Diljit Dosanjh: ਕੀ ਦਿਲਜੀਤ ਦੋਸਾਂਝ ਦੀ ਫ਼ਿਲਮ 'ਪੰਜਾਬ 95' ਨੂੰ ਟੋਰਾਂਟੋ ਫ਼ਿਲਮ ਫੈਸਟੀਵਲ ਲਾਈਨਅੱਪ ਤੋਂ ਹਟਾਇਆ ਗਿਆ ? ਜਾਨਣ ਲਈ ਪੜ੍ਹੋ

ਦਿਲਜੀਤ ਦੋਸਾਂਝ ਦੀ ਫ਼ਿਲਮ 'ਪੰਜਾਬ 95' ਦਾ ਪ੍ਰੀਮੀਅਰ ਟੋਰਾਂਟੋ ਇੰਟਰਨੈਸ਼ਨਲ ਫ਼ਿਲਮ ਫੈਸਟੀਵਲ 2023 'ਚ ਹੋਣ ਦੀਆਂ ਬੀਤੇ ਦਿਨਾਂ ਤੋਂ ਕਾਫੀ ਸੁਰਖੀਆਂ 'ਚ ਹਨ। ਇਹ ਫ਼ਿਲਮ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਹੈ, ਪਰ ਹੁਣ ਇਸਦੇ ਪ੍ਰੀਮੀਅਰ ਨੂੰ ਲੈ ਕੇ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਫ਼ਿਲਮ ਦਾ ਨਾਂ ਲਾਈਨਅੱਪ ਤੋਂ ਹਟਾ ਦਿੱਤਾ ਗਿਆ ਹੈ।

Written by  Pushp Raj   |  August 12th 2023 11:42 AM  |  Updated: August 12th 2023 12:49 PM

Diljit Dosanjh: ਕੀ ਦਿਲਜੀਤ ਦੋਸਾਂਝ ਦੀ ਫ਼ਿਲਮ 'ਪੰਜਾਬ 95' ਨੂੰ ਟੋਰਾਂਟੋ ਫ਼ਿਲਮ ਫੈਸਟੀਵਲ ਲਾਈਨਅੱਪ ਤੋਂ ਹਟਾਇਆ ਗਿਆ ? ਜਾਨਣ ਲਈ ਪੜ੍ਹੋ

Diljit Dosanjh Film Punjab 95 : ਮਕਬੂਲ ਪੰਜਾਬੀ ਅਭਿਨੇਤਾ ਦਿਲਜੀਤ ਦੋਸਾਂਝ ਦੀ ਫ਼ਿਲਮ 'ਪੰਜਾਬ 95' ਦਾ ਪ੍ਰੀਮੀਅਰ ਟੋਰਾਂਟੋ ਇੰਟਰਨੈਸ਼ਨਲ ਫ਼ਿਲਮ ਫੈਸਟੀਵਲ 2023 'ਚ ਹੋਣ ਦੀਆਂ ਬੀਤੇ ਦਿਨਾਂ ਤੋਂ ਕਾਫੀ ਸੁਰਖੀਆਂ 'ਚ ਹਨ। ਇਹ ਫ਼ਿਲਮ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਹੈ। 

ਜਦੋਂ ਤੋਂ TIFF ਵਿੱਚ ਇਸਦੇ ਪ੍ਰੀਮੀਅਰ ਦੀ ਘੋਸ਼ਣਾ ਕੀਤੀ ਗਈ ਸੀ ਉਦੋਂ ਤੋਂ ਇਹ ਫ਼ਿਲਮ ਲਗਾਤਾਰ ਚਰਚਾ ਵਿੱਚ ਹੈ। ਪਰ ਹੁਣ ਇਸਦੇ ਪ੍ਰੀਮੀਅਰ ਨੂੰ ਲੈ ਕੇ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਫ਼ਿਲਮ ਦਾ ਨਾਂ ਲਾਈਨਅੱਪ ਤੋਂ ਹਟਾ ਦਿੱਤਾ ਗਿਆ ਹੈ।

ਨਿਊਜ਼ ਏਜੰਸੀ ਏ.ਐਨ.ਆਈ ਦੇ ਮੁਤਾਬਕ ਅਮਰੀਕਾ ਸਥਿਤ ਨਿਊਜ਼ ਆਉਟਲੇਟ ਵੈਰਾਇਟੀ ਨੇ ਇਸ ਸਬੰਧੀ ਅਪਡੇਟ ਸ਼ੇਅਰ ਕੀਤੀ ਹੈ। ਆਊਟਲੈੱਟ ਦੇ ਅਨੁਸਾਰ ਫੈਸਟੀਵਲ ਦੀ ਵੈਬਸਾਈਟ 'ਤੇ ਫਿਲਹਾਲ ਫ਼ਿਲਮ ਦਾ ਕੋਈ ਜ਼ਿਕਰ ਨਹੀਂ ਹੈ। ਦੱਸ ਦੇਈਏ ਕਿ ਇਸ ਫ਼ਿਲਮ ਨੂੰ ਕਾਸਟਿੰਗ ਡਾਇਰੈਕਟਰ ਹਨੀ ਤ੍ਰੇਹਨ ਨੇ ਡਾਇਰੈਕਟ ਕੀਤਾ ਹੈ। 'ਪੰਜਾਬ 95' ਵਿੱਚ ਅਰਜੁਨ ਰਾਮਪਾਲ ਅਤੇ ਸੁਵਿੰਦਰ ਵਿੱਕੀ ਵੀ ਮੁੱਖ ਭੂਮਿਕਾਵਾਂ ਵਿੱਚ ਹਨ।

 ਸ਼ੁਰੂਆਤ 'ਚ ਦਿਲਜੀਤ ਦੋਸਾਂਝ ਦੀ ਇਸ ਫ਼ਿਲਮ 'ਪੰਜਾਬ 95' ਦਾ ਨਾਂ ਘੱਲੂਘਾਰਾ ਸੀ, ਉਦੋਂ ਤੋਂ ਇਹ ਫ਼ਿਲਮ ਲਾਈਮਲਾਈਟ 'ਚ ਆ ਗਈ ਸੀ। ਦੱਸ ਦਈਏ ਕਿ ਸੈਂਸਰ ਬੋਰਡ ਨੂੰ ਫ਼ਿਲਮ ਦੇ ਸਬੰਧ 'ਚ ਸਰਟੀਫਿਕੇਟ ਦੇਣ 'ਚ 6 ਮਹੀਨੇ ਤੋਂ ਜ਼ਿਆਦਾ ਦਾ ਸਮਾਂ ਲੱਗਾ ਸੀ ਅਤੇ ਏ ਸਰਟੀਫਿਕੇਟ ਦੇ ਨਾਲ 21 ਕੱਟ ਲਗਾਏ ਗਏ ਹਨ। ਇਸ ਤੋਂ ਬਾਅਦ ਨਿਰਮਾਤਾਵਾਂ ਨੇ CBFC ਖਿਲਾਫ ਬੰਬੇ ਹਾਈ ਕੋਰਟ ਦਾ ਰੁਖ ਕੀਤਾ ਸੀ।

ਹੋਰ ਪੜ੍ਹੋ: Jaya Prada: ਬਾਲੀਵੁੱਡ ਅਦਾਕਾਰਾ ਜਯਾ ਪ੍ਰਦਾ ਨੂੰ ਜ਼ੁਰਮਾਨੇ ਸਹਿਤ ਹੋਈ 6 ਮਹੀਨੇ ਦੀ ਜੇਲ, ਜਾਣੋ ਵਜ੍ਹਾ

ਕੌਣ ਸੀ ਜਸਵੰਤ ਸਿੰਘ ਖਾਲੜਾ ?

ਜਸਵੰਤ ਸਿੰਘ ਖਾਲੜਾ ਇੱਕ ਮਨੁੱਖੀ ਅਧਿਕਾਰ ਕਾਰਕੁੰਨ ਸਨ, ਜਿਨ੍ਹਾਂ ਪੰਜਾਬ ਪੁਲਿਸ ਦੁਆਰਾ ਹਜ਼ਾਰਾਂ ਅਣਪਛਾਤੇ ਲੋਕਾਂ ਦੇ ਅਗਵਾ, ਕਤਲ ਅਤੇ ਸਸਕਾਰ ਦੇ ਸਬੂਤ ਲੱਭਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਖਾਲੜਾ ਵੱਲੋਂ 1980 ਦੇ ਦਹਾਕੇ ਦੇ ਅੱਧ ਤੋਂ 1990 ਦੇ ਦਹਾਕੇ ਦੇ ਮੱਧ ਤੱਕ ਬਗਾਵਤ ਦੌਰਾਨ ਪੰਜਾਬ ਵਿੱਚ 25,000 ਗੈਰ-ਕਾਨੂੰਨੀ ਸਸਕਾਰ ਦੀ ਜਾਂਚ ਮਗਰੋਂ ਦੁਨੀਆ ਭਰ ਵਿੱਚ ਵਿਰੋਧ ਪ੍ਰਦਰਸ਼ਨ ਦੇਖਣ ਨੂੰ ਮਿਲੇ ਸਨ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network