ਅਫਸਾਨਾ ਖ਼ਾਨ ਦਾ ਅੱਜ ਹੈ ਜਨਮ ਦਿਨ, ਪਤੀ ਦੇ ਨਾਲ ਬਰਥਡੇ ਸੈਲੀਬ੍ਰੇਟ ਕਰਦੀ ਆਈ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

ਅਫਸਾਨਾ ਖ਼ਾਨ ਦਾ ਅੱਜ ਜਨਮ ਦਿਨ ਹੈ ।ਗਾਇਕਾ ਨੇ ਆਪਣਾ ਜਨਮ ਦਿਨ ਆਪਣੇ ਪਤੀ ਦੇ ਨਾਲ ਸੈਲੀਬ੍ਰੇਟ ਕੀਤਾ ਹੈ । ਜਿਸ ਦਾ ਇੱਕ ਵੀਡੀਓ ਵੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਗਾਇਕਾ ਆਪਣੇ ਪਤੀ ਦੇ ਨਾਲ ਜਨਮ ਦਿਨ ਦਾ ਕੇਕ ਕੱਟਦੀ ਹੋਈ ਦਿਖਾਈ ਦੇ ਰਹੀ ਹੈ ।

Written by  Shaminder   |  June 12th 2023 01:16 PM  |  Updated: June 12th 2023 01:16 PM

ਅਫਸਾਨਾ ਖ਼ਾਨ ਦਾ ਅੱਜ ਹੈ ਜਨਮ ਦਿਨ, ਪਤੀ ਦੇ ਨਾਲ ਬਰਥਡੇ ਸੈਲੀਬ੍ਰੇਟ ਕਰਦੀ ਆਈ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

ਅਫਸਾਨਾ ਖ਼ਾਨ (Afsana Khan) ਦਾ ਅੱਜ ਜਨਮ ਦਿਨ (Birthday) ਹੈ ।ਗਾਇਕਾ ਨੇ ਆਪਣਾ ਜਨਮ ਦਿਨ ਆਪਣੇ ਪਤੀ ਦੇ ਨਾਲ ਸੈਲੀਬ੍ਰੇਟ ਕੀਤਾ ਹੈ । ਜਿਸ ਦਾ ਇੱਕ ਵੀਡੀਓ ਵੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ  ਗਾਇਕਾ ਆਪਣੇ ਪਤੀ ਦੇ ਨਾਲ ਜਨਮ ਦਿਨ ਦਾ ਕੇਕ ਕੱਟਦੀ ਹੋਈ ਦਿਖਾਈ ਦੇ ਰਹੀ ਹੈ । 

ਹੋਰ ਪੜ੍ਹੋ : ਬਿਪਾਸ਼ਾ ਬਾਸੂ ਨੇ ਆਪਣੀ ਧੀ ਦੀ ਮੁਖੇਭਾਤ ਰਸਮ ਦਾ ਵੀਡੀਓ ਸਾਂਝਾ ਕੀਤਾ, ਰਿਵਾਇਤੀ ਤਰੀਕੇ ਨਾਲ ਨਿਭਾਈਆਂ ਅਦਾਕਾਰਾ ਨੇ ਰਸਮਾਂ

ਪ੍ਰਸ਼ੰਸਕਾਂ ਦੇ ਨਾਲ-ਨਾਲ ਸੈਲੀਬ੍ਰੇਟੀਜ਼ ਨੇ ਵੀ ਦਿੱਤੀ ਵਧਾਈ

ਗਾਇਕਾ ਅਫਸਾਨਾ ਖ਼ਾਨ ਦੇ ਜਨਮ ਦਿਨ ‘ਤੇ ਪ੍ਰਸ਼ੰਸਕਾਂ ਦੇ ਨਾਲ-ਨਾਲ ਕਈ ਸੈਲੀਬ੍ਰੇਟੀਜ਼ ਨੇ ਵੀ ਵਧਾਈ ਦਿੱਤੀ ਹੈ ।ਗਾਇਕਾ ਮਿਸ ਪੂਜਾ ਨੇ ਲਿਖਿਆ ‘ਹੈਪੀ ਬਰਥਡੇ ਡਾਰਲਿੰਗ, ਪ੍ਰਮਾਤਮਾ ਤੁਹਾਨੂੰ ਖੁਸ਼ ਰੱਖੇ’। ਇਸ ਤੋਂ ਇਲਾਵਾ ਸਲੀਮ ਮਾਰਚੈਂਟ ਨੇ ਵੀ ਅਫਸਾਨਾ ਖ਼ਾਨ ਨੂੰ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖਿਆ ‘ਹੈਪੀ ਬਰਥਡੇ’ ।

ਇਸ ਦੇ ਨਾਲ ਗਾਇਕ ਅਤੇ ਗਾਇਕਾ ਦੇ ਭਰਾ ਖੁਦਬਖਸ਼ ਨੇ ਵੀ ਭੈਣ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਲਿਖਿਆ ‘ਹੈਪੀ ਬਰਥਡੇ ਭੈਣ, ਦੁਨੀਆ ਦੀ ਸਭ ਤੋਂ ਵਧੀਆ ਵੋਕਲਿਸਟ, ਗੌਡ ਬਲੈਸ ਯੂ’ । 

ਅਫਸਾਨਾ ਖ਼ਾਨ ਨੇ ਦਿੱਤੇ ਕਈ ਹਿੱਟ ਗੀਤ 

ਅਫਸਾਨਾ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਇਨ੍ਹਾਂ ਗੀਤਾਂ ‘ਚ ‘ਧੱਕਾ’, ‘ਵਧਾਈਆਂ’, ‘ਤਿੱਤਲੀਆਂ’, ‘ਮੁੰਡੇ ਚੰਡੀਗੜ੍ਹ ਸ਼ਹਿਰ ਦੇ’ ਸਣੇ ਕਈ ਗੀਤ ਸ਼ਾਮਿਲ ਹਨ । ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਭਰਵਾਂ ਪਿਆਰ ਮਿਲਦਾ ਰਿਹਾ ਹੈ । ਅਫਸਾਨਾ ਖ਼ਾਨ ਨੇ ਗਾਇਕੀ ਦੇ ਖੇਤਰ ‘ਚ ਜਗ੍ਹਾ ਬਨਾਉਣ ਦੇ ਲਈ ਕਰੜੀ ਮਿਹਨਤ ਕੀਤੀ ਹੈ ।ਖ਼ਾਸ ਕਰਕੇ ਉਨ੍ਹਾਂ ਦੀ ਮਾਂ ਨੇ । ਜਿਨ੍ਹਾਂ ਨੇ ਮਿਹਨਤ ਮਜ਼ਦੂਰੀ ਕਰਕੇ ਅਫਸਾਨਾ ਖ਼ਾਨ ਤੇ ਉਸ ਦੇ ਭੈਣ ਭਰਾਵਾਂ ਦਾ ਪਾਲਣ ਪੋਸ਼ਣ ਕੀਤਾ ਹੈ । 

 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network