ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ ‘ਚ ਬੈਨ, ਇਹ ਹੈ ਵੱਡੀ ਵਜ੍ਹਾ
ਬੱਬੂ ਮਾਨ (Babbu Maan) ਦਾ ਅੱਜ ਜਨਮ ਦਿਨ ਹੈ ।ਪਰ ਉਨ੍ਹਾਂ ਦੇ ਜਨਮਦਿਨ ‘ਤੇ ਟਵਿੱਟਰ ਵੱਲੋਂ ਉਨ੍ਹਾਂ ਦਾ ਟਵਿੱਟਰ ਅਕਾਊਂਟ ਬੈਨ ਕਰ ਦਿੱਤਾ ਗਿਆ ਹੈ । ਬੱਬੂ ਮਾਨ ਦੇ ਟਵਿੱਟਰ ‘ਤੇ ਹੋਈ ਇਸ ਕਾਰਵਾਈ ਤੋਂ ਬਾਅਦ ਮਨੋਰੰਜਨ ਜਗਤ ਦੇ ਗਲਿਆਰਿਆਂ ‘ਚ ਚਰਚਾ ਦਾ ਦੌਰ ਸ਼ੁਰੂ ਹੋ ਗਿਆ ਹੈ ।
ਹੋਰ ਪੜ੍ਹੋ : ਬੱਬੂ ਮਾਨ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਗਾਇਕ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ
ਇਸ ਵਜ੍ਹਾ ਕਰਕੇ ਹੋਇਆ ਬੈਨ
ਬੱਬੂ ਮਾਨ ਨੂੰ ਪਿਛਲੇ ਕਈ ਦਿਨਾਂ ਤੋਂ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ । ਜਿਸ ਤੋਂ ਬਾਅਦ ਟਵਿੱਟਰ ਨੇ ਇਹ ਕਾਰਵਾਈ ਕਰਦੇ ਹੋਏ ਉਨ੍ਹਾਂ ਦਾ ਨਿੱਜੀ ਟਵਿੱਟਰ ਅਕਾਊਂਟ ਇੰਡੀਆ ‘ਚ ਬੈਨ ਕਰ ਦਿੱਤਾ ਹੈ ।ਕਾਨੂੰਨੀ ਮੰਗ ਦੇ ਚੱਲਦਿਆਂ ਇਹ ਕਾਰਵਾਈ ਕੀਤੀ ਗਈ ਹੈ ।ਟਵਿੱਟਰ ‘ਤੇ ਬੱਬੂ ਮਾਨ ਦੇ ਦੋ ਲੱਖ ਬਿਆਲੀ ਹਜ਼ਾਰ ਤੋਂ ਜ਼ਿਆਦਾ ਫਾਲੋਅਰਸ ਹਨ ।
ਬੱਬੂ ਮਾਨ ਇੰਡਸਟਰੀ ‘ਚ ਪਿਛਲੇ ਕਈ ਸਾਲਾਂ ਤੋਂ ਸਰਗਰਮ
ਬੱਬੂ ਮਾਨ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ । ਉਹ ਗੀਤਾਂ ਦੇ ਨਾਲ-ਨਾਲ ਖੇਤੀ ਵੀ ਕਰਦੇ ਹਨ ਅਤੇ ਅਕਸਰ ਆਪਣੇ ਖੇਤਾਂ ‘ਚ ਟ੍ਰੈਕਟਰ ਚਲਾਉਂਦੇ ਹੋਏ ਅਤੇ ਖੇਤੀ ਦੇ ਹੋਰ ਕੰਮ ਕਾਜ ਕਰਦੇ ਦਿਖਾਈ ਦਿੰਦੇ ਹਨ ।
- PTC PUNJABI