ਦਿਲਜੀਤ ਦੋਸਾਂਝ ਇੰਸਟਾਗ੍ਰਾਮ ਅਕਾਊਂਟ ‘ਤੇ ਫਾਲੋ ਕੀਤੇ ਜਾਣ ਵਾਲੇ ਪੰਜਾਬੀ ਕਲਾਕਾਰ ਬਣੇ
ਪੰਜਾਬੀ ਇੰਡਸਟਰੀ ਦਿਨੋਂ ਦਿਨ ਤਰੱਕੀ ਕਰ ਰਹੀ ਹੈ । ਪੰਜਾਬੀ ਗੀਤਾਂ ਨੂੰ ਦੁਨੀਆ ਭਰ ‘ਚ ਸੁਣਿਆ ਜਾਂਦਾ ਹੈ । ਵਿਦੇਸ਼ਾਂ ‘ਚ ਗੈਰ ਪੰਜਾਬੀ ਲੋਕ ਵੀ ਪੰਜਾਬੀ ਕਲਾਕਾਰਾਂ ਦੇ ਗੀਤਾਂ ‘ਤੇ ਝੂਮਦੇ ਵੇਖੇ ਜਾਂਦੇ ਹਨ ।ਦਿਲਜੀਤ ਦੋਸਾਂਝ ਨੇ ਵੀ ਆਪਣੀ ਗਾਇਕੀ ਦੇ ਨਾਲ ਦੁਨੀਆ ਭਰ ‘ਚ ਵੱਖਰੀ ਪਛਾਣ ਬਣਾਈ ਹੈ।
ਦਿਲਜੀਤ ਦੋਸਾਂਝ ਇੰਸਟਾਗ੍ਰਾਮ ਅਕਾਊਂਟ ‘ਤੇ ਫਾਲੋ ਕੀਤੇ ਜਾਣ ਵਾਲੇ ਪੰਜਾਬੀ ਕਲਾਕਾਰ ਬਣੇ
ਦਿਲਜੀਤ ਦੋਸਾਂਝ (Diljit Dosanjh) ਇਨ੍ਹੀਂ ਦਿਨੀਂ ਚਰਚਾ ‘ਚ ਹਨ ।ਉਹ ਪਹਿਲੇ ਅਜਿਹੇ ਪੰਜਾਬੀ ਹਨ, ਜਿਨ੍ਹਾਂ ਨੇ ਕੋਚੇਲਾ ‘ਚ ਪਰਫਾਰਮ ਕਰਕੇ ਪੰਜਾਬੀਆਂ ਹੀ ਨਹੀਂ ਪੂਰੇ ਦੇਸ਼ ਦਾ ਮਾਣ ਵਧਾਇਆ ਹੈ । ਹੁਣ ਦਿਲਜੀਤ ਦੋਸਾਂਝ ਦੇ ਨਾਂਅ ਇੱਕ ਹੋਰ ਉਪਲਬਧੀ ਜੁੜ ਗਈ ਹੈ, ਉਹ ਇਹ ਹੈ ਕਿ ਦਿਲਜੀਤ ਬਾਦਸ਼ਾਹ ਤੋਂ ਬਾਅਦ ਇੰਸਟਾਗ੍ਰਾਮ ਵੱਲੋਂ ਫਾਲੋ ਕੀਤੇ ਜਾਣ ਵਾਲੇ ਪਹਿਲੇ ਪੰਜਾਬੀ ਕਲਾਕਾਰ ਅਤੇ ਦੂਜੇ ਭਾਰਤੀ ਕਲਾਕਾਰ ਬਣ ਗਏ ਹਨ ।

ਹੋਰ ਪੜ੍ਹੋ : ਗਾਇਕ ਸਤਿੰਦਰ ਸਰਤਾਜ ਦੇ ਸ਼ੋਅ ‘ਚ ਬੰਬ ਹੋਣ ਦੀ ਸੂਚਨਾ ਕਾਰਨ ਮੱਚਿਆ ਹੜਕੰਪ, ਪੁਲਿਸ ਨੇ ਕੀਤਾ ਇਹ ਖੁਲਾਸਾ
ਕੋਚੇਲਾ ‘ਚ ਪਰਫਾਰਮ ਕਰਨ ‘ਤੇ ਪੱਬਾਂ ਭਾਰ ਦਿਲਜੀਤ
ਦਿਲਜੀਤ ਦੋਸਾਂਝ ਕੋਚੇਲਾ ‘ਚ ਪਰਫਾਰਮ ਕਰ ਰਹੇ ਹਨ । ਇਸ ਦੋਰਾਨ ਕਈ ਗੋਰੇ ਵੀ ਉਨ੍ਹਾਂ ਦੇ ਗੀਤਾਂ ‘ਤੇ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ । ਦਿਲਜੀਤ ਦੋਸਾਂਝ ਆਪਣੇ ਗੀਤਾਂ ਦੇ ਕਾਰਨ ਪੂਰੀ ਦੁਨੀਆ ‘ਚ ਜਾਣੇ ਜਾਂਦੇ ਹਨ ਅਤੇ ਕੌਮਾਂਤਰੀ ਪੱਧਰ ‘ਤੇ ਉਨ੍ਹਾਂ ਦੀ ਪਛਾਣ ਬਣ ਚੁੱਕੀ ਹੈ ।

ਬਤੌਰ ਗਾਇਕ ਦਿਲਜੀਤ ਨੇ ਕੀਤੀ ਸ਼ੁਰੂਆਤ
ਦਿਲਜੀਤ ਦੋਸਾਂਝ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਹਿੱਟ ਗੀਤ ਦਿੰਦੇ ਆ ਰਹੇ ਹਨ । ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਹੌਲੀ ਹੌਲੀ ਉਨ੍ਹਾਂ ਨੇ ਫ਼ਿਲਮਾਂ ‘ਚ ਵੀ ਕਿਸਮਤ ਅਜ਼ਮਾਈ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਸਰਾਹਿਆ ਗਿਆ ।

ਹੁਣ ਜਲਦ ਹੀ ਦਿਲਜੀਤ ਦੋਸਾਂਝ ਨਿਮਰਤ ਖਹਿਰਾ ਦੇ ਨਾਲ ਫ਼ਿਲਮ ‘ਜੋੜੀ’ ‘ਚ ਨਜ਼ਰ ਆਉਣਗੇ । ਇਸ ਫ਼ਿਲਮ ਨੂੰ ਲੈ ਕੇ ਦੋਵਾਂ ਦੇ ਪ੍ਰਸ਼ੰਸਕ ਵੀ ਬਹੁਤ ਜ਼ਿਆਦਾ ਉਤਸ਼ਾਹਿਤ ਹਨ ਅਤੇ ਬੇਸਬਰੀ ਦੇ ਨਾਲ ਇਸ ਫ਼ਿਲਮ ਦੀ ਉਡੀਕ ਕਰ ਰਹੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
