ਮਸ਼ਹੂਰ ਗਾਇਕ ਰਾਹਤ ਫਤਿਹ ਅਲੀ ਖ਼ਾਨ ਨੇ ਸਿੱਧੂ ਮੂਸੇਵਾਲਾ ਨੂੰ ਲਾਈਵ ਸ਼ੋਅ ਦੌਰਾਨ ਦਿੱਤੀ ਸ਼ਰਧਾਂਜਲੀ, ਵੇਖੋ ਵੀਡੀਓ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦਿਹਾਂਤ ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ। 29 ਮਈ ਨੂੰ ਗਾਇਕ ਦੀ ਪਹਿਲੀ ਬਰਸੀ ਹੈ। ਹਾਲ ਹੀ ਵਿੱਚ ਮਸ਼ਹੂਰ ਬਾਲੀਵੁੱਡ ਗਾਇਕ ਰਾਹਤ ਫਤਿਹ ਅਲੀ ਖ਼ਾਨ ਨੇ ਆਪਣੇ ਲਾਈ ਸ਼ੋਅ ਦੌਰਾਨ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ, ਇਸ ਵੀਡੀਓ ਨੂੰ ਵੇਖ ਕੇ ਫੈਨਜ਼ ਭਾਵੁਕ ਹੋ ਗਏ ਹਨ।

Reported by: PTC Punjabi Desk | Edited by: Pushp Raj  |  May 28th 2023 07:00 AM |  Updated: May 28th 2023 07:00 AM

ਮਸ਼ਹੂਰ ਗਾਇਕ ਰਾਹਤ ਫਤਿਹ ਅਲੀ ਖ਼ਾਨ ਨੇ ਸਿੱਧੂ ਮੂਸੇਵਾਲਾ ਨੂੰ ਲਾਈਵ ਸ਼ੋਅ ਦੌਰਾਨ ਦਿੱਤੀ ਸ਼ਰਧਾਂਜਲੀ, ਵੇਖੋ ਵੀਡੀਓ

Rahat Fateh Ali Khan pays tribute to Sidhu Moose Wala: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦਿਹਾਂਤ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਮੂਸੇਵਾਲਾ ਨੂੰ ਦੁਨੀਆ ਤੋਂ ਗਏ ਭਾਵੇਂ ਇੱਕ ਸਾਲ ਹੋ ਗਿਆ, ਪਰ ਉਹ ਆਪਣੇ ਗੀਤਾਂ ਰਾਹੀਂ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ 'ਚ ਅੱਜ ਵੀ ਜ਼ਿੰਦਾ ਹਨ। ਸਿੱਧੂ ਦੇ ਨਾਂਅ ਦਾ ਚਰਚਾ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਹੁੰਦਾ ਹੈ।  

ਇਸ ਤੋਂ ਇਲ਼ਾਵਾ ਕਈ ਕਲਾਕਾਰ ਅਕਸਰ ਆਪਣੇ ਲਾਈਵ ਸ਼ੋਅਜ ਦੌਰਾਨ ਸਿੱਧੂ ਨੂੰ ਸ਼ਰਧਾਂਜਲੀ ਦਿੰਦੇ ਹੋਏ ਦਿਖਾਈ ਦਿੰਦੇ ਹਨ। ਹਾਲ ਹੀ ਵਿੱਚ ਪਾਕਿਸਤਾਨੀ ਸੂਫ਼ੀ ਗਾਇਕ ਰਾਹਤ ਫਤਹਿ ਅਲੀ ਖ਼ਾਨ ਨੇ ਆਪਣੇ ਲਾਈਵ ਸ਼ੋਅ ਦੌਰਾਨ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਮਰਹੂਮ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਹੋਣ ਵਾਲਾ ਹੈ। ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਨੂੰ ਦਿਲੋਂ ਸ਼ਰਧਾਂਜਲੀ ਭੇਟ ਕਰਦੇ ਹੋਏ, ਪੰਜਾਬੀ ਸੂਫੀ ਗਾਇਕ ਰਾਹਤ ਫਤਿਹ ਅਲੀ ਖਾਨ ਨੇ ਆਪਣੇ ਲਾਈਵ ਕੰਸਰਟ ਦੌਰਾਨ ਉਨ੍ਹਾਂ ਨੂੰ ਇੱਕ ਕੱਵਾਲੀ ਸਮਰਪਿਤ ਕੀਤੀ।

ਜਾਣਕਾਰੀ ਲਈ ਦੱਸ ਦੇਈਏ ਕਿ 29 ਮਈ ਨੂੰ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਉਸ ਦੇ ਤਾਏ ਚਮਕੌਰ ਸਿੰਘ ਵੱਲੌਂ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ 'ਚ ਪਾਠ ਦੇ ਭੋਗ ਪਾਏ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਨਾਲ ਪਿੰਡ ;ਚ ਮੂਸੇਵਾਲਾ ਦੀ ਯਾਦ 'ਚ ਇੱਕ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। 

ਹੋਰ ਪੜ੍ਹੋ: ਕੀ ਸ਼ੁਭਮਨ ਗਿੱਲ ਤੇ ਸਾਰਾ ਅਲੀ ਖ਼ਾਨ ਦਾ ਹੋਇਆ ਬ੍ਰੇਅਕਪ ? ਦੋਹਾਂ ਸਟਾਰਸ ਨੇ ਸੋਸ਼ਲ ਮੀਡੀਆ 'ਤੇ ਇੱਕ ਦੂਜੇ ਨੂੰ ਕੀਤਾ ਅਨਫਾਲੋ

ਇਸ ਤੋਂ ਇਲਾਵਾ ਸਿੱਦੂ ਦੇ ਪਿਤਾ ਬਲਕੌਰ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਮੂਸੇਵਾਲਾ ਦੀ ਯਾਦ ਵਿੱਚ ਮਾਨਸਾ ਦੇ ਗੁਰਦੁਆਰਾ ਚੌਕ ਤੋਂ ਬੱਸ ਅੱਡਾ ਚੌਕ ਤੱਕ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਰੋਸ ਮਾਰਚ ਵੀ ਕੱਢਿਆ ਜਾਵੇਗਾ। ਇਸ ਮੌਕੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਮੂਸਾ ਪਿੰਡ ਪੁੱਜਣ ਦੀ ਵੀ ਅਪੀਲ ਕੀਤੀ ਗਈ ਹੈ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network