Sidhu Moose Wala: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਤੇ ਰੈਪਰ ਡਿਵਾਈਨ ਦੇ ਗੀਤ 'ਚੋਰਨੀ' ਦੀ ਵੀਡੀਓ ਹੋਈ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਿਹਾ ਗੀਤ
Sidhu Moose Wala Song Chorni: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਜ਼ ਦੇ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਚੋਰਨੀ ਦੀ ਆਡੀਓ ਤੋਂ ਬਾਅਦ ਹੁਣ ਇਸ ਗੀਤ ਦੀ ਵੀਡੀਓ ਵੀ ਰਿਲੀਜ਼ ਹੋ ਗਈ ਹੈ। ਦਰਸ਼ਕਾਂ ਨੂੰ ਇਹ ਗੀਤ ਬਹੁਤ ਪਸੰਦ ਆ ਰਿਹਾ ਹੈ ਤੇ ਇਹ ਗੀਤ ਲਗਾਤਾਰ ਟ੍ਰੈਂਡਿੰਗ ਦੇ ਵਿੱਚ ਹੈ।
ਮਸ਼ਹੂਰ ਰੈਪਰ ਡਿਵਾਈਨ ਦੀ ਐਲਬਮ 'ਗੁਨੇਹਗਾਰ' 'ਚ ਉਸ ਦਾ ਸਿੱਧੂ ਮੂਸੇ ਵਾਲਾ ਨਾਲ ਇਕ ਗੀਤ ਪੈਂਡਿੰਗ ਸੀ। ਇਸ ਗੀਤ ਨੂੰ ਹੁਣ ਡਿਵਾਈਨ ਨੇ ਸਿੱਧੂ ਦੇ ਮਾਪਿਆਂ ਵਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਰਿਲੀਜ਼ ਕਰਨ ਦਾ ਫ਼ੈਸਲਾ ਕਰ ਲਿਆ ਹੈ। ਹੈ ਇਸ ਗੀਤਾ ਦਾ ਟਾਈਟਲ 'ਚੋਰਨੀ' ਹੈ ਤੇ ਇਹ ਗੀਤ ਅੱਜ ਰਿਲੀਜ਼ ਹੋਵੇਗਾ।
ਬੀਤੇ ਦਿਨੀਂ ਗੀਤ ਦਾ ਆਡੀਓ ਰਿਲੀਜ਼ ਕੀਤਾ ਗਿਆ ਸੀ। ਇਸ ਗੀਤ ਬਾਰੇ ਜਾਣਕਾਰੀ ਸਾਂਝ ਕਰਦਿਆਂ ਡਿਵਾਈਨ ਨੇ ਲਿਖਿਆ, ''ਦਿਲ ਤੋਂ... ਇਹ ਮੇਰੇ ਲਈ ਬਹੁਤ ਖ਼ਾਸ ਗੀਤ ਹੈ। ਇਹ ਦਿਲੋਂ ਹੈ... ਗੀਤ ਚੋਰਨੀ ਦੀ ਆਡੀਓ ਤੇ ਵੀਡੀਓ ਜਲਦ ਹੀ ਆਵੇਗੀ।
ਇਸ ਗੀਤ ਦੀ ਆਡੀਓ ਤੇ ਵੀਡੀਓ ਦੋਹਾਂ ਨੂੰ ਦਰਸ਼ਕਾਂ ਵੱਲੋਂ ਭਰਪੂਰ ਪਿਆਰ ਮਿਲ ਰਿਹਾ ਹੈ। ਇਸ ਗੀਤ ਵਿੱਚ ਸਿੱਧੂ ਮੂਸੇਵਾਲਾ ਨੂੰ ਗ੍ਰਾਫਿਕਸ ਦੇ ਜ਼ਰੀਏ ਵਿਖਾਇਆ ਗਿਆ ਹੈ। ਇਸ ਗੀਤ ਨੂੰ ਸਿੱਧੂ ਦੇ ਫੈਨਜ਼ ਮੁੜ ਇੱਕ ਵਾਰ ਫਿਰ ਤੋਂ ਭਾਵੁਕ ਹੋ ਗਏ ਹਨ।
ਸਿੱਧੂ ਮੂਸੇਵਾਲਾ ਤੇ ਰੈਪਰ ਡਿਵਾਇਨ ਦਾ ਇਹ ਗੀਤ ਲਗਾਤਾਰ ਸੁਰਖੀਆਂ 'ਚ ਬਣਿਆ ਹੋਇਆ ਹੈ। ਇਹ ਗੀਤ ਯੂਟਿਊਬ 'ਤੇ ਲਗਾਤਾਰ ਟ੍ਰੈਡਿੰਗ ਵਿੱਚ ਹੈ ਤੇ ਫੈਨਜ਼ ਇਸ ਗੀਤ ਦੇ ਜ਼ਰੀਏ ਆਪਣੇ ਚਹੇਤੇ ਗਾਇਕ ਨੂੰ ਯਾਦ ਕਰ ਰਹੇ ਹਨ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਉਨ੍ਹਾਂ ਨੇ ਇਸ ਗੀਤ ਨੂੰ ਰਿਲੀਜ਼ ਕਰਨ ਦੇ ਲਈ ਸਿੱਧੂ ਮੂਸੇਵਾਲਾ ਦੇ ਮਾਪਿਆਂ ਤੋਂ ਆਗਿਆ ਵੀ ਲਈ ਹੈ। ਜਿਨ੍ਹਾਂ ਦੀ ਆਗਿਆ ਮਿਲਣ ਤੋਂ ਬਾਅਦ ਹੀ ਗੀਤ ਚੋਰਨੀ ਨੂੰ ਰਿਲੀਜ਼ ਕੀਤਾ ਗਿਆ ਹੈ। ਜਿੱਥੇ ਇਸ ਗੀਤ ਦੀ ਆਡੀਓ ਨੂੰ ਰੈਪਰ ਡਿਵਾਇਨ ਦੇ ਯੂਟਿਊਬ ਚੈਨਲ ਤੇ ਰਿਲੀਜ਼ ਕੀਤਾ ਗਿਆ ਹੈ ਉੱਥੇ ਹੀ ਗੀਤ ਦੀ ਵੀਡੀਓ ਨੂੰ ਸਿੱਧੂ ਮੂਸੇਵਾਲਾ ਦੇ ਅਧਿਕਾਰਿਤ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ।
ਦੱਸ ਦਈਏ ਕਿ 29 ਮਈ 2022 ਨੂੰ ਪਿੰਡ ਜਵਾਹਰਕੇ ਵਿਖੇ ਹਮਲਾਵਾਰਾਂ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਕਤਲ ਦੀ ਜਿੰਮੇਵਾਰੀ ਕੈਨੇਡਾ ਬੇਠੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ। ਫਿਲਹਾਲ ਹੁਣ ਤੱਕ ਪੁਲਿਸ ਨੇ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਪਰ ਮਾਮਲੇ ਦਾ ਮਾਸਟਰਮਾਈਂਡ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਚੋਂ ਦੂਰ ਹਨ।
- PTC PUNJABI