ਪੰਜਾਬੀ ਫ਼ਿਲਮ ਇੰਡਸਟਰੀ ਦੇ ਸਿਤਾਰਿਆਂ ਨੇ ਪਹਿਲਵਾਨਾਂ ਨਾਲ ਹੋਈ ਬਦਸਲੂਕੀ ਦੀ ਕੀਤੀ ਨਿੰਦਿਆ, ਜਾਣੋ ਕੀ ਕਿਹਾ

ਦੇਸ਼ ਦੇ ਨਾਮੀ ਪਹਿਲਵਾਨ ਬੀਤੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ 'ਚ ਧਰਨੇ 'ਤੇ ਬੈਠੇ ਹਨ। ਇਸ ਦੌਰਾਨ ਬੀਤੇ ਦਿਨੀਂ ਪਹਿਲਵਾਨਾਂ ਤੇ ਪੁਲਿਸ ਵਿਚਾਲੇ ਝੜਪ ਦੀਆਂ ਤਸਵੀਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ 'ਤੇ ਪਾਲੀਵੁੱਡ ਸਿਤਾਰਿਆਂ ਨੇ ਆਪਣਾ ਰਿਐਕਸ਼ਨ ਦਿੱਤਾ ਹੈ ਤੇ ਕਰੜੇ ਸ਼ਬਦਾਂ 'ਚ ਪਹਿਲਵਾਨਾਂ ਨਾਲ ਹੋਈ ਬਦਸਲੂਕੀ ਦੀ ਨਿੰਦਿਆ ਕੀਤੀ ਹੈ।

Written by  Pushp Raj   |  May 31st 2023 01:29 PM  |  Updated: May 31st 2023 01:29 PM

ਪੰਜਾਬੀ ਫ਼ਿਲਮ ਇੰਡਸਟਰੀ ਦੇ ਸਿਤਾਰਿਆਂ ਨੇ ਪਹਿਲਵਾਨਾਂ ਨਾਲ ਹੋਈ ਬਦਸਲੂਕੀ ਦੀ ਕੀਤੀ ਨਿੰਦਿਆ, ਜਾਣੋ ਕੀ ਕਿਹਾ

Pollywood Stars On Wrestlers Protest: ਬੀਤੇ ਦਿਨੀਂ ਦਿੱਲੀ 'ਚ ਪਹਿਲਵਾਨਾਂ ਨਾਲ ਪੁਲਿਸ ਦੀ ਝੜਪ ਤੋਂ ਬਾਅਦ ਇਸ ਘਟਨਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ, ਜੋ ਕਿ ਵਾਇਰਲ ਹੋ ਗਈਆਂ। ਹੁਣ ਇਸ ਘਟਨਾ 'ਤੇ ਬਾਲੀਵੁੱਡ ਅਤੇ ਟੀਵੀ ਜਗਤ ਦੇ ਸਿਤਾਰਿਆਂ ਤੋਂ ਬਾਅਦ ਪੰਜਾਬੀ ਸਿਤਾਰੇ ਵੀ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਸ ਘਟਨਾ ਦੀ ਇੰਡਸਟਰੀ ਦੇ ਕਈ ਸਿਤਾਰਿਆਂ ਵੱਲੋਂ ਸਖ਼ਤ ਨਿੰਦਾ ਕੀਤੀ ਗਈ ਹੈ। ਦੱਸ ਦੇਈਏ ਕਿ ਇਸ ਮੁੱਦੇ ਬੋਲਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਪੋਸਟ ਸਾਂਝੀ ਕੀਤੀ ਗਈ ਹੈ। 

ਸੀਐਮ ਮਾਨ ਨੇ ਪੋਸਟ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝੀ ਕਰਦੇ ਹੋਏ ਲਿਖਿਆ, ਸਾਡੇ ਦੇਸ਼ ਦੇ ਅੰਤਰਰਾਸ਼ਟਰੀ ਤਗਮਾ ਜੇਤੂ ਪਹਿਲਵਾਨਾਂ ਦਾ ਕੇਂਦਰ ਸਰਕਾਰ ਤੋਂ ਦੁਖੀ ਹੋ ਕੇ ਆਪਣੇ ਤਗਮਿਆ ਨੂੰ ਹਰਿਦੁਆਰ ਗੰਗਾ ਜੀ ਵਿੱਚ ਵਹਾਉਣ ਜਾਣਾ ਦੇਸ਼ ਦੇ ਲਈ ਬਹੁਤ ਸ਼ਰਮਨਾਕ ਹੈ... ਜੇਕਰ ਸਮੇਂ ਰਹਿੰਦੇ ਆਵਾਜ਼ ਨਹੀਂ ਚੁੱਕੀ ਗਈ ਤਾਂ ਅਗਲੀ ਵਾਰ ਦੇਸ਼ ਦੇ ਲੋਕਤੰਤਰ ਦੀ ਅਸਥੀਆਂ ਵਹਾਉਣ ਦੀ ਹੋਵੇਗੀ।

ਇਸ ਤੋਂ ਇਲਾਵਾ ਅਦਾਕਾਰ ਸਰਗੁਣ ਮਹਿਤਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਦੀ ਸਟੋਰੀ ਵਿੱਚ ਪਹਿਲਵਾਨਾਂ  ਦੀਆਂ ਵਾਈਰਲ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। ਜਿਨ੍ਹਾਂ ਨੂੰ ਦੇਖ ਤੁਸੀ ਵੀ ਹੈਰਾਨ ਰਹਿ ਜਾਵੋਗੇ। 

ਪੰਜਾਬੀ ਫ਼ਿਲਮ ਨਿਰਦੇਸ਼ਕ ਅੰਬਰਦੀਪ ਸਿੰਘ ਵੱਲੋਂ ਵੀ ਪਹਿਲਵਾਨਾਂ ਨਾਲ ਹੋਈ ਬਦਸਲੂਕੀ ਦੀ ਨਿੰਦਾ ਕੀਤੀ ਗਈ ਹੈ। ਅਦਾਕਾਰਾ ਯੂਵਿਕਾ ਚੌਧਰੀ ਵੱਲੋਂ ਵੀ ਇਸ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ ਹੈ। ਦੱਸ ਦੇਈਏ ਕਿ ਯੂਵਿਕਾ ਚੌਧਰੀ ਕਈ ਪੰਜਾਬੀ ਐਲਬਮਸ ਵਿੱਚ ਨਜ਼ਰ ਆ ਚੁੱਕੀ ਹੈ। 

ਪੰਜਾਬੀ ਗਾਇਕ ਸਿਮਰ ਦੋਰਾਹਾ ਵੱਲੋਂ ਵੀ ਇਸ ਦੀ ਨਿੰਦਾ ਕਰਦੇ ਹੋਏ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਇਸਦੀ ਤਸਵੀਰ ਸਾਂਝੀ ਕੀਤੀ ਗਈ ਹੈ। 

ਹੋਰ ਪੜ੍ਹੋ : ਬਾਣੀ ਸੰਧੂ ਨੇ ਵੀਡੀਓ ਸ਼ੇਅਰ ਕਰ ਦਿਖਾਈ ਘਰ ਦੀ ਝਲਕ, ਇਸ ਆਲੀਸ਼ਾਨ ਘਰ 'ਚ ਰਹਿੰਦੀ ਹੈ ਗਾਇਕਾ

ਪਹਿਲਵਾਨਾਂ ਦੀ ਮੰਗ

ਵਿਰੋਧ ਪ੍ਰਦਰਸ਼ਨ 'ਚ ਕਰ ਰਹੇ ਪਹਿਲਵਾਨ  WFI ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ। ਇਸ ਘਟਨਾ ਤੋਂ ਬਾਅਦ ਸਹਿਬਾਨ ਅਜ਼ੀਮ, ਕਰਿਸ਼ਮਾ ਤੰਨਾ, ਉਰਫੀ ਜਾਵੇਦ, ਅਕਸ਼ੈ ਖਰੋਡੀਆ, ਰੁਚਿਕਾ ਕਪੂਰ, ਸਹਿਬਾਨ ਅਜੀਮ ਅਤੇ ਕਈ ਹੋਰ ਟੀਵੀ ਸੈਲੇਬਸ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

- PTC PUNJABI


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network