ਰਾਣਾ ਰਣਬੀਰ ਦੀ ਧੀ ਸੀਰਤ ਰਾਣਾ ਨੇ ਪਤੀ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

ਰਾਣਾ ਰਣਬੀਰ ਦੀ ਧੀ ਸੀਰਤ ਰਾਣਾ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੀ ਰਿਸੈਪਸ਼ਨ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕੀਤੇ ਹਨ ।

Reported by: PTC Punjabi Desk | Edited by: Shaminder  |  August 03rd 2023 02:08 PM |  Updated: August 03rd 2023 03:25 PM

ਰਾਣਾ ਰਣਬੀਰ ਦੀ ਧੀ ਸੀਰਤ ਰਾਣਾ ਨੇ ਪਤੀ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

 ਰਾਣਾ ਰਣਬੀਰ (Rana Ranbir)ਦੀ ਧੀ ਸੀਰਤ ਰਾਣਾ (Seerat Rana)ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੀ ਰਿਸੈਪਸ਼ਨ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕੀਤੇ ਹਨ । ਜਿਸ ‘ਚ ਸੀਰਤ ਤੇ ਉਸ ਦੇ ਪਤੀ ਦੀ ਰੀਲਸ ਹਰ ਕਿਸੇ ਨੂੰ ਪਸੰਦ ਆ ਰਹੀ ਹੈ ।

ਹੋਰ ਪੜ੍ਹੋ : ਤਸਵੀਰ ‘ਚ ਪਿਤਾ ਦੇ ਨਾਲ ਨਜ਼ਰ ਆ ਰਹੀ ਇਹ ਬੱਚੀ ਹੈ ਬਾਲੀਵੁੱਡ ਅਤੇ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ !

ਇਸ ਤੋਂ ਇਲਾਵਾ ਸੀਰਤ ਨੇ ਇੱਕ ਹੋਰ ਵੀਡੀਓ ਵੀ ਸਾਂਝਾ ਕੀਤਾ ਹੈ । ਜਿਸ ‘ਚ ਉਸ ਨੇ ਆਪਣਾ ਜੁਲਾਈ ਮਹੀਨੇ ਦੇ ਦੌਰਾਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ।ਜਿਸ ਦੌਰਾਨ ਉਹ ਆਪਣੇ ਹਨੀਮੂਨ ‘ਤੇ ਇਟਲੀ ਗਈ ਸੀ । 

ਕੁਝ ਦਿਨ ਪਹਿਲਾਂ ਹੋਇਆ ਸੀਰਤ ਦਾ ਵਿਆਹ 

ਸੀਰਤ ਰਾਣਾ ਦਾ ਵਿਆਹ ਕੁਝ ਦਿਨ ਪਹਿਲਾਂ ਹੀ ਹੋਇਆ ਹੈ । ਸੀਰਤ ਨੇ ਆਪਣੇ ਵਿਆਹ ਦੀਆਂ ਰਸਮਾਂ ਦੇ ਕਈ ਵੀਡੀਓਜ਼ ਵੀ ਸਾਂਝੇ ਕੀਤੇ ਸਨ । ਇਨ੍ਹਾਂ ਵੀਡੀਓਜ਼ ਨੂੰ ਸਾਂਝੇ ਕਰਦੇ ਹੋਏ ਸੀਰਤ ਨੇ ਆਪਣੇ ਵਿਆਹ ਦੀਆਂ ਰਸਮਾਂ ਦੀ ਹਰ ਕਿਸੇ ਨੂੰ ਜਾਣਕਾਰੀ ਵੀ ਦਿੱਤੀ ਸੀ ।

ਸੀਰਤ ਰਾਣਾ ਪੰਜਾਬੀ ਇੰਡਸਟਰੀ ਦੇ ਪ੍ਰਸਿੱਧ ਅਦਾਕਾਰ ਰਾਣਾ ਰਣਬੀਰ ਦੀ ਧੀ ਹੈ । ਰਾਣਾ ਰਣਬੀਰ ਆਪਣੀ ਵਧੀਆ ਅਦਾਕਾਰੀ ਦੇ ਨਾਲ-ਨਾਲ ਵਧੀਆ ਲੇਖਣੀ ਦੇ ਲਈ ਵੀ ਜਾਣੇ ਜਾਂਦੇ ਹਨ । ਹੁਣ ਤੱਕ ਉਹ ਕਈ ਕਿਤਾਬਾਂ ਲਿਖ ਚੁੱਕੇ ਹਨ । ਇਸ ਦੇ ਨਾਲ ਹੀ ਕਈ ਫ਼ਿਲਮਾਂ ਦੀ ਕਹਾਣੀ ਵੀ ਉਨ੍ਹਾਂ ਨੇ ਲਿਖੀ ਹੈ ।  

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network