Advertisment

Baisakhi 2023: ਵਿਸਾਖੀ ਦੇ ਮੌਕੇ 'ਤੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਦੀ ਵੱਡੀ ਸੌਗਾਤ, ਸਿੱਖ ਸ਼ਰਧਾਲੂਆਂ ਲਈ ਜਾਰੀ ਕੀਤੇ ਗਏ 2856 ਵੀਜ਼ੇ

ਵਿਸਾਖੀ ਦਾ ਤਿਉਹਾਰ ( Baisakhi 2023) ਪੰਜਾਬੀਆਂ ਲਈ ਬੇਹੱਦ ਖ਼ਾਸ ਹੁੰਦਾ ਹੈ। ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੇ ਵਿਸਾਖੀ ਦੇ ਮੌਕੇ 'ਤੇ ਸਿੱਖ ਸ਼ਰਧਾਲੂਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਜਿਸ ਤਹਿਤ 2856 ਸ਼ਰਧਾਲੂਆਂ ਦੇ ਵੀਜ਼ੇ ਜਾਰੀ ਕੀਤੇ ਗਏ ਹਨ।

author-image
By Pushp Raj
New Update
Baisakhi 2023: ਵਿਸਾਖੀ ਦੇ ਮੌਕੇ 'ਤੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਦੀ ਵੱਡੀ ਸੌਗਾਤ, ਸਿੱਖ ਸ਼ਰਧਾਲੂਆਂ ਲਈ ਜਾਰੀ ਕੀਤੇ ਗਏ 2856 ਵੀਜ਼ੇ
Advertisment

Baisakhi 2023: ਵਿਸਾਖੀ ਦਾ ਤਿਉਹਾਰ  ( Baisakhi 2023)  13 ਅਪ੍ਰੈਲ ਨੂੰ ਮਨਾਇਆ ਜਾਵੇਗਾ। ਵਿਸਾਖੀ ਦਾ ਤਿਉਹਾਰ ਸਿੱਖ ਭਾਈਚਾਰੇ ਦੇ ਲੋਕਾਂ ਦੇ ਜੀਵਨ 'ਚ ਖ਼ਾਸ ਮਹੱਤਵ ਰੱਖਦਾ ਹੈ। ਇਸ ਖ਼ਾਸ ਮੌਕੇ 'ਤੇ ਵੱਡੀ ਗਿਣਤੀ 'ਚ ਸਿੱਖ ਸ਼ਰਧਾਲੂ ਪਾਕਿਸਤਾਨ ਵਿਖੇ ਸਥਿਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾਂਦੇ ਹਨ। 

Advertisment


ਹਾਲ ਹੀ ਵਿੱਚ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੇ ਵਿਸਾਖੀ ਦੇ ਮੌਕੇ 'ਤੇ ਸਿੱਖ ਸ਼ਰਧਾਲੂਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਜਿਸ ਤਹਿਤ 2856 ਸ਼ਰਧਾਲੂਆਂ ਦੇ ਵੀਜ਼ੇ ਜਾਰੀ ਕੀਤੇ ਗਏ ਹਨ। ਪਾਕਿਸਤਾਨ ਹਾਈ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ 9 ਤੋਂ 18 ਅਪ੍ਰੈਲ ਤੱਕ ਵਿਸਾਖੀ ਦੇ ਤਿਉਹਾਰ ਨਾਲ ਸਬੰਧਤ ਸਾਲਾਨਾ ਸਮਾਗਮਾਂ 'ਚ ਹਿੱਸਾ ਲੈਣ ਲਈ ਭਾਰਤ ਤੋਂ 2,856 ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ।


Advertisment

ਹਾਈ ਕਮਿਸ਼ਨ ਨੇ ਦੱਸਿਆ ਕਿ ਇਹ ਸ਼ਰਧਾਲੂ ਗੁਰਦੁਆਰਾ ਡੇਰਾ ਸਾਹਿਬ, ਪੰਜਾ ਸਾਹਿਬ, ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ। ਭਾਰਤ ਤੋਂ ਸਿੱਖ ਅਤੇ ਹਿੰਦੂ ਸ਼ਰਧਾਲੂ ਹਰ ਸਾਲ ਧਾਰਮਿਕ ਸਥਾਨਾਂ ਦੀ ਯਾਤਰਾ 'ਤੇ ਦੁਵੱਲੇ ਪ੍ਰੋਟੋਕੋਲ ਦੇ ਪ੍ਰਬੰਧਾਂ ਦੇ ਤਹਿਤ ਪਾਕਿਸਤਾਨ ਜਾਂਦੇ ਹਨ। ਇਸ ਪ੍ਰੋਟੋਕੋਲ ਤਹਿਤ ਹਰ ਸਾਲ ਪਾਕਿਸਤਾਨੀ ਸ਼ਰਧਾਲੂ ਵੀ ਭਾਰਤ ਆਉਂਦੇ ਹਨ।

ਪਾਕਿਸਤਾਨ ਹਾਈ ਕਮਿਸ਼ਨ ਨੇ ਆਪਣੇ ਇੱਕ ਬਿਆਨ 'ਚ ਇਹ ਕਿਹਾ, "ਵਿਸਾਖੀ ਦੇ ਤਿਉਹਾਰ ਮੌਕੇ ਨਵੀਂ ਦਿੱਲੀ 'ਚ ਪਾਕਿਸਤਾਨ ਹਾਈ ਕਮਿਸ਼ਨ ਨੇ 9 ਤੋਂ 18 ਅਪ੍ਰੈਲ ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸਾਲਾਨਾ ਸਮਾਗਮਾਂ 'ਚ ਹਿੱਸਾ ਲੈਣ ਲਈ ਭਾਰਤ ਦੇ ਸਿੱਖ ਸ਼ਰਧਾਲੂਆਂ ਨੂੰ 2,856 ਵੀਜ਼ੇ ਜਾਰੀ ਕੀਤੇ ਹਨ ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਪਰੇਸ਼ਾਨੀ ਅਰਾਮ ਨਾਲ ਵਿਸਾਖੀ ਮੌਕੇ ਪਾਕਿਸਤਾਨ 'ਚ ਹੋ ਰਹੇ ਸਮਾਗਮਾਂ 'ਚ ਹਿੱਸਾ ਲੈ ਸਕਣ।"


Advertisment

ਹੋਰ ਪੜ੍ਹੋ:  Sara Ali Khan: ਸਾਰਾ ਅਲੀ ਖ਼ਾਨ ਟੀਮ ਨਾਲ ਗੁਰਦੁਆਰਾ ਸ਼੍ਰੀ ਬੰਗਲਾ ਸਾਹਿਬ ਵਿਖੇ ਹੋਈ ਨਤਮਸਤਕ, ਅਦਾਕਾਰਾ ਨੇ  ਸ਼ੇਅਰ ਕੀਤੀਆਂ ਤਸਵੀਰਾਂ  

ਭਾਰਤ ਵਿਚ ਪਾਕਿਸਤਾਨ ਹਾਈ ਕਮਿਸ਼ਨ ਦੇ ਇੰਚਾਰਜ ਸਲਮਾਨ ਸ਼ਰੀਫ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਸੁਖਾਵੀਂ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਨੇ  ਕਿਹਾ ਕਿ ਪਾਕਿਸਤਾਨ ਪਵਿੱਤਰ ਅਸਥਾਨਾਂ ਦੀ ਸੰਭਾਲ ਲਈ ਵਚਨਬੱਧ ਹੈ ਅਤੇ ਸ਼ਰਧਾਲੂਆਂ ਨੂੰ ਲੋੜੀਂਦੀਆਂ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ।


Advertisment

Stay updated with the latest news headlines.

Follow us:
Advertisment