Navjot Kaur Sidhu: ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਹੋਇਆ ਕੈਂਸਰ, ਡਾ. ਨਵਜੋਤ ਕੌਰ ਨੇ ਪਤੀ ਲਈ ਪਾਈ ਭਾਵੁਕ ਪੋਸਟ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਕੈਂਸਰ ਹੋ ਗਿਆ ਹੈ। ਉਨ੍ਹਾਂ ਨੇ ਖ਼ੁਦ ਇਹ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ। ਇਸ ਟਵੀਟ ਵਿੱਚ ਉਨ੍ਹਾਂ ਨੇ ਆਪਣੇ ਪਤੀ ਨਵਜੋਤ ਸਿੰਘ ਸਿੱਧੂ ਲਈ ਵੀ ਇੱਕ ਭਾਵੁਕ ਕਰ ਦੇਣ ਵਾਲਾ ਨੋਟ ਲਿਖਿਆ ਹੈ।

Written by  Pushp Raj   |  March 24th 2023 11:17 AM  |  Updated: March 24th 2023 11:17 AM

Navjot Kaur Sidhu: ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਹੋਇਆ ਕੈਂਸਰ, ਡਾ. ਨਵਜੋਤ ਕੌਰ ਨੇ ਪਤੀ ਲਈ ਪਾਈ ਭਾਵੁਕ ਪੋਸਟ

Dr. Navjot Kaur Sidhu suffers with Cancer: ਕ੍ਰਿਕਟ ਤੋਂ ਕਾਮੇਡੀਅਨ ਤੇ ਫਿਰ ਸਿਆਸੀ ਆਗੂ ਬਣੇ ਨਵਜੋਤ ਸਿੰਘ ਸਿੱਧੂ ਅਕਸਰ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਡਾ. ਨਵਜੋਤ ਕੌਰ ਸਿੱਧੂ ਕੈਂਸਰ ਨਾਲ ਪੀੜਤ ਹਨ। 

ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੇ ਹਨ। ਉਹ ਅਕਸਰ ਸਿਆਸੀ ਤੇ ਸਮਾਜਿਕ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਦੇ ਹਨ। ਹਾਲ ਹੀ ਵਿੱਚ ਡਾ. ਨਵਜੋਤ ਕੌਰ ਨੇ ਆਪਣੇ ਟਵਿੱਟਰ ਅਕਾਊਂਟ ਉੱਤੇ ਟਵੀਟ ਕਰਦੇ ਹੋਏ ਖ਼ਦ ਦੀ ਸਿਹਤ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ ਤੇ ਖ਼ੁਦ ਦੇ ਕੈਂਸਰ ਨਾਲ ਪੀੜਤ ਹੋਣ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। 

ਡਾ. ਨਵਜੋਤ ਕੌਰ ਸਿੱਧੂ ਨੇ ਆਪਣੇ ਟਵਿੱਟਰ ਅਕਾਊਂਟ ਉੱਤੇ ਆਪਣੇ ਪਤੀ ਨਵਜੋਤ ਸਿੰਘ ਸਿੱਧੂ ਦੇ ਲਈ ਇੱਕ ਭਾਵੁਕ ਪੋਸਟ  ਲਿਖਿਆ ਹੈ। ਨਵਜੌਤ ਕੌਰ ਨੇ ਲਿਖਿਆ 'ਉਹ ਉਸ ਅਪਰਾਧ ਲਈ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ, ਜਿਹੜਾ ਉਨ੍ਹਾਂ ਨੇ ਕੀਤਾ ਹੀ ਨਹੀਂ ਹੈ, ਇਸ ਵਿੱਚ ਸ਼ਾਮਲ ਸਾਰੇ ਲੋਕਾਂ ਨੂੰ ਮੁਆਫ਼ ਕਰ ਦਿਓ। ਹਰ ਦਿਨ ਬਾਹਰ ਤੁਹਾਡਾ ਇੰਤਜ਼ਾਰ ਕਰਨ ਕਾਰਨ ਸ਼ਾਇਦ ਤੁਹਾਡੇ ਤੋਂ ਵੱਧ ਦੁਖੀ ਹਾਂ। ਹਮੇਸ਼ਾ ਵਾਂਗ ਤੁਹਾਡੇ ਦਰਦ ਨੂੰ ਦੂਰ ਕਰਨ ਦੀ ਕੋਸ਼ਿਸ਼ ਵਿੱਚ ਹਾਂ। ਵਾਰ-ਵਾਰ ਤੁਹਾਨੂੰ ਇਨਸਾਫ਼ ਲਈ ਲੜਦੇ ਤੇ ਉਸ ਤੋਂ ਵਾਂਝਾ ਹੁੰਦੇ ਦੇਖ ਕੇ ਤੁਹਾਡਾ ਇੰਤਜ਼ਾਰ ਕੀਤਾ। ਸੱਚ ਬਹੁਤ ਤਾਕਤਵਰ ਹੁੰਦਾ ਹੈ ਪਰ ਇਸ ਦੀ ਪ੍ਰੀਖਿਆ ਵਾਰ-ਵਾਰ ਹੁੰਦੀ ਹੈ। ਕਲਯੁੱਗ'।

ਇੱਕ ਹੋਰ ਟਵੀਟ ਸ਼ੇਅਰ ਕਰਦੇ ਹੋਏ ਨਵਜੋਤ ਕੌਰ ਨੇ ਲਿਖਿਆ, "ਮੁਆਫ਼ ਕਰਨਾ ਤੁਹਾਡਾ ਇੰਤਜ਼ਾਰ ਨਹੀਂ ਕਰ ਸਕਦੀ ਕਿਉਂਕਿ ਇਹ ਖ਼ਤਰਨਾਕ ਕੈਂਸਰ ਦੂਜੀ ਸਟੇਜ ਵਿੱਚ ਹੈ। ਅੱਜ ਛੁਰੀ ਹੇਠ ਜਾ ਰਿਹਾ ਹੈ। ਕਿਸੇ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ, ਕਿਉਂਕਿ ਇਹ ਪਰਮਾਤਮਾ ਦੀ ਯੋਜਨਾ ਹੈ: ਸੰਪੂਰਨ।"

34 ਸਾਲ ਪੁਰਾਣੇ ਕੇਸ ਕਾਰਨ ਜੇਲ੍ਹ ਵਿੱਚ ਹਨ ਨਵਜੋਤ ਸਿੰਘ ਸਿੱਧੂ 

 ਰੋਡ ਰੇਜ ਦੇ 34 ਸਾਲ ਪੁਰਾਣੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਸੀ। 1988 ਵਿੱਚ ਪੰਜਾਬ ਵਿੱਚ ਵਾਪਰੀ ਰੋਡ ਰੇਜ ਦੀ ਇੱਕ ਘਟਨਾ ਵਿੱਚ ਸਿੱਧੂ ਦੇ ਪੰਚ ਲੱਗਣ ਨਾਲ ਇੱਕ ਬਜ਼ੁਰਗ ਦੀ ਮੌਤ ਹੋ ਗਈ ਸੀ। ਇਸ ਮਾਮਲੇ 'ਚ ਸੁਪਰੀਮ ਕੋਰਟ ਨੇ ਪਹਿਲਾਂ ਸਿੱਧੂ ਨੂੰ ਕਤਲ ਨਾ ਹੋਣ ਦੇ ਦੋਸ਼ 'ਚ ਬਰੀ ਕਰ ਦਿੱਤਾ ਸੀ ਤੇ ਇੱਕ ਹਜ਼ਾਰ ਰੁਪਏ ਜੁਰਮਾਨਾ ਲਗਾਇਆ ਸੀ।

ਹੋਰ ਪੜ੍ਹੋ: ਜਾਣੋ ਕਿਵੇਂ ਬੇਬੀ ਡੌਲ ਤੋਂ ਬਾਰਬੀ ਡੌਲ ਬਣੀ ਸ਼ਹਿਨਾਜ਼ ਗਿੱਲ  

ਇਸ ਮਾਮਲੇ 'ਚ ਰੀਵਿਊ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਹੈ। ਜਿਸ ਕਰਕੇ ਉਹ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਨੇ। ਹਾਲ ਵਿੱਚ ਖ਼ਬਰ ਆਈ ਸੀ ਕਿ ਨਵਜੋਤ ਸਿੰਘ ਸਿੱਧੂ ਪਹਿਲੀ ਅਪ੍ਰੈਲ ਨੂੰ ਰਿਹਾਅ ਹੋ ਸਕਦੇ ਹਨ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network