ਕਾਸਟਿੰਗ ਡਾਇਰੈਕਟਰ ਆਰਤੀ ਮਿੱਤਲ ਗ੍ਰਿਫ਼ਤਾਰ, ਨਵੀਆਂ ਮਾਡਲਾਂ ਤੋਂ ਕਰਵਾਉਂਦੀ ਸੀ ਗੰਦਾ ਕੰਮ, FIR ਹੋਈ ਦਰਜ

ਮਸ਼ਹੂਰ ਕਾਸਟਿੰਗ ਡਾਇਰੈਕਟਰ ਆਰਤੀ ਮਿੱਤਲ ਨੂੰ ਲੈ ਕੇ ਹਾਲ ਹੀ 'ਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੁਲਿਸ ਨੇ ਆਰਤੀ ਮਿੱਤਲ ਦੇ ਖਿਲਾਫ ਐਫਆਈਆਰ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਕਿਉਂਕਿ ਉਸ 'ਤੇ ਨਵੀਆਂ ਮਾਡਲਾਂ ਤੋਂ ਗੰਦਾ ਕੰਮ ਕਰਵਾਉਣ ਦੇ ਇਲਜ਼ਾਮ ਲੱਗੇ ਹਨ।

Written by  Pushp Raj   |  April 18th 2023 04:39 PM  |  Updated: April 18th 2023 04:39 PM

ਕਾਸਟਿੰਗ ਡਾਇਰੈਕਟਰ ਆਰਤੀ ਮਿੱਤਲ ਗ੍ਰਿਫ਼ਤਾਰ, ਨਵੀਆਂ ਮਾਡਲਾਂ ਤੋਂ ਕਰਵਾਉਂਦੀ ਸੀ ਗੰਦਾ ਕੰਮ, FIR ਹੋਈ ਦਰਜ

Casting Director Arti Mittal Arrested: ਬੀ-ਟਾਊਨ ਤੋਂ ਆਏ ਦਿਨ ਕਈ ਤਰ੍ਹਾਂ ਦੀਆਂ ਖਬਰਾਂ ਵਾਇਰਲ ਹੁੰਦੀਆਂ ਹਨ। ਹਾਲ ਹੀ ਵਿੱਚ ਮਸ਼ਹੂਰ ਕਾਸਟਿੰਗ ਡਾਇਰੈਕਟਰ ਆਰਤੀ ਮਿੱਤਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੁਲਿਸ ਨੇ ਆਰਤੀ ਮਿੱਤਲ ਦੇ ਖਿਲਾਫ ਐਫਆਈਆਰ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਕਿਉਂਕਿ ਉਸ 'ਤੇ ਨਵੀਆਂ ਮਾਡਲਾਂ ਤੋਂ ਗੰਦਾ ਕੰਮ ਕਰਵਾਉਣ ਦੇ ਇਲਜ਼ਾਮ ਲੱਗੇ ਹਨ। 

ਮੀਡੀਆ ਰਿਪੋਰਟਸ ਦੇ ਮੁਤਾਬਕ ਮੁੰਬਈ ਬਦੀ ਡਿੰਡੋਸ਼ੀ ਪੁਲਿਸ ਨੇ ਕਾਸਟਿੰਗ ਡਾਇਰੈਕਟਰ ਆਰਤੀ ਮਿੱਤਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਆਰਤੀ 'ਤੇ ਸੈਕਸ ਰੈਕੇਟ ਚਲਾਉਣ ਦਾ ਦੋਸ਼ ਹੈ। ਪੁਲਿਸ ਨੇ ਉਨ੍ਹਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਦੋ ਮਾਡਲਾਂ ਨੂੰ ਵੀ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੁਡਵਾਇਆ। 

ਪੁਲਿਸ ਨੇ ਇਸ ਸਬੰਧੀ ਯੋਜਨਾ ਵੀ ਤਿਆਰ ਕੀਤੀ ਸੀ। ਮੁੰਬਈ ਪੁਲਿਸ ਦੀ ਸਮਾਜ ਸੇਵਾ ਸ਼ਾਖਾ ਨੇ ਦੋ ਫਰਜ਼ੀ ਗਾਹਕਾਂ ਨੂੰ ਰਵਾਨਾ ਕੀਤਾ ਅਤੇ ਦੋ ਮਾਡਲਾਂ ਨੂੰ ਛੁਡਵਾਇਆ। ਇੱਕ ਮਾਡਲ ਮੁੜ ਵਸੇਬਾ ਕੇਂਦਰ ਨੂੰ ਭੇਜਿਆ ਗਿਆ ਹੈ। ਪੁਲਿਸ ਵੱਲੋਂ ਇੱਕ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਇਸ ਪੂਰੀ ਘਟਨਾ ਨੂੰ ਜਾਸੂਸੀ ਕੈਮਰੇ ਦੀ ਮਦਦ ਨਾਲ ਰਿਕਾਰਡ ਕੀਤਾ ਅਤੇ ਆਰਤੀ ਦੇ ਖਿਲਾਫ ਕਈ ਧਾਰਾਵਾਂ ਤਹਿਤ ਐਫਆਈਆਰ ਵੀ ਦਰਜ ਕੀਤੀ ਹੈ। 

ਮੀਡੀਆ ਰਿਪੋਰਟ ਤੋਂ ਮਿਲੀ ਜਾਣਕਾਰੀ ਮੁਤਾਬਕ ਮੁੰਬਈ ਪੁਲਿਸ ਦੀ ਸਮਾਜ ਸੇਵਾ ਸ਼ਾਖਾ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ। ਸਬੂਤ ਵਜੋਂ ਘਟਨਾ ਦੀ ਵੀਡੀਓ ਵੀ ਰਿਕਾਰਡ ਕੀਤੀ ਗਈ। ਮੁਲਜ਼ਮ ਆਰਤੀ ਹਰੀਸ਼ਚੰਦਰਮਿੱਤਲ ਫਿਲਮਾਂ ਲਈ ਕਾਸਟਿੰਗ ਡਾਇਰੈਕਟਰ ਵਜੋਂ ਕੰਮ ਕਰਦੀ ਹੈ। ਉਹ ਓਸ਼ੀਵਾੜਾ ਦੇ ਅਰਾਧਨਾ ਅਪਾਰਟਮੈਂਟ ਵਿੱਚ ਰਹਿੰਦੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਆਰਤੀ ਮਿੱਤਲ ਉਨ੍ਹਾਂ ਮਾਡਲਾਂ ਨੂੰ ਆਪਣਾ ਸ਼ਿਕਾਰ ਬਣਾਉਂਦੀ ਸੀ, ਜੋ ਉਸ ਨੂੰ ਵੱਖ-ਵੱਖ ਪ੍ਰੋਜੈਕਟਾਂ ਲਈ ਮਿਲਣ ਆਉਂਦੀਆਂ ਸਨ ਅਤੇ ਉਨ੍ਹਾਂ ਨੂੰ ਪੈਸਿਆਂ ਦੀ ਲੋੜ ਹੁੰਦੀ ਸੀ। ਉਹ ਉਨ੍ਹਾਂ ਨੂੰ ਚੰਗੇ ਪੈਸੇ ਦੀ ਪੇਸ਼ਕਸ਼ ਵੀ ਕਰਦੀ ਸੀ। ਪੁਲਿਸ ਇੰਸਪੈਕਟਰ ਮਨੋਜ ਸੁਤਾਰ ਨੂੰ ਸੂਚਨਾ ਮਿਲੀ ਸੀ ਕਿ ਆਰਤੀ ਦੇਹ ਵਪਾਰ ਰੈਕੇਟ ਚਲਾ ਰਹੀ ਹੈ। 

ਹੋਰ ਪੜ੍ਹੋ: Carry on Jatta 3: ਗਿੱਪੀ ਗਰੇਵਾਲ ਦੀ ਫ਼ਿਲਮ 'ਕੈਰੀ ਆਨ ਜੱਟਾ-3' ਦਾ ਟਾਈਟਲ ਗੀਤ ਹੋਇਆ ਰਿਲੀਜ਼, ਗਿੱਪੀ ਦੀ ਆਵਾਜ਼ ਦਰਸ਼ਕਾਂ ਨੂੰ ਪਸੰਦ ਆ ਰਿਹਾ ਗੀਤ

ਇਸ ਤੋਂ ਬਾਅਦ ਪੁਲਿਸ ਨੇ ਇੱਕ ਟੀਮ ਬਣਾਈ ਅਤੇ ਆਰਤੀ ਮਿੱਤਲ ਤੋਂ 2 ਲੜਕੀਆਂ ਲਈ ਗਾਹਕ ਵਜੋਂ ਪੁੱਛਿਆ। ਆਰਤੀ ਨੇ ਇਸ ਦੇ ਇੰਤਜ਼ਾਮ ਲਈ 60 ਹਜ਼ਾਰ ਰੁਪਏ ਦੀ ਮੰਗ ਕੀਤੀ ਅਤੇ ਇੰਸਪੈਕਟਰ ਮਨੋਜ ਸੁਤਾਰ ਦੇ ਫੋਨ 'ਤੇ 2 ਮਾਡਲਾਂ ਦੀਆਂ ਤਸਵੀਰਾਂ ਵੀ ਭੇਜੀ ਸੀ। ਇਸ ਮਾਮਲੇ 'ਚ ਪੁਲਿਸ ਵੱਲੋਂ ਅਗਲੀ ਕਾਰਵਾਈ ਜਾਰੀ ਹੈ। 

- PTC PUNJABI


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network