ਸੁਖਵਿੰਦਰ ਸੁੱਖੀ ਨੇ ਆਪਣੇ ਪਰਿਵਾਰ ਦੇ ਨਾਲ ਖੂਬਸੂਰਤ ਤਸਵੀਰ ਕੀਤੀ ਸਾਂਝੀ, ਕਿਹਾ ‘ਖੁਸ਼ੀਆਂ ਦੇ ਰੰਗ ਆਪਣਿਆਂ ਦੇ ਸੰਗ’
ਗਾਇਕ ਸੁਖਵਿੰਦਰ ਸੁੱਖੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਪਤਨੀ ਅਤੇ ਪੁੱਤਰ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਖੁਸ਼ੀਆਂ ਦੇ ਰੰਗ ਆਪਣਿਆਂ ਦੇ ਸੰਗ, ਤੇਰਾ ਸ਼ੁਕਰ ਦਾਤਿਆ’।
ਸੁਖਵਿੰਦਰ ਸੁੱਖੀ ਨੇ ਆਪਣੇ ਪਰਿਵਾਰ ਦੇ ਨਾਲ ਖੂਬਸੂਰਤ ਤਸਵੀਰ ਕੀਤੀ ਸਾਂਝੀ, ਕਿਹਾ ‘ਖੁਸ਼ੀਆਂ ਦੇ ਰੰਗ ਆਪਣਿਆਂ ਦੇ ਸੰਗ’
ਗਾਇਕ ਸੁਖਵਿੰਦਰ ਸੁੱਖੀ (Sukhwinder Sukhi) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਪਤਨੀ ਅਤੇ ਪੁੱਤਰ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਖੁਸ਼ੀਆਂ ਦੇ ਰੰਗ ਆਪਣਿਆਂ ਦੇ ਸੰਗ, ਤੇਰਾ ਸ਼ੁਕਰ ਦਾਤਿਆ’। ਇਸ ਤਸਵੀਰ ਨੂੰ ਗਾਇਕ ਦੇ ਫੈਨਸ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਆਪੋ ਆਪਣੇ ਰਿਐਕਸ਼ਨ ਦੇ ਰਹੇ ਹਨ ।

ਹੋਰ ਪੜ੍ਹੋ : ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਆਪਣੀ ਪਹਿਲੀ ਕੈਨੇਡਾ ਫੇਰੀ ਦੌਰਾਨ ਦੀ ਤਸਵੀਰ ਕੀਤੀ ਸਾਂਝੀ, ਕਿਹਾ ‘ਹਰਭਜਨ ਤੇ ਮੈਂ ਬਹੁਤ ਸਾਰੀਆਂ ਥਾਵਾਂ ‘ਤੇ ਗਏ ਸੀ’
ਸੁਖਵਿੰਦਰ ਸੁੱਖੀ ਦੀ ਨਿੱਜੀ ਜ਼ਿੰਦਗੀ
ਸੁਖਵਿੰਦਰ ਸੁੱਖੀ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਦੋ ਬੱਚੇ ਹਨ । ਇੱਕ ਧੀ ਅਤੇ ਇੱਕ ਪੁੱਤਰ । ਉਨ੍ਹਾਂ ਦੇ ਦੋਵੇਂ ਬੱਚੇ ਵਿਦੇਸ਼ ‘ਚ ਹੀ ਰਹਿੰਦੇ ਹਨ ।ਆਪਣੇ ਬੱਚਿਆਂ ਦੇ ਨਾਲ ਗਾਇਕ ਅਕਸਰ ਤਸਵੀਰਾਂ ਸ਼ੇਅਰ ਕਰਦਾ ਰਹਿੰਦਾ ਹੈ । ਕੁਝ ਸਮਾਂ ਪਹਿਲਾਂ ਵੀ ਉਨ੍ਹਾਂ ਨੇ ਆਪਣੇ ਪੁੱਤਰ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਸੀ ।

ਉਨ੍ਹਾਂ ਦੇ ਪੁੱਤਰ ਦਾ ਨਾਮ ਏਕਮ ਹੈ । ਸੁਖਵਿੰਦਰ ਸੁੱਖੀ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਹਾਲ ਹੀ ‘ਚ ਉਹ ਇੱਕ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਵੀ ਨਜ਼ਰ ਆਏ ਸਨ ।ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ‘ਦਿਲ ‘ਤੇ ਸ਼ੀਸ਼ਾ’, ‘ਪੱਗ ਦੀਆਂ ਪੂਣੀਆਂ’, ‘ਤੇਰੇ ਨਾਲ ਲਾ ਕੇ ਯਾਰੀਆਂ’ ਸਣੇ ਕਈ ਹਿੱਟ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
