ਕਿਹਾ ਹੈ ਕਿ ਮੋਦੀ ਸਰਕਾਰ ਚੋਣ ਲਾਭ ਲੈਣ ਲਈ ਚੋਣਾਂ ਤੋਂ ਠੀਕ ਪਹਿਲਾਂ ਇਹ ਸਟੰਟ ਕਰ ਰਹੀ ਹੈ। ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਸੀਏਏ ਨੂੰ ਲਾਗੂ ਕਰਨਾ ਧਰੁਵੀਕਰਨ ਦੀ ਕੋਸ਼ਿਸ਼ ਹੈ।
ਹੋਰ ਪੜ੍ਹੋ : ਸਿੱਪੀ ਗਿੱਲ ਨੇ ਬੇਟੇ ਨਾਲ ਸਾਂਝੀ ਕੀਤੀ ਪਿਆਰੀ ਜਿਹੀ ਵੀਡੀਓ, ਫੈਨਜ਼ ਨੂੰ ਪਸੰਦ ਆ ਰਹੀ ਹੈ ਪਿਉ-ਪੁੱਤ ਦੀ ਬਾਂਡਿੰਗ
ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਇਸ ਨੂੰ ਵੰਡ ਦੀ ਰਾਜਨੀਤੀ ਕਿਹਾ ਹੈ। ਉਨ੍ਹਾਂ ਕਿਹਾ ਕਿ ਜਨਤਾ ਭਾਜਪਾ ਨੂੰ ਸਬਕ ਸਿਖਾਏਗੀ। ਤੁਹਾਨੂੰ ਦੱਸ ਦੇਈਏ ਕਿ ਦੇਸ਼ ਵਿੱਚ ਕਈ ਥਾਵਾਂ 'ਤੇ CAA ਦੇ ਖਿਲਾਫ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀ ਕਿਹਾ ਹੈ ਕਿ ਉਹ ਆਪਣੇ ਰਾਜ ਵਿੱਚ CAA ਨੂੰ ਲਾਗੂ ਨਹੀਂ ਹੋਣ ਦੇਵੇਗੀ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
