ਬਾਦਲ ਪਰਿਵਾਰ ਨਾਲ ਦੁਖ ਸਾਂਝਾ ਕਰਨ ਪਹੁੰਚੇ ਬੱਬੂ ਮਾਨ ਸਣੇ ਕਈ ਪੰਜਾਬੀ ਕਲਾਕਾਰ, ਵੇਖੋ ਵੀਡੀਓ

ਸ਼੍ਰੋਮਣੀ ਅਕਾਲੀ ਦਲ ਦੇ ਮੁੱਖੀ ਤੇ ਪੰਜਾਬ ਦੇ ਸਾਬਕਾ ਮੁੱਖੀ ਮੰਤਰੀ ਤੇ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ’ਚ ਦਿਹਾਂਤ ਹੋ ਗਿਆ ਸੀ। ਅੱਜ ਬੱਬੂ ਮਾਨ ਸਣੇ ਮਨਕੀਰਤ ਔਲਖ ਤੇ ਗੁਗੂ ਗਿੱਲ ਬਾਦਲ ਪਰਿਵਾਰ ਨਾਲ ਦੁਖ ਸਾਂਝਾ ਕਰਨ ਪਹੁੰਚੇ।

Written by  Pushp Raj   |  May 02nd 2023 07:14 PM  |  Updated: May 02nd 2023 07:14 PM

ਬਾਦਲ ਪਰਿਵਾਰ ਨਾਲ ਦੁਖ ਸਾਂਝਾ ਕਰਨ ਪਹੁੰਚੇ ਬੱਬੂ ਮਾਨ ਸਣੇ ਕਈ ਪੰਜਾਬੀ ਕਲਾਕਾਰ, ਵੇਖੋ ਵੀਡੀਓ

Babbu Maan and pollywood stars share grief with the Badal family: ਪੰਜਾਬ ਤੋਂ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਜਾਣ ਵਾਲੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ ਸੀ। ਅੱਜ ਕਈ ਪੰਜਾਬੀ ਕਲਾਕਾਰ ਬਾਦਲ ਪਰਿਵਾਰ ਦਾ ਦੁੱਖ ਸਾਂਝਾ ਕਰਨ ਪਿੰਡ ਬਾਦਲ ਵਿਖੇ ਪਹੁੰਚੇ।

ਸ਼੍ਰੋਮਣੀ ਅਕਾਲੀ ਦਲ ਦੇ ਮੁੱਖੀ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ ਸੀ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇਸ਼ ਦੀ ਸਿਆਸਤ ਦੇ ਸਭ ਤੋਂ ਪੁਰਾਣੇ ਆਗੂ ਸਨ। ਉਨ੍ਹਾਂ ਦੇ ਦੇਹਾਂਤ ’ਤੇ ਸਿਆਸੀ ਆਗੂਆਂ ਦੇ ਨਾਲ-ਨਾਲ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ।

ਹਾਲ ਹੀ ਵਿੱਚ ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਬੱਬੂ ਮਾਨ ਸਣੇ ਕਈ ਪੰਜਾਬੀ ਕਲਾਕਾਰ ਮੰਗਲਵਾਰ ਨੂੰ ਪਿੰਡ ਬਾਦਲ ਪਹੁੰਚੇ, ਜਿੱਥੇ ਉਨ੍ਹਾਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ ਪੰਜਾਬੀ ਅਦਾਕਾਰ ਅਮਿਤੋਜ ਮਾਨ ਵੀ ਪਹੁੰਚੇ।

ਬੱਬੂ ਮਾਨ ਤੋਂ ਇਲਾਵਾ ਮਸ਼ਹੂਰ ਗਾਇਕ ਮਨਕੀਰਤ ਔਲਖ, ਤੇ ਪੰਜਾਬੀ ਫ਼ਿਲਮਾਂ ਦੇ ਦਿੱਗਜ ਅਦਾਕਾਰ ਗੁਗੂ ਗਿੱਲ ਵੀ ਸੁਖਬੀਰ ਬਾਦਲ ਨੂੰ ਮਿਲਣ ਪੁੱਜੇ ਤੇ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। 

ਹੋਰ ਪੜ੍ਹੋ: ਭਾਰਤੀ ਸਿੰਘ ਨੇ ਫੈਨਜ਼ ਕੋਲੋਂ ਕੀਤੀ ਖ਼ਾਸ ਡਿਮਾਂਡ, ਭਾਰਤੀ ਦੀ ਡਿਮਾਂਡ ਸੁਣ ਤੁਸੀਂ ਵੀ ਹੋ ਜਾਵੋਗੇ ਹੱਸ-ਹੱਸ ਦੁਹਰੇ

ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ  ਦੇ ਅੰਤਿਮ ਵਿਦਾਈ ਦੇ ਮੌਕੇ ਵੀ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਵੀ ਪਹੁੰਚੇ । ਨ ਜਿੱਥੇ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਗੁਰਦਾਸ ਮਾਨ ਪਹੁੰਚੇ ਸਨ । ਉੱਥੇ ਹੀ ਅੱਜ ਉਨ੍ਹਾਂ ਦੇ ਅੰਤਿਮ ਦਰਸ਼ਨ ਕਰਨ ਦੇ ਲਈ ਪਦਮ ਸ਼੍ਰੀ ਹੰਸ ਰਾਜ ਹੰਸ ਸਣੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਪਹੁੰਚੇ ।

- PTC PUNJABI


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network