ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਮਾਤਾ ਵੈਸ਼ਨੋ ਦੇਵੀ ਦਰਬਾਰ ਪਹੁੰਚੇ ਸ਼ਾਹਰੁਖ ਖਾਨ, ਫਿਲਮ ਦੀ ਸਫਲਤਾ ਲਈ ਕੀਤੀ ਅਰਦਾਸ
ਬਾਲੀਵੁੱਡ ਦੇ ਕਿੰਗ ਸ਼ਾਹਰੁਖ ਖਾਨ ਲਈ ਸਾਲ 2023 ਬਹੁਤ ਖਾਸ ਰਿਹਾ ਹੈ, ਕਿਉਂਕਿ ਉਨ੍ਹਾਂ ਨੇ ਸ਼ੁਰੂ ਤੋਂ ਲੈ ਕੇ ਸਾਲ ਦੇ ਅੰਤ ਤੱਕ ਪ੍ਰਸ਼ੰਸਕਾਂ ਦੇ ਸਾਹਮਣੇ ਆਪਣੀ ਪ੍ਰਤਿਭਾ ਪੇਸ਼ ਕੀਤੀ ਹੈ। ਸਾਲ ਦੀ ਸ਼ੁਰੂਆਤ 'ਚ ਪਠਾਨ ਨੇ ਬਾਕਸ ਆਫਿਸ 'ਤੇ ਚੰਗੀ ਕਮਾਈ ਕੀਤੀ, ਜਦੋਂ ਕਿ ਜਵਾਨ ਨੇ ਆ ਕੇ ਸਾਰੇ ਰਿਕਾਰਡ ਤੋੜ ਦਿੱਤੇ ਤੇ ਜਲਦ ਹੀ ਕਿੰਗ ਖਾਨ ਆਪਣੀ ਤੀਜੀ ਫਿਲਮ 'ਡੰਕੀ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਲਈ ਪੂਰੀ ਤਰ੍ਹਾਂ ਨਾਲ ਤਿਆਰ ਹਨ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਸ਼ਾਹਰੁਖ ਖਾਨ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਪੁੱਜੇ ਜਿੱਥੋਂ ਉਨ੍ਹਾਂ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਮਾਤਾ ਵੈਸ਼ਨੋ ਦੇਵੀ ਦਰਬਾਰ ਪਹੁੰਚੇ ਸ਼ਾਹਰੁਖ ਖਾਨ, ਫਿਲਮ ਦੀ ਸਫਲਤਾ ਲਈ ਕੀਤੀ ਅਰਦਾਸ
Shah Rukh Khan visits Mata Vaishno Devi: ਬਾਲੀਵੁੱਡ ਦੇ ਕਿੰਗ ਸ਼ਾਹਰੁਖ ਖਾਨ ਲਈ ਸਾਲ 2023 ਬਹੁਤ ਖਾਸ ਰਿਹਾ ਹੈ, ਕਿਉਂਕਿ ਉਨ੍ਹਾਂ ਨੇ ਸ਼ੁਰੂ ਤੋਂ ਲੈ ਕੇ ਸਾਲ ਦੇ ਅੰਤ ਤੱਕ ਪ੍ਰਸ਼ੰਸਕਾਂ ਦੇ ਸਾਹਮਣੇ ਆਪਣੀ ਪ੍ਰਤਿਭਾ ਪੇਸ਼ ਕੀਤੀ ਹੈ। ਸਾਲ ਦੀ ਸ਼ੁਰੂਆਤ 'ਚ ਪਠਾਨ ਨੇ ਬਾਕਸ ਆਫਿਸ 'ਤੇ ਚੰਗੀ ਕਮਾਈ ਕੀਤੀ, ਜਦੋਂ ਕਿ ਜਵਾਨ ਨੇ ਆ ਕੇ ਸਾਰੇ ਰਿਕਾਰਡ ਤੋੜ ਦਿੱਤੇ ਤੇ ਜਲਦ ਹੀ ਕਿੰਗ ਖਾਨ ਆਪਣੀ ਤੀਜੀ ਫਿਲਮ 'ਡੰਕੀ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਲਈ ਪੂਰੀ ਤਰ੍ਹਾਂ ਨਾਲ ਤਿਆਰ ਹਨ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਸ਼ਾਹਰੁਖ ਖਾਨ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਪੁੱਜੇ ਜਿੱਥੋਂ ਉਨ੍ਹਾਂ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਦੱਸ ਦੇਈਏ ਕਿ ਇਸ ਸਾਲ ਦੀ ਆਪਣੀ ਤੀਜੀ ਫਿਲਮ ਡੰਕੀ ਦੀ ਰਿਲੀਜ਼ ਤੋਂ ਪਹਿਲਾਂ ਸ਼ਾਹਰੁਖ ਖਾਨ ਨੇ ਮਾਤਾ ਵੈਸ਼ਨੋ ਦੇਵੀ ਦੇ ਮੰਦਰ ਜਾ ਕੇ ਮੱਥਾ ਟੇਕਿਆ ਤੇ ਅਸ਼ੀਰਵਾਦ ਲਿਆ। ਉਨ੍ਹਾਂ ਨੂੰ ਅੱਜ ਤੜਕੇ ਮਾਤਾ ਦੇ ਦਰਬਾਰ 'ਚ ਦੇਖਿਆ ਗਿਆ। ਸ਼ਾਹਰੁਖ ਖਾਨ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਲਗਾਤਾਰ ਵਾਇਰਲ ਹੋ ਰਿਹਾ ਹੈ।
ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਸ਼ਾਹਰੁਖ ਖਾਨ ਨੇ ਕਾਲਾ ਚਸ਼ਮਾ ਪਹਿਨਿਆ ਹੋਇਆ ਹੈ ਅਤੇ ਕਾਲੇ ਰੰਗ ਦੀ ਹੂਡੀ ਜੈਕੇਟ ਪਾਈ ਹੋਈ ਸੀ। ਜਿਸ ਵਿੱਚ ਉਨ੍ਹਾਂ ਨੂੰ ਪਹਿਚਾਨਣਾ ਬਹੁਤ ਮੁਸ਼ਕਿਲ ਹੈ। ਇਸੇ ਦੌਰਾਨ ਕਿੰਗ ਖਾਨ ਆਪਣੇ ਬਾਡੀਗਾਰਡ ਨਾਲ ਮੰਦਰ ਵੱਲ ਜਾਂਦੇ ਹੋਏ ਨਜ਼ਰ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਦੀ ਮੈਨੇਜਰ ਵੀ ਮੌਜੂਦ ਸੀ।
VIDEO | Bollywood actor @iamsrk visited Mata Vaishno Devi shrine earlier today. pic.twitter.com/HbjW0YczUC
— Press Trust of India (@PTI_News) December 12, 2023
ਫਿਲਮ ਡੰਕੀ ਬਾਰੇ ਗੱਲ ਕਰੀਏ ਤਾਂ ਇਹ ਫਿਲਮ 21 ਦਸੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਹੈ। ਇਸ ਫਿਲਮ ਦਾ ਨਿਰਦੇਸ਼ਨ ਰਾਜਕੁਮਾਰ ਹਿਰਾਨੀ ਨੇ ਕੀਤਾ ਹੈ। ਫਿਲਮ ਮੇਕਰਸ ਵੱਲੋਂ ਇਸ ਦੇ ਪੋਸਟਰ ਅਤੇ ਟੀਜ਼ਰ ਵੀ ਰਿਲੀਜ਼ ਕਰ ਦਿੱਤੇ ਗਏ ਹਨ। ਦਰਸ਼ਕ ਇਸ ਫਿਲਮ ਨੂੰ ਵੇਖਣ ਲਈ ਕਾਫੀ ਉਤਸ਼ਾਹਿਤ ਹਨ। ਫਿਲਮ ਦੀ ਸਟਾਰ ਕਾਸਟ ਦੀ ਗੱਲ ਕਰੀਏ ਤਾਂ ਇਸ 'ਚ ਸ਼ਾਹਰੁਖ ਖਾਨ ਤੋਂ ਇਲਾਵਾ ਤਾਪਸੀ ਪੰਨੂ, ਵਿੱਕੀ ਕੌਸ਼ਲ ਸਣੇ ਕਈ ਹੋਰ ਕਲਾਕਾਰ ਅਹਿਮ ਭੂਮਿਕਾਵਾਂ ਨਿਭਾਉਂਦੇ ਹੋਏ ਨਜ਼ਰ ਆਉਣਗੇ। ਇਹ ਫਿਲਮ ਬਾਕਸ ਆਫਿਸ 'ਤੇ ਸਾਊਥ ਸੁਪਰ ਸਟਾਰ ਪ੍ਰਭਾਸ ਦੀ ਫਿਲਮ ਸਲਾਰ ਨਾਲ ਮੁਕਾਬਲਾ ਕਰਨ ਜਾ ਰਹੀ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
