ਪਿਆਰ ਦੇ ਜਜ਼ਬਾਤਾਂ ਦੇ ਨਾਲ ਭਰਿਆ ਗੀਤ ਨਵਾਂ ਗੀਤ ‘Gale Lagana Hai’ ਟੋਨੀ ਕੱਕੜ ਤੇ ਨੇਹਾ ਕੱਕੜ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ

written by Lajwinder kaur | January 19, 2021

ਟੋਨੀ ਕੱਕੜ ਤੇ ਨੇਹਾ ਕੱਕੜ ਦੀ ਆਵਾਜ਼ ‘ਚ ਨਵਾਂ ਗੀਤ ‘ਗਲੇ ਲਗਾਣਾ ਹੈ’ (Gale Lagana Hai) ਰਿਲੀਜ਼ ਹੋ ਗਿਆ ਹੈ । ਪਿਆਰ ਦੇ ਖ਼ੂਬਸੂਰਤ ਰਿਸ਼ਤੇ ਨੂੰ ਬਿਆਨ ਕਰਦਾ ਇਹ ਗੀਤ ਇੱਕ ਫੌਜੀ ਜਵਾਨ ਦੀ ਜ਼ਿੰਦਗੀ ਨੂੰ ਬਿਆਨ ਕਰ ਰਿਹਾ ਹੈ । image of gale lagana hai ਹੋਰ ਪੜ੍ਹੋ : ਧਨਾਸ਼ਰੀ ਵਰਮਾ ਹੱਥਾਂ ‘ਚ ਲਾਲ ਚੂੜਾ ਪਾ ਕੇ ਪੰਜਾਬੀ ਗੀਤ ‘ਤਿੱਤਲੀਆਂ’ ‘ਤੇ ਜੰਮ ਕੇ ਡਾਂਸ ਕਰਦੀ ਹੋਈ ਨਜ਼ਰ ਆਈ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ
ਦਿਲ ਨੂੰ ਛੂਹ ਜਾਣ ਵਾਲੇ ਇਸ ਗੀਤ ਦੇ ਬੋਲ ਟੋਨੀ ਕੱਕੜ ਨੇ ਲਿਖੇ ਨੇ ਤੇ ਮਿਊਜ਼ਿਕ ਵੀ ਖੁਦ ਹੀ ਦਿੱਤਾ ਹੈ । ਜੇ ਗੱਲ ਕਰੀਏ ਗਾਣੇ ਦਾ ਸ਼ਾਨਦਾਰ ਵੀਡੀਓ Agam Mann & Azeem Mann ਨੇ ਤਿਆਰ ਕੀਤਾ ਹੈ । ਵੀਡੀਓ ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੇ ਨੇ ਐਕਟਰ Shivin Narang & Nia Sharma । ਵੀਡੀਓ ‘ਚ ਦੋਵਾਂ ਕਲਾਕਾਰਾਂ ਦੀ ਕਮਾਲ ਦੀ ਅਦਾਕਾਰੀ ਦੇਖਣ ਨੂੰ ਮਿਲ ਰਹੀ ਹੈ । inside pic of gale lagana hai song out now ਇਸ ਗੀਤ ਨੂੰ ਦੇਸੀ ਮਿਊਜ਼ਿਕ ਫੈਕਟਰੀ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਜਿਸ ਕਰਕੇ ਗਾਣਾ ਯੂਟਿਊਬ ਉੱਤੇ ਟਰੈਂਡਿੰਗ ‘ਚ ਚੱਲ ਰਿਹਾ ਹੈ । inside pic of tony kakkar and neha kakkar song  

0 Comments
0

You may also like