ਮਸ਼ਹੂਰ DJ Goddess ਸਿੱਧੂ ਮੂਸੇ ਵਾਲਾ ਦੀ ਹਵੇਲੀ ਪਹੁੰਚੀ ਅਤੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਦੇ ਪੈਰ ਛੁੰਹਦੀ ਆਈ ਨਜ਼ਰ

ਅੱਜ ਸਿੱਧੂ ਮੂਸੇਵਾਲੇ ਦਾ ਗੀਤ ਰਿਲੀਜ਼ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਅੱਜ ਪ੍ਰਸਿੱਧ ਸੰਗੀਤਕਾਰ DJ Goddess ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿਖੇ ਸਥਿਤ ਉਨ੍ਹਾਂ ਦੀ ਹਵੇਲੀ ਪਹੁੰਚੀ ਅਤੇ ਉਸ ਨੇ ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕੀਤੀ ਹੈ।

Reported by: PTC Punjabi Desk | Edited by: Pushp Raj  |  April 07th 2023 04:20 PM |  Updated: April 07th 2023 04:20 PM

ਮਸ਼ਹੂਰ DJ Goddess ਸਿੱਧੂ ਮੂਸੇ ਵਾਲਾ ਦੀ ਹਵੇਲੀ ਪਹੁੰਚੀ ਅਤੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਦੇ ਪੈਰ ਛੁੰਹਦੀ ਆਈ ਨਜ਼ਰ

 DJ Goddess visits Sidhu Moose Wala's haveli: ਪੰਜਾਬ ਦੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ (Sidhu Moose wala) ਦੇ ਕਤਲ ਤੋਂ ਬਾਅਦ ਉਸ ਦਾ ਤੀਜਾ ਗੀਤ 'ਮੇਰਾ ਨਾਂ' (MERA NA) ਅੱਜ ਰਿਲੀਜ਼ ਹੋ ਗਿਆ ਹੈ। ਮਰਹੂਮ ਗਾਇਕ ਦੇ ਇਸ ਗੀਤ ਨੂੰ ਫੈਨਜ਼ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦੇ ਨਾਲ ਹੀ ਅੱਜ ਮਸ਼ਹੂਰ DJ Goddess ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਮਿਲਣ ਪਹੁੰਚੀ।

ਦੱਸ ਦਈਏ ਕਿ ਇੱਕ ਪਾਸੇ ਜਿੱਥੇ ਅੱਜ ਸਿੱਧੂ ਮੂਸੇਵਾਲੇ ਦਾ ਗੀਤ ਰਿਲੀਜ਼ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਅੱਜ ਪ੍ਰਸਿੱਧ ਸੰਗੀਤਕਾਰ DJ Goddess ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿਖੇ ਸਥਿਤ ਉਨ੍ਹਾਂ ਦੀ ਹਵੇਲੀ ਪਹੁੰਚੀ ਅਤੇ ਉਸ ਨੇ ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕੀਤੀ ਹੈ।

ਪ੍ਰਸਿੱਧ ਸੰਗੀਤਕਾਰ DJ Goddess ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਦੀਆਂ ਬੇਹੱਦ ਭਾਵੁਕ ਤਸਵੀਰਾਂ ਆਪਣੇ ਇੰਸਟਾਗਾਮ ਉੱਤੇ ਫੋਟੋਆਂ ਸ਼ੇਅਰ ਕੀਤੀਆਂ ਹਨ। ਇੰਨ੍ਹਾਂ ਹੀ ਨਹੀਂ ਉਸ ਨੇ ਸਿੱਧੂ ਦੀ ਹਵੇਲੀ ਅਤੇ ਜੀਪ ਦੀਆਂ ਫੋਟੋਆਂ ਵੀ ਸਾਂਝੀਆਂ ਕੀਤੀਆਂ ਹਨ।

ਦਰਅਸਲ ਅੱਜ ਹੀ ਸਿੱਧੂ ਮੂਸੇਵਾਲਾ ਦਾ ਤੀਜਾ ਗੀਤ 'ਮੇਰਾ ਨਾਂ' ਰਿਲੀਜ਼ ਹੋਇਆ ਹੈ। ਇਸ ਦੌਰਾਨ ਗੀਤ ਨੂੰ 7 ਲੱਖ ਲੋਕਾਂ ਨੇ ਪਸੰਦ ਕੀਤਾ ਅਤੇ 1.5 ਲੱਖ ਕਮੈਂਟਸ ਆਏ। ਗੀਤ ਵਿੱਚ ਨਾਈਜੀਰੀਅਨ ਰੈਪਰ ਬਰਨਾ ਬੁਆਏ ਦੇ ਬੋਲ ਵੀ ਹਨ।

ਹੋਰ ਪੜ੍ਹੋ: Afsana Khan: ਅਫਸਾਨਾ ਖ਼ਾਨ ਨੇ ਸਿੱਧੂ ਮੂਸੇਵਾਲਾ ਨਾਲ ਪੁਰਾਣੀ ਵੀਡੀਓ ਕੀਤੀ ਸਾਂਝੀ, ਕਿਹਾ- 'ਦਿਲ ਰੋਂਦਾ ਹੈ ਤੁਹਾਨੂੰ ਯਾਦ ਕਰਕੇ ਵੱਡੇ ਬਾਈ'

ਇਸ ਗੀਤ ਦੇ ਰਿਲੀਜ਼ ਹੋਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੱਡੀ ਗੱਲ ਕਹੀ ਹੈ। ਉਨ੍ਹਾਂ ਨੇ ਕਿਹਾ ਕਿ  ਅਸੀਂ ਚਾਹੁੰਦੇ ਹਾਂ ਕਿ ਸਿੱਧੂ ਸਦਾ ਜਿਉਂਦਾ ਰਹੇ। ਉਸ ਨੂੰ ਪਤਾ ਸੀ ਕਿ ਉਹ ਕੀ ਹੈ। ਉਹਨਾਂ ਨੂੰ ਆਪਣੇ ਹਮੇਸ਼ਾ ਆਪਣੇ ਪੁੱਤਰ ਉੱਤੇ ਮਾਣ ਰਹੇਗਾ। ਉਹਨਾਂ ਨੇ ਕਿਹਾ ਕਿ ਹਮੇਸ਼ਾ ਉਸਦੇ ਫੈਨਸ ਨੇ ਉਸ ਨੂੰ ਭੁੱਲਣ ਦੀ ਥਾਂ ਸਤਿਕਾਰ ਹੀ ਦਿੱਤਾ ਹੈ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network