ਅਫਸਾਨਾ ਖ਼ਾਨ ਤੇ ਸਾਜ਼ ਡਿਨਰ 'ਤੇ ਪਹੁੰਚੇ ਕਪਿਲ ਸ਼ਰਮਾ ਦੇ ਘਰ, ਗਾਇਕਾ ਨੇ ਤਸਵੀਰਾਂ ਕੀਤੀਆਂ ਸਾਂਝੀਆਂ

ਮਸ਼ਹੂਰ ਪੰਜਾਬੀ ਗਾਇਕ ਅਫਸਾਨਾ ਖ਼ਾਨ ਹਾਲ ਹੀ 'ਚ ਆਪਣੇ ਪਤੀ ਸਾਜ਼ ਨਾਲ ਕਪਿਲ ਸ਼ਰਮਾ ਤੇ ਗਿੰਨੀ ਚੱਤਰਥ ਦੇ ਘਰ ਪਹੁੰਚੀ। ਕਪਿਲ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਗਿੰਨੀ ਨੇ ਡਿਨਰ 'ਤੇ ਬੁਲਾਇਆ ਸੀ। ਅਫਸਾਨਾ ਨੇ ਹਾਲ ਹੀ 'ਚ ਆਪਣੇ ਇਸ ਸਪੈਸ਼ਲ ਡਿਨਰ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

Written by  Pushp Raj   |  July 01st 2023 03:10 PM  |  Updated: July 01st 2023 03:10 PM

ਅਫਸਾਨਾ ਖ਼ਾਨ ਤੇ ਸਾਜ਼ ਡਿਨਰ 'ਤੇ ਪਹੁੰਚੇ ਕਪਿਲ ਸ਼ਰਮਾ ਦੇ ਘਰ, ਗਾਇਕਾ ਨੇ ਤਸਵੀਰਾਂ ਕੀਤੀਆਂ ਸਾਂਝੀਆਂ

Afsana Khan-Saajz In Kapil Sharma House: ਮਸ਼ਹੂਰ ਗਾਇਕਾ ਅਫਸਾਨਾ ਖ਼ਾਨ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਜਾਣਿਆ ਪਛਾਣਿਆ ਨਾਂਅ ਹੈ। ਪਾਲੀਵੁੱਡ ਦੇ ਨਾਲ-ਨਾਲ ਅਫਸਾਨਾ ਖ਼ਾਨ ਬਾਲੀਵੁੱਡ 'ਚ ਵੀ ਆਪਣੀ ਦਮਦਾਰ ਆਵਾਜ਼ ਦਾ ਜਲਵਾ ਦਿਖਾ ਚੁੱਕੀ ਹੈ। ਹਾਲ ਹੀ 'ਚ ਅਫਸਾਨਾ ਖ਼ਾਨ ਦੀਆਂ ਤਸਵੀਰਾਂ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। 

ਅਫਸਾਨਾ ਦੇ ਗੀਤਾਂ ਨੂੰ ਮਹਿਜ਼ ਪੰਜਾਬ ਦੇ ਲੋਕਾਂ ਵੱਲੋਂ ਨਹੀਂ ਸਗੋਂ ਦੇਸ਼ ਤੇ ਵਿਦੇਸ਼ ਬੈਠੇ ਪੰਜਾਬੀ ਵੀ ਬੇਹੱਦ ਪਸੰਦ ਕਰਦੇ ਹਨ। ਪੰਜਾਬੀ ਗਾਇਕਾ ਉਨ੍ਹਾਂ ਕਲਾਕਾਰਾਂ ਵਿੱਚੋਂ ਇੱਕ ਹੈ ਜੋ ਆਪਣੇ ਸੋਸ਼ਲ ਮੀ਼ਡੀਆ ਰਾਹੀਂ ਪ੍ਰਸ਼ੰਸਕਾਂ ਨਾਲ ਅਕਸਰ ਰੁਬਰੂ ਹੁੰਦੀ ਰਹਿੰਦੀ ਹੈ।

 ਹਾਲ ਹੀ ਵਿੱਚ ਅਫਸਾਨਾ ਪਤੀ ਸਾਜ਼ ਨਾਲ ਕਾਮੇਡੀਅਨ ਕਪਿਲ ਸ਼ਰਮਾ ਦੇ ਘਰ ਮਹਿਮਾਨ ਬਣ ਕੇ ਪਹੁੰਚੀ। ਇਸ ਦੌਰਾਨ ਉਨ੍ਹਾਂ ਕਪਿਲ ਸ਼ਰਮਾ ਦੇ ਘਰ ਜਾ ਰਾਤ ਦੇ ਖਾਣੇ ਦਾ ਆਨੰਦ ਮਾਣਿਆ।

ਦਰਅਸਲ, ਅਫਸਾਨਾ ਖ਼ਾਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਤਸਵੀਰ ਸ਼ੇਅਰ ਕਰ ਪ੍ਰਸ਼ੰਸਕਾਂ ਨਾਲ ਆਪਣੀ ਖੁਸ਼ੀ ਜ਼ਾਹਿਰ ਕੀਤੀ। ਅਫਸਾਨਾ ਖ਼ਾਨ ਨੇ ਕਪਿਲ ਸ਼ਰਮਾ ਨਾਲ ਤਸਵੀਰ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ ਬੇਹੱਦ ਖੂਬਸੂਰਤ ਜੋੜੀ ਭਾਈ ਅਤੇ ਭਾਬੀਜਾਨ @kapilsharma 🙌❤️ @ginnichatrath ❤️ ਰਾਤ ਦੇ ਖਾਣੇ ਲਈ ਧੰਨਵਾਦ...

ਫਿਲਹਾਲ ਅਫਸਾਨਾ ਖ਼ਾਨ ਆਪਣੇ ਪਤੀ ਸਾਜ਼ ਨਾਲ ਦੁਬਈ ਵਿੱਚ ਹੈ। ਇਸ ਦੌਰਾਨ ਉਹ ਖੂਬ ਮਸਤੀ ਕਰਦੇ ਹੋਏ ਦਿਖਾਈ ਦੇ ਰਹੀ ਹੈ। ਗਾਇਕਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇਸਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਗਈਆਂ ਹਨ। 

ਵਰਕਫਰੰਟ ਦੀ ਗੱਲ ਕਰਿਏ ਤਾਂ ਅਫਸਾਨਾ ਆਪਣੇ ਸਟੇਜ ਸ਼ੋਅ ਦੇ ਚੱਲਦੇ ਲਗਾਤਾਰ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। ਇਸ ਤੋਂ ਇਲਾਵਾ ਉਹ ਆਪਣੇ ਗੀਤਾਂ ਰਾਹੀਂ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਆ ਰਹੀ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਅਫਸਾਨਾ ਖਾਨ ਨੇ ਆਪਣਾ ਜਨਮਦਿਨ ਮਨਾਇਆ। ਜਿਸਦਾ ਸ਼ਾਨਦਾਰ ਵੀਡੀਓ ਗਾਇਕਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝਾ ਕੀਤਾ ਗਿਆ। ਇਸ ਤੋਂ ਇਲਾਵਾ ਅਫਸਾਨਾ ਖਾਨ ਅਕਸਰ ਆਪਣੇ ਪਰਿਵਾਰ ਨਾਲ ਵੀ ਸ਼ਾਨਦਾਰ ਵੀਡੀਓ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਜਿਨ੍ਹਾਂ ਉੱਪਰ ਪ੍ਰਸ਼ੰਸਕ ਆਪਣਾ ਖੂਬ ਪਿਆਰ ਲੁਟਾਉਂਦੇ ਹਨ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network