Trending:
ਪੰਜਾਬ ਕਿੰਗਜ਼ ਦੇ ਤੇਜ਼ ਗੇਂਦਬਾਜ਼ ਹਰਪ੍ਰੀਤ ਬਰਾੜ ਨੇ ਕਰਵਾਈ ਮੰਗਣੀ, ਤਸਵੀਰਾਂ ਹੋ ਰਹੀਆਂ ਵਾਇਰਲ
ਪੰਜਾਬ ਕਿੰਗਜ਼ ਦੇ ਤੇਜ਼ ਤਰਾਰ ਗੇਂਦਬਾਜ਼ ਹਰਪ੍ਰੀਤ ਬਰਾੜ (Harpreet Brar) ਨੇ ਮੰਗਣੀ ਕਰਵਾ ਲਈ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਹਰਪ੍ਰੀਤ ਬਰਾੜ ਆਪਣੀ ਮੰਗੇਤਰ ਦੇ ਨਾਲ ਨਜ਼ਰ ਆ ਰਹੇ ਹਨ ।
ਹੋਰ ਪੜ੍ਹੋ : ਕੀ ਗਾਇਕ ਸ਼ੈਰੀ ਮਾਨ ਛੱਡਣ ਜਾ ਰਹੇ ਗਾਇਕੀ ਦਾ ਖੇਤਰ, ਗਾਇਕ ਦੀ ਪੋਸਟ ਵੇਖ ਪ੍ਰਸ਼ੰਸਕ ਹੋਏ ਹੈਰਾਨ
ਪੇਸ਼ੇ ਤੋਂ ਡਾਕਟਰ ਹੈ ਕ੍ਰਿਕੇਟਰ ਦੀ ਮੰਗੇਤਰ
ਪੰਜਾਬ ਕਿੰਗਜ਼ ਦੇ ਗੇਂਦਬਾਜ਼ ਹਰਪ੍ਰੀਤ ਬਰਾੜ ਦੀ ਮੰਗੇਤਰ ਦਾ ਨਾਂਅ ਮੌਲੀ ਸੰਧੂ ਹੈ ਅਤੇ ਉਹ ਪੇਸ਼ੇ ਤੋਂ ਡਾਕਟਰ ਹੈ । ਕ੍ਰਿਕੇਟਰ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਆਪਣੀ ਮੰਗੇਤਰ ਦੇ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਨੀ ਤੂੰ ਜੱਟ ਦੀ ਪਸੰਦ’ ।
-(1080-×-1080px)-(1280-×-720px)-(720-×-1280px)-(720-×-1280px)-(1280-×-720px)-(5)_d78bc5a392e506c9ab6b542971508c1b_1280X720.webp)
ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ਜੋੜੀ ਨੂੰ ਵਧਾਈ ਦੇ ਰਹੇ ਹਨ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕਈ ਵੀਡੀਓਜ਼ ਅਤੇ ਤਸਵੀਰਾਂ ਦੋਸਤਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ ।
-(1080-×-1080px)-(1280-×-720px)-(720-×-1280px)-(720-×-1280px)-(1280-×-720px)-(6)_81d7737a1213225608e1f3960d33410a_1280X720.webp)
ਬੀਤੇ ਦਿਨੀਂ ਵੀ ਉਨ੍ਹਾਂ ਨੇ ਸ਼ਿਖਰ ਧਵਨ ਦਾ ਇੱਕ ਵੀਡੀਓ ਸਾਂਝਾ ਕੀਤਾ ਸੀ । ਜਿਸ ‘ਚ ਸ਼ਿਖਰ ਭੰਗੜਾ ਪਾਉਂਦੇ ਹੋਏ ਦਿਖਾਈ ਦਿੱਤੇ ਸਨ ।
- PTC PUNJABI