ਨੀਰੂ ਬਾਜਵਾ ਨੇ ਆਪਣੀ ਫ਼ਿਲਮ ‘ਬੂਹੇ ਬਾਰੀਆਂ’ ਦਾ ਫਸਟ ਲੁੱਕ ਕੀਤਾ ਸਾਂਝਾ, ਇਸ ਵਾਰ ਨਵੇਂ ਕਿਰਦਾਰ ‘ਚ ਦਿਖੇਗੀ ਅਦਾਕਾਰਾ
ਅਦਾਕਾਰਾ ਨੀਰੂ ਬਾਜਵਾ ਇੱਕ ਤੋਂ ਬਾਅਦ ਇੱਕ ਨਵੀਆਂ ਫ਼ਿਲਮਾਂ ‘ਚ ਨਜ਼ਰ ਆ ਰਹੀ ਹੈ । ਜਲਦ ਹੀ ਅਦਾਕਾਰਾ ਨਵੀਂ ਫ਼ਿਲਮ ‘ਬੂਹੇ ਬਾਰੀਆਂ’ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਏਗੀ । ਇਸ ਫ਼ਿਲਮ ਦੀ ਫਸਟ ਲੁੱਕ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ ।
ਨੀਰੂ ਬਾਜਵਾ ਨੇ ਆਪਣੀ ਫ਼ਿਲਮ ‘ਬੂਹੇ ਬਾਰੀਆਂ’ ਦਾ ਫਸਟ ਲੁੱਕ ਕੀਤਾ ਸਾਂਝਾ, ਇਸ ਵਾਰ ਨਵੇਂ ਕਿਰਦਾਰ ‘ਚ ਦਿਖੇਗੀ ਅਦਾਕਾਰਾ
ਅਦਾਕਾਰਾ ਨੀਰੂ ਬਾਜਵਾ (Neeru Bajwa) ਇੱਕ ਤੋਂ ਬਾਅਦ ਇੱਕ ਨਵੀਆਂ ਫ਼ਿਲਮਾਂ ‘ਚ ਨਜ਼ਰ ਆ ਰਹੀ ਹੈ । ਜਲਦ ਹੀ ਅਦਾਕਾਰਾ ਨਵੀਂ ਫ਼ਿਲਮ ‘ਬੂਹੇ ਬਾਰੀਆਂ’ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਏਗੀ । ਇਸ ਫ਼ਿਲਮ ਦੀ ਫਸਟ ਲੁੱਕ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਜਿਸ ‘ਚ ਨੀਰੂ ਬਾਜਵਾ ਦੇ ਨਾਲ-ਨਾਲ ਪੰਜਾਬੀ ਇੰਡਸਟਰੀ ਦੀਆਂ ਕਈ ਉੱਘੀਆਂ ਅਦਾਕਾਰਾਂ ਇਸ ਪੋਸਟਰ ‘ਚ ਨਜ਼ਰ ਆ ਰਹੀਆਂ ਹਨ ।
ਹੋਰ ਪੜ੍ਹੋ : ਐਡਵਾਂਸ ਬੁਕਿੰਗ ‘ਚ 'ਗਦਰ-2' ਨੇ 'ਓਮਜੀ-2' ਨੂੰ ਪਛਾੜਿਆ, ਸੰਨੀ ਦਿਓਲ ਦੇ ਸਾਹਮਣੇ ਫਿੱਕੇ ਪਏ ਅਕਸ਼ੇ ਕੁਮਾਰ
ਔਰਤਾਂ ‘ਤੇ ਕੇਂਦਰਿਤ ਹੋਵੇਗੀ ਫ਼ਿਲਮ
ਫ਼ਿਲਮ ਦੀ ਫਸਟ ਲੁੱਕ ਨੂੰ ਵੇਖ ਕੇ ਤਾਂ ਇਹੀ ਜਾਪਦਾ ਹੈ ਕਿ ਇਹ ਫ਼ਿਲਮ ਔਰਤਾਂ ‘ਤੇ ਕੇਂਦਰਿਤ ਹੋਵੇਗੀ । ਇਸ ਤੋਂ ਇਲਾਵਾ ਫ਼ਿਲਮ ‘ਚ ਮਲਕੀਤ ਰੌਣੀ ਸਣੇ ਕਈ ਅਦਾਕਾਰ ਵੀ ਨਜ਼ਰ ਆਉਣਗੇ । ਫਸਟ ਲੁੱਕ ‘ਚ ਨੀਰੂ ਬਾਜਵਾ ਪੁਲਿਸ ਦੀ ਵਰਦੀ ‘ਚ ਨਜ਼ਰ ਆ ਰਹੀ ਹੈ ।

ਜਿਸ ਤੋਂ ਲੱਗਦਾ ਹੈ ਕਿ ਅਦਾਕਾਰਾ ਪੁਲਿਸ ਅਧਿਕਾਰੀ ਦੇ ਕਿਰਦਾਰ ‘ਚ ਨਜ਼ਰ ਆਏਗੀ ।ਫ਼ਿਲਮ ੧੫ ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਨੀਰੂ ਬਾਜਵਾ ਨੇ ਫ਼ਿਲਮ ‘ਕਲੀ ਜੋਟਾ’ ‘ਚ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਸੀ । ਇਸ ਫ਼ਿਲਮ ‘ਚ ਨੀਰੂ ਵੱਲੋਂ ਨਿਭਾਏ ਗਏ ਕਿਰਦਾਰ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
