ਰਸ਼ਮਿਕਾ ਮੰਡਾਨਾ ਦੀ ਡੀਪਫੇਕ ਵੀਡੀਓ ਬਨਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
Rashmika Mandana deep fake video case : ਮੌਜੂਦਾ ਸਮੇਂ 'ਚ ਦੁਨੀਆ ਇੰਟਰਨੈਟ ਤੋਂ ਚੰਗੀ ਤਰ੍ਹਾਂ ਜਾਣੂ ਹੈ ਅਤੇ ਇਸ ਦੀ ਵਰਤੋਂ ਕੀਤੀ ਜਾ ਰਹੀ ਹੈ, ਪਰ ਕੁਝ ਲੋਕਾਂ ਨੇ ਇਸ ਦੀ ਦੁਰਵਰਤੋਂ ਵੀ ਸ਼ੁਰੂ ਕਰ ਦਿੱਤੀ ਹੈ। ਅਜਿਹਾ ਹੀ ਇੱਕ ਸ਼ਬਦ ਡੀਪਫੇਕ (Deepfake Video) ਹੈ। ਇਹ ਨਾਂ ਪਿਛਲੇ ਕੁਝ ਸਮੇਂ ਤੋਂ ਚਰਚਾ ‘ਚ ਹੈ। ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਪੁਸ਼ਪਾ ਫਿਲਮ ਨਾਲ ਚਰਚਾਵਾਂ ਵਿੱਚ ਆਈ ਅਦਾਕਾਰਾ ਰਸ਼ਮਿਕਾ ਮੰਡਾਨਾ ਦਾ ਇੱਕ ਇਤਰਾਜ਼ਯੋਗ ਵੀਡੀਓ ਵਾਇਰਲ ਹੋਇਆ।
The pursuit by #DelhiPolice to apprehend the mastermind behind the creation of deepfake profiles featuring actor #RashmikaMandana is still going on. Despite tracking down four suspects, it has been revealed that they were merely uploaders and not the actual creators of the… pic.twitter.com/Basiuv3XP3
— IANS (@ians_india) December 20, 2023
ਹਾਲ ਹੀ 'ਚ ਇਹ ਖਬਰਾਂ ਆ ਰਹੀਆਂ ਹਨ ਕਿ ਦਿੱਲੀ ਪੁਲਿਸ ਨੇ ਰਸ਼ਮਿਕਾ ਮੰਡਾਨਾ (Rashmika Mandana) ਦੀ ਇਹ ਡੀਪਫੇਕ ਵੀਡੀਓ ਬਨਾਉਣ ਵਾਲੇ ਮੁਲਜ਼ਮ ਨੂੰ ਫੜ ਲਿਆ ਹੈ। ਮਾਮਲਾ ਨਵੰਬਰ 2023 ਦਾ ਹੈ ਅਤੇ ਮੁਲਜ਼ਮ ਦੀ ਗ੍ਰਿਫ਼ਤਾਰੀ ਆਂਧਰਾ ਪ੍ਰਦੇਸ਼ ਤੋਂ ਹੋਈ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ, ਮਾਮਲੇ ਨੂੰ ਨੋਟਿਸ ਵਿੱਚ ਲਿਆ ਗਿਆ ਸੀ ਅਤੇ ਭਾਰਤੀ ਦੰਡਾਵਲੀ ਦੀ ਧਾਰਾ 465, 469, 66 ਸੀ ਅਤੇ 66 ਈ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਜਦੋਂ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਇਹ ਐਡਿਟ ਕੀਤੀ ਵੀਡੀਓ ਸੀ ਅਤੇ ਡੀਪਫੇਕ ਸੀ। ਭਾਵ ਕਿਸੇ ਦਾ ਚਿਹਰਾ ਕਿਸੇ ਹੋਰ ਦੇ ਸਰੀਰ ਵਿੱਚ ਰੱਖਿਆ ਗਿਆ ਸੀ। ਇਸ ਤੋਂ ਬਾਅਦ ਹੰਗਾਮਾ ਮਚ ਗਿਆ। ਸਰਕਾਰ ਨੇ ਇਸ ਵਿਰੁੱਧ ਸਖ਼ਤ ਹਦਾਇਤਾਂ ਵੀ ਦਿੱਤੀਆਂ ਹਨ। ਹੁਣ ਇਸ ਮਾਮਲੇ ‘ਚ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਵੀਡੀਓ ਦੀ ਗੱਲ ਕਰੀਏ ਤਾਂ ਇਹ ਵੀਡੀਓ ਬ੍ਰਿਟਿਸ਼-ਭਾਰਤੀ ਇਨਫੂਲੈਨਸਰ ਜ਼ਾਰਾ ਪਟੇਲ ਦਾ ਸੀ। ਜਦੋਂ ਖੁਦ ਜ਼ਾਰਾ ਪਟੇਲ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਸ ਨੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ‘ਚ ਉਨ੍ਹਾਂ ਦਾ ਕੋਈ ਹੱਥ ਨਹੀਂ ਹੈ। ਖੁਦ ਰਸ਼ਮਿਕਾ ਮੰਡਾਨਾ ਨੇ ਵੀ ਇਸ ਵੀਡੀਓ ‘ਤੇ ਪ੍ਰਤੀਕਿਰਿਆ ਦਿੱਤੀ ਸੀ ਅਤੇ ਚਿੰਤਾ ਜ਼ਾਹਰ ਕੀਤੀ ਸੀ। ਇਸ ਤੋਂ ਇਲਾਵਾ ਬਾਲੀਵੁੱਡ ਦੇ ਅਦਾਕਾਰ ਅਮਿਤਾਭ ਬੱਚਨ ਨੇ ਵੀ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਸੀ।
ਹੋਰ ਪੜ੍ਹੋ: ਬਾਲੀਵੁੱਡ ਮਨਾਏਗਾ ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਦਾ ਜਸ਼ਨ, ਨਹੀਂ ਹੋਵੇਗੀ ਫਿਲਮਾਂ ਦੀ ਸ਼ੂਟਿੰਗ
ਰਸ਼ਮੀਕਾ ਮੰਡਾਨਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਹਾਲ ਹੀ 'ਚ ਰਣਬੀਰ ਕਪੂਰ ਸਟਾਰਰ ਫਿਲਮ 'ਐਨੀਮਲ' ਚ ਨਜ਼ਰ ਆਈ। ਇਸ ਤੋਂ ਬਾਅਦ ਉਹ ਵੀਅਤਨਾਮ ਘੁੰਮਣ ਗਈ। ਉਨ੍ਹਾਂ ਦੀਆਂ ਛੁੱਟੀਆਂ ਦੀਆਂ ਤਸਵੀਰਾਂ ਵਾਇਰਲ ਹੋ ਗਈਆਂ ਹਨ। ਇਸ ਤੋਂ ਬਾਅਦ ਵਿਜੇ ਨੇ ਕੁਝ ਤਸਵੀਰਾਂ ਪੋਸਟ ਕੀਤੀਆਂ। ਇੱਥੋਂ ਦੋਵਾਂ ਦੇ ਇਕੱਠੇ ਵੀਅਤਨਾਮ ਜਾਣ ਦੀ ਚਰਚਾ ਸ਼ੁਰੂ ਹੋ ਗਈ ਅਤੇ ਇਸ ਤੋਂ ਬਾਅਦ ਉਨ੍ਹਾਂ ਦੇ ਰਿਸ਼ਤੇ ਦੀਆਂ ਚਰਚਾਵਾਂ ਹੋਣ ਲੱਗੀਆਂ ਪਰ ਵਿਜੇ ਨੇ ਸਾਫ ਕਰ ਦਿੱਤਾ ਕਿ ਇਹ ਸਿਰਫ ਅਫਵਾਹ ਹੈ।
-