ਨੀਰੂ ਬਾਜਵਾ ਪਤੀ ਦੇ ਨਾਲ ਮੈਕਸੀਕੋ ‘ਚ ਮਨਾ ਰਹੀ ਵੈਕੇਸ਼ਨ, ਤਸਵੀਰਾਂ ਕੀਤੀਆਂ ਸਾਂਝੀਆਂ

ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੇ ਪਤੀ ਦੇ ਨਾਲ ਮੈਕਸੀਕੋ ‘ਚ ਵੈਕੇਸ਼ਨ ਮਨਾ ਰਹੀ ਹੈ । ਜਿਸ ਦੀਆਂ ਅਦਾਕਾਰਾ ਨੇ ਤਸਵੀਰਾਂ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।

Reported by: PTC Punjabi Desk | Edited by: Shaminder  |  May 13th 2023 04:08 PM |  Updated: May 13th 2023 04:10 PM

ਨੀਰੂ ਬਾਜਵਾ ਪਤੀ ਦੇ ਨਾਲ ਮੈਕਸੀਕੋ ‘ਚ ਮਨਾ ਰਹੀ ਵੈਕੇਸ਼ਨ, ਤਸਵੀਰਾਂ ਕੀਤੀਆਂ ਸਾਂਝੀਆਂ

 ਨੀਰੂ ਬਾਜਵਾ (Neeru Bajwa) ਇਨ੍ਹੀਂ ਦਿਨੀਂ ਆਪਣੇ ਪਤੀ ਦੇ ਨਾਲ ਮੈਕਸੀਕੋ ‘ਚ ਵੈਕੇਸ਼ਨ ਮਨਾ ਰਹੀ ਹੈ । ਜਿਸ ਦੀਆਂ ਅਦਾਕਾਰਾ ਨੇ ਤਸਵੀਰਾਂ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਬੈਂਕਾਕ ‘ਚ ਪਤੀ ਦੇ ਨਾਲ ਕੁਆਲਿਟੀ ਟਾਈਮ ਬਿਤਾਉਂਦੀ ਹੋਈ ਨਜ਼ਰ ਆ ਰਹੀ ਹੈ ।

ਹੋਰ ਪੜ੍ਹੋ :  ਮਿਸ ਪੂਜਾ ਨੇ ਬਣਾਇਆ ਗੀਤ ‘ਬਾਬਾ ਮਾਰ ਨਾ ਦਾਬਾ’ ‘ਤੇ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਘੁੜ ਸਵਾਰੀ ਕਰਦੀ ਹੋਈ ਦਿਖਾਈ ਦੇ ਰਹੀ ਹੈ ।ਇਸ ਤੋਂ ਇਲਾਵਾ ਅਦਾਕਾਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਕੁਝ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕੀਤੇ ਹਨ । ਜਿਸ ‘ਚ ਅਦਾਕਾਰਾ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ । ਵੀਡੀਓ ‘ਚ ਉਸ ਦੀ ਭੈਣ ਵੀ ਦਿਖਾਈ ਦੇ ਰਹੀ ਹੈ । 

ਨੀਰੂ ਬਾਜਵਾ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ 

ਨੀਰੂ ਬਾਜਵਾ ਦੇ ਕਰੀਅਰ ਦੀ ਗੱਲ ਕਰੀਏ ਤਾਂ ਬਤੌਰ ਅਦਾਕਾਰਾ ਉਸ ਨੇ ਆਪਣੀ ਸ਼ੁਰੂਆਤ ਬਾਲੀਵੁੱਡ ਫ਼ਿਲਮਾਂ ਦੇ ਨਾਲ ਕੀਤੀ ਸੀ । ਪਰ ਕੁਝ ਕੌੜੇ ਅਨੁਭਵਾਂ ਕਾਰਨ ਉਸ ਨੇ ਬਾਲੀਵੁੱਡ ਇੰਡਸਟਰੀ ਤੋਂ ਕਿਨਾਰਾ ਕਰ ਲਿਆ ਸੀ ਅਤੇ ਹੁਣ ਪੰਜਾਬੀ ਇੰਡਸਟਰੀ ‘ਚ ਹੀ ਸਰਗਰਮ ਹੈ ।

ਅਦਾਕਾਰਾ ਦੀ ਕੁਝ ਸਮਾਂ ਪਹਿਲਾਂ ਆਈ ‘ਕਲੀ ਜੋਟਾ’ ਫ਼ਿਲਮ ਨੇ ਕਾਮਯਾਬੀ ਦੇ ਸਾਰੇ ਰਿਕਾਰਡ ਤੋੜ ਦਿੱਤੇ ਸਨ । ਹਾਲ ਹੀ ‘ਚ ਉਹ ਆਪਣੀ ਫ਼ਿਲਮ ‘ਚੱਲ ਜਿੰਦੀਏ’ ਨੂੰ ਲੈ ਕੇ ਚਰਚਾ ‘ਚ ਹੈ । ਇਸ ਤੋਂ ਇਲਾਵਾ ਅਦਾਕਾਰਾ ਦੀ ਹਾਲੀਵੁੱਡ ਫ਼ਿਲਮ ਦਾ ਟ੍ਰੇਲਰ ਵੀ ਰਿਲੀਜ਼ ਹੋਇਆ ਹੈ ।ਜਿਸ ‘ਚ ਅਦਾਕਾਰਾ ਨੇ ਇੱਕ ਭਾਰਤੀ ਮਹਿਲਾ ਦਾ ਕਿਰਦਾਰ ਨਿਭਾਇਆ ਹੈ । 

- PTC PUNJABI


Popular Posts