Harnaaz Kaur Sandhu: ਹਰਨਾਜ਼ ਕੌਰ ਸੰਧੂ ਨੂੰ ਡੂੰਘਾ ਸਦਮਾ, ਦਿਲ ਦਾ ਦੌਰਾ ਪੈਣ ਕਾਰਨ ਹੋਇਆ ਪਿਤਾ ਦਾ ਦਿਹਾਂਤ
ਮਿਸ ਯੂਨੀਵਰਸ 2021 ਹਰਨਾਜ਼ ਕੌਰ ਸੰਧੂ ਦੇ ਪਿਤਾ ਪ੍ਰੀਤਮ ਸਿੰਘ ਸੰਧੂ ਦਾ ਸ਼ੁੱਕਰਵਾਰ ਸਵੇਰੇ ਉਨ੍ਹਾਂ ਦੇ ਘਰ ਖਰੜ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ 57 ਸਾਲਾਂ ਦੇ ਸਨ। ਪਰਿਵਾਰਕ ਮੈਂਬਰਾਂ ਅਨੁਸਾਰ ਉਹ ਰੋਜ਼ਾਨਾ ਵਾਂਗ ਰਾਤ ਦਾ ਖਾਣਾ ਖਾਣ ਤੋਂ ਬਾਅਦ ਆਪਣੇ ਬਿਸਤਰੇ 'ਤੇ ਚਲੇ ਗਏ, ਪਰ ਸਵੇਰੇ ਉੱਠ ਨਹੀਂ ਸਕੇ। ਹਸਪਤਾਲ ਲਿਜਾਣ 'ਤੇ ਡਾਕਟਰਾਂ ਨੇ ਉਨ੍ਹਾ ਨੂੰ ਮ੍ਰਿਤਕ ਐਲਾਨ ਦਿੱਤਾ।
Harnaaz Kaur Sandhu: ਹਰਨਾਜ਼ ਕੌਰ ਸੰਧੂ ਨੂੰ ਡੂੰਘਾ ਸਦਮਾ, ਦਿਲ ਦਾ ਦੌਰਾ ਪੈਣ ਕਾਰਨ ਹੋਇਆ ਪਿਤਾ ਦਾ ਦਿਹਾਂਤ
Harnaaz Kaur Sandhu father Death: ਮਿਸ ਯੂਨੀਵਰਸ 2021 ਹਰਨਾਜ਼ ਕੌਰ ਸੰਧੂ ਦੇ ਪਿਤਾ ਪ੍ਰੀਤਮ ਸਿੰਘ ਸੰਧੂ ਦਾ ਸ਼ੁੱਕਰਵਾਰ ਸਵੇਰੇ ਉਨ੍ਹਾਂ ਦੇ ਘਰ ਖਰੜ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ 57 ਸਾਲਾਂ ਦੇ ਸਨ। ਪਰਿਵਾਰਕ ਮੈਂਬਰਾਂ ਅਨੁਸਾਰ ਉਹ ਰੋਜ਼ਾਨਾ ਵਾਂਗ ਰਾਤ ਦਾ ਖਾਣਾ ਖਾਣ ਤੋਂ ਬਾਅਦ ਆਪਣੇ ਬਿਸਤਰੇ 'ਤੇ ਚਲੇ ਗਏ, ਪਰ ਸਵੇਰੇ ਉੱਠ ਨਹੀਂ ਸਕੇ। ਹਸਪਤਾਲ ਲਿਜਾਣ 'ਤੇ ਡਾਕਟਰਾਂ ਨੇ ਉਨ੍ਹਾ ਨੂੰ ਮ੍ਰਿਤਕ ਐਲਾਨ ਦਿੱਤਾ।
_3d105b1328bb8f6b7d9ed7a73d0c0259_1280X720.webp)
ਪ੍ਰੀਤਮ ਸਿੰਘ ਸੰਧੂ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਬਟਾਲਾ ਦੇ ਪਿੰਡ ਕੋਹਾਲੀ ਦੇ ਵਸਨੀਕ ਸਨ। ਜਦੋਂ ਹਰਨਾਜ਼ ਛੋਟੀ ਸੀ ਤਾਂ ਪ੍ਰੀਤਮ ਸਿੰਘ ਖਰੜ ਵਿਖੇ ਤਬਦੀਲ ਹੋ ਗਏ ਸੀ। ਉਨ੍ਹਾਂ ਦੇ ਕੁੱਝ ਪਰਿਵਾਰਕ ਮੈਂਬਰ ਅਜੇ ਵੀ ਪਿੰਡ ਕੋਹਾਲੀ ਵਿੱਚ ਰਹਿੰਦੇ ਹਨ। ਉਨ੍ਹਾਂ ਦੀ ਪਤਨੀ ਰਬਿੰਦਰ ਕੌਰ ਸੰਧੂ ਚੰਡੀਗੜ੍ਹ ਵਿੱਚ ਸਰਕਾਰੀ ਡਾਕਟਰ ਹੈ। ਹਰਨਾਜ਼ ਸੰਧੂ ਆਪਣੇ ਪਿਤਾ ਦੀ ਮੌਤ ਦੇ ਸਮੇਂ ਮੁੰਬਈ ਵਿੱਚ ਸੀ। ਜਦੋਂ ਉਸ ਨੂੰ ਪਿਤਾ ਦੀ ਮੌਤ ਬਾਰੇ ਦੱਸਿਆ ਗਿਆ ਤਾਂ ਉਹ ਤੁਰੰਤ ਖਰੜ ਪਹੁੰਚ ਗਈ।
ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ
ਸਵੇਰੇ ਜਦੋਂ ਪ੍ਰੀਤਮ ਸੰਧੂ ਨਾ ਉਠ ਸਕੇ ਤਾਂ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਖਰੜ ਦੇ ਇੱਕ ਨਿੱਜੀ ਹਸਪਤਾਲ ਲੈ ਗਏ। ਪਰ ਉੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੀ ਸੰਭਾਵਨਾ ਲਗਦੀ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਾਮ 4 ਵਜੇ ਖਰੜ ਦੇ ਪਿੰਡ ਬਲੌਂਗੀ ਵਿੱਚ ਕੀਤਾ ਗਿਆ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
