ਕਬੀਰ ਬੇਦੀ ਪਰਿਵਾਰ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਕਿਹਾ ‘ਘਰ ਵਾਪਸੀ ਦਾ ਹੋਇਆ ਅਹਿਸਾਸ’

ਕਬੀਰ ਬੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਏ । ਜਿਸ ਦੀਆਂ ਕੁਝ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।

Written by  Shaminder   |  March 27th 2023 02:25 PM  |  Updated: March 27th 2023 02:25 PM

ਕਬੀਰ ਬੇਦੀ ਪਰਿਵਾਰ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਕਿਹਾ ‘ਘਰ ਵਾਪਸੀ ਦਾ ਹੋਇਆ ਅਹਿਸਾਸ’

ਆਪਣੇ ਜ਼ਮਾਨੇ ‘ਚ ਮਸ਼ਹੂਰ ਅਦਾਕਾਰ ਰਹੇ ਕਬੀਰ ਬੇਦੀ (Kabir Bedi)ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir sahib) ‘ਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੇ ਲਈ ਅਰਦਾਸ ਕੀਤੀ । ਇਸ ਮੌਕੇ ‘ਤੇ ਅਦਾਕਾਰ ਨੇ ਆਪਣੇ ਫੇਸਬੁੱਕ ਪੇਜ ‘ਤੇ ਵੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।

ਹੋਰ ਪੜ੍ਹੋ : ਅੱਜ ਹੈ ਵਿਸ਼ਵ ਰੰਗਮੰਚ ਦਿਵਸ, ਅਨੀਤਾ ਦੇਵਗਨ ਨੇ ਵੀਡੀਓ ਸਾਂਝਾ ਕਰਕੇ ਦਿੱਤੀ ਵਧਾਈ

ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਲਿਖਿਆ ‘ਅੰਮ੍ਰਿਤਸਰ ਦੇ ਪਵਿੱਤਰ ਹਰਿਮੰਦਰ ਸਾਹਿਬ ਦੀ ਸੁੰਦਰ ਯਾਤਰਾ, ਬਹੁਤ ਹੀ ਅਧਿਆਤਮਿਕ…ਘਰ ਵਾਪਸੀ ਦਾ ਅਹਿਸਾਸ ਹੋਇਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੂਲ ਮੰਤਰ ਨੂੰ ਯਾਦ ਕੀਤਾ। ਏਕ ਓਂਕਾਰ, ਸਤਿਨਾਮ, ਕਰਤਾ ਪੁਰਖ’। 

ਕਬੀਰ ਬੇਦੀ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ 

ਕਬੀਰ ਬੇਦੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ। ਜਿਸ ‘ਚ ਰੇਖਾ ਦੇ ਨਾਲ ਖੁਨ ਭਰੀ ਮਾਂਗ, ਕੱਚੇ ਧਾਗੇ, ਮੈਂਨੇ ਦਿਲ ਤੁਝਕੋ ਦੀਆ, ਅਸ਼ਾਂਤੀ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।  

ਕਬੀਰ ਬੇਦੀ ਆਪਣੇ ਅਫੇਅਰਸ ਕਰਕੇ ਰਹੇ ਚਰਚਾ ‘ਚ 

ਕਬੀਰ ਬੇਦੀ ਆਪਣੇ ਅਫੇਅਰਸ ਨੂੰ ਲੈ ਕੇ ਹਮੇਸ਼ਾ ਹੀ ਚਰਚਾ ‘ਚ ਰਹੇ ਹਨ ।ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਹੀ ਆਪਣੀ ਧੀ ਦੀ ਉਮਰ ਦੀ ਕੁੜੀ ਦੇ ਨਾਲ ਵਿਆਹ ਕਰਵਾਇਆ ਹੈ । ਉਨ੍ਹਾਂ ਦਾ ਕਈ ਵਾਰ ਤਲਾਕ ਵੀ ਹੋ ਚੁੱਕਿਆ ਹੈ ਅਤੇ ਕਈ ਹੀਰੋਇਨਾਂ ਦੇ ਨਾਲ ਉਨ੍ਹਾਂ ਦਾ ਅਫੇਅਰ ਰਿਹਾ ਹੈ । 

- PTC PUNJABI


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network