Sidhu Moose Wala: ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਮੁਲਜ਼ਮ ਨੂੰ ਮੁੰਬਈ ਤੋਂ ਟਰਾਂਜਿਟ ਰਿਮਾਂਡ 'ਤੇ ਲਿਆਂਦਾ ਗਿਆ ਪੰਜਾਬ
ਕੁਝ ਦਿਨ ਪਹਿਲਾਂ ਹੀ ਇੱਕ ਵਿਅਕਤੀ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਪਿਤਾ ਤੇ ਅਦਾਕਾਰ ਸਲਮਾਨ ਖ਼ਾਨ ਨੂੰ ਜਾਨੋ ਮਾਰਨ ਦੀਆਂ ਧਮਕੀ ਦਿੱਤੀ ਸੀ। ਇਸ ਮਾਮਲੇ 'ਤੇ ਕਾਰਵਾਈ ਕਰਦਿਆਂ ਮਾਨਸਾ ਪੁਲਿਸ ਨੇ ਉਕਤ ਮੁਲਜ਼ਮ ਨੂੰ ਮੁੰਬਈ ਤੋਂ ਟਰਾਂਜਿਟ ਰਿਮਾਂਡ 'ਤੇ ਪੰਜਾਬ ਲਿਆਂਦਾ ਹੈ।
Sidhu Moose Wala: ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਮੁਲਜ਼ਮ ਨੂੰ ਮੁੰਬਈ ਤੋਂ ਟਰਾਂਜਿਟ ਰਿਮਾਂਡ 'ਤੇ ਲਿਆਂਦਾ ਗਿਆ ਪੰਜਾਬ
Sidhu Moose Wala's Father death threats case: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੇ ਪਿਤਾ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਦਿਨੀਂ ਇੱਕ ਵਿਅਕਤੀ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।

ਮਾਨਸਾ ਪੁਲਿਸ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਨੂੰ ਹਿਰਾਸਤ 'ਚ ਲੈ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਰਾਜਸਥਾਨ ਜੋਧਪੁਰ ਵਾਸੀ 21 ਸਾਲਾ ਧਾਕੜ ਰਾਮ ਬਿਸ਼ਨੋਈ ਨੂੰ ਮੁੰਬਈ ਤੋਂ ਟਰਾਂਜ਼ਿਟ ਰਿਮਾਂਡ ’ਤੇ ਪੰਜਾਬ ਲਿਆਂਦਾ ਗਿਆ ਹੈ।
ਜਾਣਕਾਰੀ ਮੁਤਾਬਕ ਧਾਕੜ ਰਾਮ ਬਿਸ਼ਨੋਈ ਨੂੰ ਮੁੰਬਈ ਪੁਲਿਸ ਨੇ 28 ਮਾਰਚ ਨੂੰ ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਭਰੀ ਈਮੇਲ ਭੇਜਣ ਦੇ ਦੋਸ਼ ਵਿੱਚ ਵੀ ਗ੍ਰਿਫ਼ਤਾਰ ਕੀਤਾ ਸੀ। ਹੁਣ ਮਾਨਸਾ ਪੁਲਿਸ ਨੇ ਧਾਕੜ ਰਾਮ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ ਤੇ ਲਿਆ ਕੇ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਹੈ।
ਹਾਲ ਹੀ ਵਿੱਚ ਮਾਨਸਾ 'ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮਨਾਈ ਗਈ ਅਤੇ ਇਸ ਦੌਰਾਨ ਸਿੱਧੂ ਦੇ ਪਿਤਾ ਬਲਕੌਰ ਸਿੰਘ ਤੇ ਮਾਂ ਚਰਨ ਕੌਰ ਦਾ ਮੁੜ ਦਰਦ ਛਲਕ ਪਿਆ। ਇਸੇ ਵਿਚਾਲੇ ਲਗਾਤਾਰ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਵੀ ਮਿਲਿਆਂ।
ਸਿੱਧੂ ਦੇ ਮਾਪਿਆਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਜੇਲ 'ਚੋਂ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਹੁੰਦੀ ਦੇਖੀ ਤਾਂ ਉਨ੍ਹਾਂ ਨੂੰ ਮੁੜ ਮਹਿਸੂਸ ਹੋਇਆ ਕਿ ਉਨ੍ਹਾਂ ਦੇ ਪੁੱਤਰ ਦਾ ਇੱਕ ਵਾਰ ਫਿਰ ਕਤਲ ਹੋ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ 'ਤੇ ਕਿਸੇ ਹੋਰ ਦਿਨ ਵੀ ਕਾਰਵਾਈ ਕਰ ਸਕਦੀ ਸੀ, ਪਰ ਸਰਕਾਰ ਵੱਲੋਂ ਇਹ ਕਾਰਵਾਈ ਇਸ ਲਈ ਕੀਤੀ ਗਈ ਤਾਂ ਜੋ ਸਿੱਧੂ ਮੂਸੇਵਾਲਾ ਦੀ ਬਰਸੀ 'ਤੇ ਲੋਕ ਘੱਟ ਗਿਣਤੀ ਵਿੱਚ ਪੁੱਜ ਸਕਣ।
ਦੱਸ ਦਈਏ ਕਿ ਸਿੱਧੂ ਦੀ ਮੌਤ ਤੋਂ ਬਾਅਦ ਅਜੇ ਤੱਕ ਉਨ੍ਹਾਂ ਦੇ ਮਾਪੇ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ। ਇਸ ਦੌਰਾਨ ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰ ਤੇ ਸਿੱਧੂ ਫੈਨਜ਼ ਉਨ੍ਹਾਂ ਦੇ ਮਾਤਾ-ਪਿਤਾ ਦਾ ਸਾਥ ਦੇ ਰਹੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
