Surinder Shinda Health Update: ਗਾਇਕ ਸੁਰਿੰਦਰ ਸ਼ਿੰਦਾ ਦਾ ਕੀ ਹੈ ਹਾਲ ? ਰਣਜੀਤ ਬਾਵਾ ਤੇ ਸੁਦੇਸ਼ ਕੁਮਾਰੀ ਨੇ ਪੋਸਟ ਸ਼ੇਅਰ ਕਰ ਦਿੱਤੀ ਹੈਲਥ ਅਪਡੇਟ
ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਸਿਹਤ ਖਰਾਬ ਹੋਣ ਦੇ ਚੱਲਦੇ ਉਨ੍ਹਾਂ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਵੱਲੋਂ ਛਿੰਦਾ ਦਾ ਲਗਾਤਾਰ ਇਲਾਜ ਕੀਤਾ ਜਾ ਰਿਹਾ ਹੈ। ਹਾਲ ਹੀ 'ਚ ਪੰਜਾਬੀ ਗਾਇਕ ਰਣਜੀਤ ਬਾਵਾ, ਮੰਗੀ ਮਾਹਲ ਤੇ ਸੁਦੇਸ਼ ਕੁਮਾਰੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਸੁਰਿੰਦਰ ਸ਼ਿੰਦਾ ਦਾ ਹੈਲਥ ਅਪਡੇਟ ਫੈਨਜ਼ ਨਾਲ ਸਾਂਝਾ ਕੀਤਾ ਹੈ।
Surinder Shinda Health Update: ਗਾਇਕ ਸੁਰਿੰਦਰ ਸ਼ਿੰਦਾ ਦਾ ਕੀ ਹੈ ਹਾਲ ? ਰਣਜੀਤ ਬਾਵਾ ਤੇ ਸੁਦੇਸ਼ ਕੁਮਾਰੀ ਨੇ ਪੋਸਟ ਸ਼ੇਅਰ ਕਰ ਦਿੱਤੀ ਹੈਲਥ ਅਪਡੇਟ
Surinder Shinda Health Update: ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ (Surinder Shinda) ਦੀ ਸਿਹਤ ਖਰਾਬ ਹੋਣ ਦੇ ਚੱਲਦੇ ਉਨ੍ਹਾਂ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਵੱਲੋਂ ਛਿੰਦਾ ਦਾ ਲਗਾਤਾਰ ਇਲਾਜ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਸੋਸ਼ਲ ਮੀਡੀਆ 'ਤੇ ਗਾਇਕ ਦੀ ਮੌਤ ਦੀ ਖ਼ਬਰ ਵਾਇਰਲ ਹੋ ਰਹੀ ਸੀ। ਜਿਸ ਤੋਂ ਬਾਅਦ ਗਾਇਕ ਦੇ ਬੇਟੇ ਨੇ ਫੇਸਬੁੱਕ 'ਤੇ ਲਾਈਵ ਆ ਕੇ ਅਫਵਾਹਾਂ ਨਾਂ ਫੈਲਾਉਣ ਤੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕਰਨ ਦੀ ਅਪੀਲ ਕੀਤੀ ਹੈ।
_dd6ab0554e9943af068f780ceaf44250_1280X720.webp)
ਦੱਸ ਦਈਏ ਕਿ ਮਸ਼ਹੂਰ ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੀ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ , ਜਿਸ ਕਾਰਨ ਉਨ੍ਹਾਂ ਨੂੰ ਦੀਪ ਹਸਪਤਾਲ, ਮਾਡਲ ਟਾਊਨ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ। ਇਸ ਦੌਰਾਨ ਡਾਕਟਰਾਂ ਨੇ ਛਿੰਦਾ ਨੂੰ ਵੈਂਟੀਲੇਟਰ 'ਤੇ ਰੱਖਿਆ ਹੈ। ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੀ ਚੰਗੀ ਸਿਹਤ ਲਈ ਫੈਨਜ਼ ਤੇ ਕਈ ਪੰਜਾਬੀ ਕਲਾਕਾਰ ਲਗਾਤਾਰ ਅਰਦਾਸ ਕਰ ਰਹੇ ਹਨ।
ਵੱਡੀ ਗਿਣਤੀ 'ਚ ਫੈਨਜ਼ ਤੇ ਪੰਜਾਬੀ ਕਲਾਕਾਰ ਗਾਇਕ ਛਿੰਦਾ ਦਾ ਹਾਲ ਜਾਨਣ ਤੇ ਉਨ੍ਹਾਂ ਨੂੰ ਮਿਲਣ ਲਈ ਹਸਪਤਾਲ ਪਹੁੰਚੇ। ਫਿਲਹਾਲ ਸੁਰਿੰਦਰ ਸ਼ਿੰਦਾ ਦੀ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਪੰਜਾਬੀ ਗਾਇਕ ਰਣਜੀਤ ਬਾਵਾ, ਗਾਇਕਾ ਸੁਦੇਸ਼ ਕੁਮਾਰੀ, ਮੰਗੀ ਮਾਹਲ ਵੱਲੋਂ ਪੋਸਟ ਸਾਂਝੀ ਕਰ ਇਸ ਦੀ ਜਾਣਕਾਰੀ ਦਿੱਤੀ ਗਈ ਹੈ।
ਰਣਜੀਤ ਬਾਵਾ ਦੀ ਪੋਸਟ
ਗਾਇਕ ਰਣਜੀਤ ਬਾਵਾ ਨੇ ਇੰਸਟਾਗ੍ਰਾਮ ਸਟੋਰੀ ਸ਼ੇਅਰ ਕਰ ਲਿਖਿਆ, ਸ਼ਿੰਦਾ ਸਾਬ੍ਹ ਜਲਦੀ ਠੀਕ ਹੋਣਗੇ... ਉਨ੍ਹਾਂ ਦੀ ਮੌਤ ਬਾਰੇ ਝੂਠੀ ਖ਼ਬਰਾਂ... ਫੈਲਾਇਆਂ ਜਾ ਰਹੀਆਂ ਹਨ।
ਗਾਇਕ ਮੰਗੀ ਮਾਹਲ ਨੇ ਵੀ ਸਾਂਝੀ ਕੀਤੀ ਵੀਡੀਓ
ਪੰਜਾਬੀ ਗਾਇਕ ਮੰਗੀ ਮਾਹਲ ਨੇ ਵੀ ਵੀਡੀਓ ਪੋਸਟ ਕਰ ਇਸਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ਿੰਦਾ ਜੀ ਠੀਕ ਨੇ ਉਹ ਹਸਪਤਾਲ ਵਿੱਚ ਜ਼ਰੂਰ ਹਨ ਪਰ ਮੌਤ ਦੀਆਂ ਖਬਰਾਂ ਝੂਠੀਆਂ ਹਨ। ਜਿਨ੍ਹਾਂ ਨੇ ਵਿਊਜ਼ ਲਈ ਇਹ ਕੀਤਾ ਉਨ੍ਹਾਂ ਨੂੰ ਸ਼ਰਮ ਆਉਣੀ ਚਾਹਿਦੀ ਹੈ।'
ਗਾਇਕਾ ਸੁਦੇਸ਼ ਕੁਮਾਰੀ ਦੀ ਪੋਸਟ
ਪੰਜਾਬੀ ਗਾਇਕਾ ਸੁਦੇਸ਼ ਕੁਮਾਰੀ ਨੇ ਸੁਰਿੰਦਰ ਸ਼ਿੰਦਾ ਦੀ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਮੇਰੇ ਵੱਡੇ ਵੀਰ ਸਤਿਕਾਰਯੋਗ ਸੁਰਦਿੰਰ ਸ਼ਿੰਦਾ ਜੀ ਬਿਲਕੁੱਲ ਠੀਕ ਨੇ ਜੀ... ਆਪ ਸਭ ਉਨ੍ਹਾਂ ਦੀ ਸਿਹਤਯਾਬੀ ਦੀ ਅਰਦਾਸ ਕਰਨਾ ਜੀ...।
ਸੁਰਿੰਦਰ ਸ਼ਿੰਦਾ ਦੇ ਬੇਟੇ ਮਨਿੰਦਰ ਛਿੰਦਾ ਨੇ ਲਾਈਵ ਹੋ ਸਾਂਝੀ ਕੀਤੀ ਸੀ ਜਾਣਕਾਰੀ
ਦੱਸਣਯੋਗ ਹੈ ਕਿ ਬੀਤੇ ਦਿਨੀਂ ਗਾਇਕ ਦੇ ਹਸਪਤਾਲ 'ਚ ਭਰਤੀ ਹੋਣ ਦੀ ਖ਼ਬਰ ਸਾਹਮਣੇ ਆਉਣ ਮਗਰੋਂ ਸੋਸ਼ਲ ਮੀਡੀਆ 'ਤੇ ਗਾਇਕ ਦੀ ਮੌਤ ਦੀ ਖ਼ਬਰ ਵਾਇਰਲ ਹੋ ਰਹੀ ਸੀ। ਗਾਇਕ ਦੀ ਮੌਤ ਦੀਆਂ ਖਬਰਾਂ ਸਾਹਮਣੇ ਆਉਣ ਮਗਰੋਂ ਉਨ੍ਹਾਂ ਦੇ ਬੇਟੇ ਮਨਿੰਦਰ ਛਿੰਦਾ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਜੀ ਬਿਲਕੁਲ ਠੀਕ ਹਨ। , ਉਨ੍ਹਾਂ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦਾ ਲੁਧਿਆਣਾ ਦੇ ਨਿੱਜੀ ਹਸਪਤਾਲ ਤੋਂ ਇਲਾਜ ਚਲ ਰਿਹਾ ਸੀ, ਜਿਸ ਕਰਕੇ ਉਨ੍ਹਾਂ ਨੂੰ ਇੱਥੇ ਲੈ ਕੇ ਆਏ ਸੀ , ਪਰ ਉਹ ਬਿਲਕੁਲ ਠੀਕ ਹਨ। ਛਿੰਦਾ ਦੇ ਬੇਟੇ ਮਨਿੰਦਰ ਛਿੰਦਾ ਨੇ ਫੈਨਜ਼ ਨੂੰ ਕਿਹਾ ਕਿ ਉਹ ਗ਼ਲਤ ਅਫ਼ਵਾਹਾਂ 'ਤੇ ਯਕੀਨ ਨਾ ਕੀਤਾ ਜਾ ਜਾਏ। ਜੇਕਰ ਕੋਈ ਵੀ ਉਨ੍ਹਾਂ ਦੇ ਪਿਤਾ ਬਾਰੇ ਹੈਲਥ ਅਪਡੇਟ ਚਾਹੁੰਦੇ ਹਨ, ਉਹ ਪਹਿਲਾਂ ਪਰਿਵਾਰ ਨਾਲ ਸੰਪਰਕ ਕਰਨ।
ਇਸ ਦੇ ਨਾਲ ਹੀ ਵੱਡੀ ਗਿਣਤੀ 'ਚ ਪੰਜਾਬੀ ਸਿਨੇਮਾ ਜਗਤ ਦੇ ਕਈ ਕਲਾਕਾਰ ਵੀ ਗਾਇਕ ਦਾ ਹਾਲ ਜਾਨਣ ਪਹੁੰਚੇ। ਕਲਾਕਾਰਾਂ ਨੇ ਮੀਡੀਆ ਸਾਹਮਣੇ ਆ ਕੇ ਦੱਸਿਆ ਕਿ ਗਾਇਕ ਸੁਰਿੰਦਰ ਛਿੰਦਾ ਦੀ ਸਿਹਤ 'ਚ ਲਗਾਤਾਰ ਸੁਧਾਰ ਹੋ ਰਿਹਾ ਹੈ। ਇਸ ਮੌਕੇ ਗਾਇਕ ਪਾਲੀ ਨੇ ਕਿਹਾ ਕਿ ਛਿੰਦਾ ਜੀ ਨੂੰ ਪੇਟ ਦੀ ਪ੍ਰੋਬਲਮ ਹੈ, ਕਿਰਪਾ ਕਰਕੇ ਉਨ੍ਹਾਂ ਦੇ ਦਿਹਾਂਤ ਦੀਆਂ ਗ਼ਲਤ ਖਬਰਾਂ ਚਲਾਉਣ ਦੀ ਬਜਾਏ ਉਨ੍ਹਾਂ ਲਈ ਅਰਦਾਸ ਕਰਨ ਤੇ ਦੁਆ ਕਰੋ ਕਿ ਉਹ ਜਲਦ ਤੋਂ ਜਲਦ ਠੀਕ ਹੋ ਜਾਣ ਹੈ। ਪੰਜਾਬੀ ਕਲਾਕਾਰਾਂ ਨੇ ਫੈਨਜ਼ ਤੇ ਚਾਹੁਣ ਵਾਲਿਆਂ ਨੂੰ ਗਾਇਕ ਦੀ ਸਿਹਤਯਾਬੀ ਲਈ ਦੁਆ ਕਰਨ ਦੀ ਅਪੀਲ ਕੀਤੀ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
