ਪੰਜਾਬੀ ਸੰਗੀਤ ਜਗਤ ਤੋਂ ਆਈ ਦੁੱਖ ਦਾਇਕ ਖ਼ਬਰ, ਗਾਇਕ ਦਿਲਜਾਨ ਦੀ ਸੜਕ ਹਾਦਸੇ ‘ਚ ਮੌਤ

written by Shaminder | March 30, 2021

ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ ਪਿਆ ਹੈ । ਮਸ਼ਹੂਰ ਪੰਜਾਬੀ ਗਾਇਕ ਦਿਲਜਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ । ਹਾਦਸਾ ਉਸ ਸਮੇਂ ਹੋਇਆ ਜਦੋਂ ਮੰਗਲਵਾਰ ਦੀ ਸਵੇਰੇ ਤੜਕੇ ਚਾਰ ਵਜੇ ਦੇ ਕਰੀਬ ਦਿਲਜਾਨ ਆਪਣੀ ਕਾਰ ‘ਚ ਸਵਾਰ ਹੋ ਕੇ ਅੰਮ੍ਰਿਤਸਰ ਤੋਂ ਕਰਤਾਰਪੁਰ ਵੱਲ ਜਾ ਰਹੇ ਸਨ ।ਪੰਜਾਬੀ ਗਾਇਕ ਸੁਖਸ਼ਿੰਦਰ ਨੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਕਿ ‘ਸਵੇਰੇ ਸਵੇਰੇ ਇਹ ਮੰਦਭਾਗੀ ਖਬਰ ਮਿਲ ਗਈ ਸੰਗੀਤ ਜਗਤ ਨੂੰ ਪੈ ਗਿਆ ਘਾਟਾ ..ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਿਆ ਇਕ ਹੋਰ ਸੁਰੀਲਾ ਗਾਇਕ ਦਿਲਜਾਨ ਵੀਰ ਅਲਵਿਦਾ ਆਖ ਗਿਆ......ਵਾਹਿਗੁਰੂ ਜੀ ਸਾਰੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਦੇਵੇ' ।

diljaan Image From Sukhshinder Shinda’s Instagram
ਹੋਰ ਪੜ੍ਹੋ : ਨਵਾਜ਼ੂਦੀਨ ਸਿੱਦੀਕੀ ਅਤੇ ਸੁਨੰਦਾ ਸ਼ਰਮਾ ਦਾ ਗਾਣਾ ‘ਬਾਰਿਸ਼ ਕੀ ਜਾਏ’ ਹੋਇਆ ਰਿਲੀਜ਼
diljaan Image From Miss Pooja’s Instagram
ਦਿਲਜਾਨ ਦੀ ਮੌਤ ਦੀ ਖਬਰ ਤੋਂ ਬਾਅਦ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਹੈ ਅਤੇ ਪੰਜਾਬੀ ਸਿਤਾਰੇ ਉਨ੍ਹਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ ।ਮਿਸ ਪੂਜਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦਿਲਜਾਨ ਦੀ ਤਸਵੀਰ ਸਾਂਝੀ ਕਰਦੇ ਹੋਏ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।
 Miss Pooja’s Father Image From Miss Pooja's Instagram
ਦੱਸ ਦਈਏ ਕਿ ਦਿਲਜਾਨ ਕਰਤਾਰਪੁਰ ਦੇ ਰਹਿਣ ਵਾਲੇ ਸਨ ਉਨ੍ਹਾਂ ਦੀ ਅਚਾਨਕ ਮੌਤ ਦੇ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ ।
sukhshinder Image From Sukhshinder Shinda’s Instagram
ਦਿਲਜਾਨ ਦੇ ਪਿਤਾ ਮਦਨ ਮਡਾਹਰ ਨੇ ਦੱਸਿਆ ਕਿ 2 ਅਪ੍ਰੈਲ ਨੂੰ ਦਿਲਜਾਨ ਦਾ ਨਵਾਂ ਗਾਣਾ ਰਿਲੀਜ਼ ਹੋਣਾ ਸੀ।
 
View this post on Instagram
 

A post shared by Sukshinder Shinda (@sukshindershinda)

ਇਸ ਸਿਲਸਿਲੇ ਦੇ ਵਿਚ ਮੀਟਿੰਗ ਅਟੈਂਡ ਕਰਕੇ ਸੋਮਵਾਰ ਨੂੰ ਆਪਣੀ ਮਹਿੰਦਰਾ ਗੱਡੀ ਵਿੱਚ ਸਵਾਰ ਹੋ ਕੇ ਅੰਮ੍ਰਿਤਸਰ ਗਏ ਸੀ ਦੇਰ ਰਾਤੀਂ ਵਾਪਸ ਆਉਂਦੇ ਸਮੇਂ ਹਾਦਸਾ ਹੋ ਗਿਆ ਜਿਸ 'ਚ ਉਸ ਦੀ ਮੌਤ ਹੋ ਗਈ।
 
View this post on Instagram
 

A post shared by Miss Pooja (@misspooja)

 

0 Comments
0

You may also like