ਸਰਗੁਨ ਮਹਿਤਾ ਨੇ ਪਤੀ ਰਵੀ ਦੁੱਬੇ 'ਤੇ ਵੀਡੀਓ ਸ਼ੇਅਰ ਕਰ ਲੁਟਾਇਆ ਪਿਆਰ, ਰੈਪ ਗਾਉਂਦੇ ਹੋਏ ਨਜ਼ਰ ਆਏ ਰਵੀ
ਮਸ਼ਹੂਰ ਪੰਜਾਬੀ ਅਦਾਕਾਰਾ ਸਰਗੁਨ ਮਹਿਤਾ (Sargun Mehta ਤੇ ਰਵੀ ਦੁੱਬੇ (Ravi Dubey )ਦੀ ਗਿਣਤੀ ਪਾਵਰ ਕਪਲਸ 'ਚ ਹੁੰਦੀ ਹੈ। ਫੈਨਜ਼ ਜੋੜੀ ਨੂੰ ਬਹੁਤ ਪਸੰਦ ਕਰਦੇ ਹਨ। ਹਾਲ ਹੀ 'ਚ ਸਰਗੁਨ ਮਹਿਤਾ ਪਤੀ ਰਵੀ ਦੁੱਬੇ ਦੀ ਇੱਕ ਵੀਡੀਓ ਸ਼ੇਅਰ ਕਰ ਉਸ 'ਤੇ ਪਿਆਰ ਲੁਟਾਉਂਦੀ ਹੋਈ ਨਜ਼ਰ ਆਈ।
ਸਰਗੁਨ ਮਹਿਤਾ ਨੇ ਪਤੀ ਰਵੀ ਦੁੱਬੇ 'ਤੇ ਵੀਡੀਓ ਸ਼ੇਅਰ ਕਰ ਲੁਟਾਇਆ ਪਿਆਰ, ਰੈਪ ਗਾਉਂਦੇ ਹੋਏ ਨਜ਼ਰ ਆਏ ਰਵੀ
Sargun Mehta shares Ravi Dubey Rap video: ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸਰਗੁਨ ਮਹਿਤਾ (Sargun Mehta) ਹਾਲ ਹੀ 'ਚ ਆਪਣੀ ਫ਼ਿਲਮ 'ਸਿੱਧੂਜ਼ ਆਫ ਸਾਊਥਹਾਲ' ਨੂੰ ਲੈ ਕੇ ਸੁਰਖੀਆਂ 'ਚ ਬਣੀ ਹੋਈ ਹੈ। ਸਰਗੁਨ ਨੇ ਹਾਲ ਹੀ ਵਿੱਚ ਆਪਣੇ ਪਤੀ ਰਵੀ ਦੁੱਬੇ (Ravi Dubey ) ਦੀ ਇੱਕ ਪੁਰਾਣੀ ਵੀਡੀਓ ਸਾਂਝੀ ਕੀਤੀ ਹੈ, ਜਿਸ ਨੂੰ ਦਰਸ਼ਕ ਬਹੁਤ ਪਸੰਦ ਕਰ ਰਹੇ ਹਨ।

ਸਰਗੁਨ ਮਹਿਤਾ ਫ਼ਿਲਮਾਂ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਸਰਗੁਨ ਅਕਸਰ ਸੋਸ਼ਲ ਮੀਡੀਆ ਰਾਹੀਂ ਆਪਣੇ ਫੈਨਜ਼ ਨਾਲ ਆਪਣੀ ਜ਼ਿੰਦਗੀ ਦੀ ਹਰ ਅਪਡੇਟ ਸਾਂਝੀ ਕਰਦੀ ਹੈ। ਹਾਲ ਹੀ ਵਿੱਚ ਅਦਾਕਾਰਾ ਨੇ ਆਪਣੇ ਪਤੀ ਰਵੀ ਦੁੱਬੇ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀ ਹੈ।
ਇਸ ਵੀਡੀਓ ਦੇ ਵਿੱਚ ਤੁਸੀਂ ਰਵੀ ਦੁੱਬੇ ਸਣੇ ਮਸ਼ਹੂਰ ਬਾਲੀਵੁੱਡ ਗਾਇਕ ਸ਼ੰਕਰ ਮਹਾਦੇਵਨ, ਪੰਜਾਬੀ ਗਾਇਕ ਦਿਲਜੀਤ ਦੋਸਾਂਝ ਤੇ ਮਸ਼ਹੂਰ ਰੈਪਰ ਰਫ਼ਤਾਰ ਨੂੰ ਵੀ ਵੇਖ ਸਕਦੇ ਹੋ। ਇਸ ਵੀਡੀਓ ਦੇ ਵਿੱਚ ਤੁਸੀਂ ਰਵੀ ਦੁੱਬੇ ਤੇ ਮਸ਼ਹੂਰ ਰੈਪਰ ਰਫ਼ਤਾਰ ਆਪਸ ਵਿੱਚ ਇੱਕ ਸਟੇਜ਼ ਸ਼ੋਅ ਦੇ ਦੌਰਾਨ ਰੈਪ ਬੈਟਲ ਕਰਦੇ ਹੋਏ ਵਿਖਾਈ ਦੇ ਰਹੇ ਹਨ। ਇਸ ਦੌਰਾਨ ਰਵੀ ਦੁੱਬੇ ਨੂੰ ਰੈਪ ਗਾਉਂਦੇ ਹੋਏ ਵੇਖ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ ਤੇ ਸਭ ਉਨ੍ਹਾਂ ਦੀ ਹੌਸਲਾਅਫਜਾਈ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਦੌਰਾਨ ਦਿਲਜੀਤ ਰਵੀ ਕੋਲ ਜਾ ਕੇ ਉਨ੍ਹਾਂ ਨੂੰ ਜਫੀ ਪਾਉਂਦੇ ਹੋਏ ਨਜ਼ਰ ਆ ਰਹੇ ਹਨ।
ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਸਰਗੁਨ ਮਹਿਤਾ ਪਤੀ 'ਤੇ ਪਿਆਰ ਲੁਟਾਉਂਦੀ ਹੋਈ ਨਜ਼ਰ ਆਈ। ਅਦਾਕਾਰਾ ਨੇ ਪੋਸਟ ਸ਼ੇਅਰ ਕਰਦਿਆਂ ਲਿਖਿਆ, 'ਉਹ ਕੁਝ ਵੀ ਕਰ ਸਕਦਾ ਹੈ.. ਬਸ ਹਰ ਸੰਭਵ ਤੌਰ 'ਤੇ ਕੁਝ ਵੀ 😍😍💯💯💯 @ravidubey2312।'
ਸਰਗੁਨ ਵੱਲੋਂ ਸ਼ੇਅਰ ਕੀਤੀ ਗਈ ਇਸ ਵੀਡੀਓ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। ਫੈਨਜ਼ ਇਸ ਵੀਡੀਓ 'ਤੇ ਕਮੈਂਟ ਕਰਕੇ ਰਵੀ ਦੁੱਬੇ ਦੀ ਤਾਰੀਫ ਕਰ ਰਹੇ ਹਨ। ਬਹੁਤੇ ਫੈਨਜ਼ ਨੇ ਰਵੀ ਦੁੱਬੇ ਤੇ ਸਰਗੁਨ ਦੀ ਜੋੜੀ ਨੂੰ ਪਰਫੈਕਟ ਕਪਲ ਦੱਸਦੇ ਹੋਏ ਉਨ੍ਹਾਂ ਦੀ ਤਾਰੀਫ ਕੀਤੀ ਹੈ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਜਲਦ ਹੀ ਸਰਗੁਨ ਮਹਿਤਾ ਆਪਣੀ ਨਵੀਂ ਫ਼ਿਲਮ 'ਜੱਟ ਨੂੰ ਚੁੜੈਲ ਟੱਕਰੀ' 'ਚ ਗਿੱਪੀ ਗਰੇਵਾਲ ਦੇ ਨਾਲ ਸਕ੍ਰੀਨ ਸ਼ੇਅਰ ਕਰਦੀ ਹੋਈ ਨਜ਼ਰ ਆਵੇਗੀ। ਫ਼ਿਲਹਾਲ ਗਿੱਪੀ ਗਰੇਵਾਲ ਤੇ ਸਰਗੁਨ ਫ਼ਿਲਮ ਦੀ ਪ੍ਰਮੋਸ਼ਨ ਵਿੱਚ ਰੁੱਝੇ ਹੋਏ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
