ਪਿਤਾ ਸੁਰਿੰਦਰ ਛਿੰਦਾ ਦੇ ਦਿਹਾਂਤ ‘ਤੇ ਭੁੱਬਾਂ ਮਾਰ ਰੋਇਆ ਪੁੱਤਰ ਮਨਿੰਦਰ ਛਿੰਦਾ, ਤਸਵੀਰਾਂ ਆਈਆਂ ਸਾਹਮਣੇ
ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਸੁਰਿੰਦਰ ਛਿੰਦਾ ਦਾ ਅੱਜ ਦਿਹਾਂਤ ਹੋ ਗਿਆ । ਉਨ੍ਹਾਂ ਦੇ ਦਿਹਾਂਤ ‘ਤੇ ਜਿੱਥੇ ਪੰਜਾਬੀ ਇੰਡਸਟਰੀ ਦੇ ਗਾਇਕਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਉੱਥੇ ਹੀ ਗਾਇਕ ਦੇ ਘਰ ਦੀਆਂ ਕੁਝ ਤਸਵੀਰਾਂ ਸਾਹਮਣੇ ਆ ਰਹੀਆਂ ਹਨ । ਜਿਸ ‘ਚ ਗਾਇਕ ਦਾ ਪਰਿਵਾਰ, ਰਿਸ਼ਤੇਦਾਰ ਅਤੇ ਦੋਸਤ ਮਿੱਤਰ ਗਮਗੀਨ ਨਜ਼ਰ ਆ ਰਹੇ ਹਨ ।
ਪਿਤਾ ਸੁਰਿੰਦਰ ਛਿੰਦਾ ਦੇ ਦਿਹਾਂਤ ‘ਤੇ ਭੁੱਬਾਂ ਮਾਰ ਰੋਇਆ ਪੁੱਤਰ ਮਨਿੰਦਰ ਛਿੰਦਾ, ਤਸਵੀਰਾਂ ਆਈਆਂ ਸਾਹਮਣੇ
ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਸੁਰਿੰਦਰ ਛਿੰਦਾ (Surinder Shinda) ਦਾ ਅੱਜ ਦਿਹਾਂਤ ਹੋ ਗਿਆ । ਉਨ੍ਹਾਂ ਦੇ ਦਿਹਾਂਤ ‘ਤੇ ਜਿੱਥੇ ਪੰਜਾਬੀ ਇੰਡਸਟਰੀ ਦੇ ਗਾਇਕਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਉੱਥੇ ਹੀ ਗਾਇਕ ਦੇ ਘਰ ਦੀਆਂ ਕੁਝ ਤਸਵੀਰਾਂ ਸਾਹਮਣੇ ਆ ਰਹੀਆਂ ਹਨ । ਜਿਸ ‘ਚ ਗਾਇਕ ਦਾ ਪਰਿਵਾਰ, ਰਿਸ਼ਤੇਦਾਰ ਅਤੇ ਦੋਸਤ ਮਿੱਤਰ ਗਮਗੀਨ ਨਜ਼ਰ ਆ ਰਹੇ ਹਨ । ਉੱਥੇ ਹੀ ਗਾਇਕ ਦਾ ਪੁੱਤਰ ਮਨਿੰਦਰ ਛਿੰਦਾ ਵੀ ਭੁੱਬਾਂ ਮਾਰ ਮਾਰ ਰੋਇਆ ।

ਹੋਰ ਪੜ੍ਹੋ : ਉਰਫੀ ਜਾਵੇਦ ਨੂੰ ਵੇਖ ਇਹ ਸ਼ਖਸ ਕਰਨ ਲੱਗ ਪਿਆ ਅਦਾਕਾਰਾ ਦੇ ਨਾਲ ਝਗੜਾ, ਕਿਹਾ ‘ਤੂੰ ਇੰਡੀਆ ਦਾ ਨਾਮ ਕਰ ਦਿੱਤਾ ਖਰਾਬ’
ਵੀਡੀਓ ਵੇਖਣ ਦੇ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ : https://www.facebook.com/reel/301078995825476
ਕਿਉਂਕਿ ਪਿਤਾ ਦੇ ਜਾਣ ਦਾ ਦੁੱਖ ਉਹੀ ਜਾਣ ਸਕਦਾ ਹੈ, ਜਿਸ ਨੇ ਆਪਣੇ ਪਿਤਾ ਨੂੰ ਹਮੇਸ਼ਾ ਦੇ ਲਈ ਗੁਆ ਦਿੱਤਾ ਹੈ ਅਤੇ ਮਨਿੰਦਰ ਛਿੰਦਾ ਨੂੰ ਵੀ ਹੁਣ ਉਨ੍ਹਾਂ ਦੇ ਪਿਤਾ ਕਦੇ ਵੀ ਨਜ਼ਰ ਨਹੀਂ ਆਉਣਗੇ । ਕਿਉਂਕਿ ਇਸ ਫ਼ਾਨੀ ਸੰਸਾਰ ਨੂੰ ਹਮੇਸ਼ਾ ਦੇ ਲਈ ਉਹ ਅਲਵਿਦਾ ਆਖ ਚੁੱਕੇ ਹਨ ।

ਸੁਰਿੰਦਰ ਛਿੰਦਾ ਨੇ ਦਿੱਤੇ ਕਈ ਹਿੱਟ ਗੀਤ
ਸੁਰਿੰਦਰ ਛਿੰਦਾ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਸਨ । ਆਪਣੀ ਸਾਫ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਸੁਰਿੰਦਰ ਛਿੰਦਾ ਬੁਲੰਦ ਆਵਾਜ਼ ਦੇ ਮਾਲਕ ਸਨ । ਉਨ੍ਹਾਂ ਨੇ ‘ਢੋਲਾ ਵੇ ਢੋਲਾ’, ‘ਨਵਾਂ ਲੈ ਲਿਆ ਟਰੱਕ ਤੇਰੇ ਯਾਰ ਨੇ’, 'ਬਦਲਾ ਲੈ ਲਈਂ ਸੋਹਣਿਆਂ' ਸਮੇਤ ਕਈ ਗੀਤ ਗਾਏ। ਇਹ ਗੀਤ ਏਨੇ ਪ੍ਰਸਿੱਧ ਹੋਏ ਕਿ ਬੱਚੇ ਬੱਚੇ ਦੀ ਜ਼ੁਬਾਨ 'ਤੇ ਚੜ ਗਏ ।ਇਸ ਤੋਂ ਬਾਅਦ ਉਨਾਂ ਨੇ ਕਦੇ ਪਿੱਛੇ ਮੁੜ ਕੇ ਨਹੀਂ ਵੇਖਿਆ ਉਹ ਲਗਾਤਾਰ ਕਾਮਯਾਬੀ ਦੀ ਇਬਾਰਤ ਲਿਖਦੇ ਗਏ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
