Advertisment

ਕਿਸਾਨ ਪ੍ਰਦਰਸ਼ਨ ਦੌਰਾਨ ਤਿੰਨ ਹੋਰ ਕਿਸਾਨਾਂ ਦਾ ਦਿਹਾਂਤ, ਗਾਇਕ ਸਤਵਿੰਦਰ ਬੁੱਗਾ ਨੇ ਦਿੱਤੀ ਸ਼ਰਧਾਂਜਲੀ

author-image
By Shaminder
New Update
ਕਿਸਾਨ ਪ੍ਰਦਰਸ਼ਨ ਦੌਰਾਨ ਤਿੰਨ ਹੋਰ ਕਿਸਾਨਾਂ ਦਾ ਦਿਹਾਂਤ, ਗਾਇਕ ਸਤਵਿੰਦਰ ਬੁੱਗਾ ਨੇ ਦਿੱਤੀ ਸ਼ਰਧਾਂਜਲੀ
Advertisment
ਕਿਸਾਨਾਂ ਦਾ
Advertisment
ਧਰਨਾ ਪ੍ਰਦਰਸ਼ਨ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਜਾਰੀ ਹੈ ।ਖੇਤੀ ਕਨੂੰਨਾਂ ਖਿਲਾਫ ਚੱਲ ਰਹੇ ਇਸ ਧਰਨੇ ਪ੍ਰਦਰਸ਼ਨ ‘ਚ ਹਰ ਕੋਈ ਵਧ ਚੜ ਕੇ ਭਾਗ ਲੈ ਰਿਹਾ ਹੈ । ਇਸ ਪ੍ਰਦਰਸ਼ਨ ਦੌਰਾਨ ਕਈ ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ । ਹੁਣ ਤਿੰਨ ਹੋਰ ਨੌਜਵਾਨ ਕਿਸਾਨਾਂ ਦਾ ਦਿਹਾਂਤ ਇਸ ਪ੍ਰਦਰਸ਼ਨ ਦੇ ਦੌਰਾਨ ਹੋਇਆ ਹੈ । farmer ਗਾਇਕ
Advertisment
ਸਤਵਿੰਦਰ ਬੁੱਗਾ ਨੇ ਇੱਕ ਪੋਸਟ ਸਾਂਝੀ ਕਰਦੇ ਹੋਏ ਇਨ੍ਹਾਂ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ । ਇਨ੍ਹਾਂ ਕਿਸਾਨਾਂ ‘ਚ ਜ਼ਿਲ੍ਹੑਾ ਬਠਿੰਡਾ ਦੇ ਪਿੰਡ ਤੁੰਗਵਾਲੀ ਦਾ ਰਹਿਣ ਵਾਲਾ ਕਿਸਾਨ ਜੈ ਸਿੰਘ, ਬਠਿੰਡਾ ਦੇ ਹੀ ਪਿੰਡ ਫੱਤਾ ਮਾਲੋਕਾ ਦਾ ਰਹਿਣ ਵਾਲਾ ਜਤਿੰਦਰ ਸਿੰਘ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਥਾਣੇ ਦਾ ਰਹਿਣ ਵਾਲਾ ਗੁਰਵਿੰਦਰ ਸਿੰਘ ਸ਼ਾਮਿਲ ਹੈ । ਹੋਰ ਪੜ੍ਹੋ : ਗਾਇਕ ਸਤਵਿੰਦਰ ਬੁੱਗਾ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰ-ਗੱਦੀ ਦਿਵਸ ‘ਤੇ ਦਿੱਤੀ ਵਧਾਈ farmers-protest ਦਿੱਲੀ ਦੀਆਂ ਹੱਦਾਂ 'ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ ੨੨ਵਾਂ ਦਿਨ ਹੈ। ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ ਉੱਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।
Advertisment
protest ਪੰਜਾਬ ਦੇ ਕਿਸਾਨ ਧਰਨੇ ਦੇ ਪਹਿਲੇ ਦਿਨ ਤੋਂ ਹੀ ਇੱਥੇ ਹਨ। ਇਸੇ ਲਈ ਹੁਣ ਉਨ੍ਹਾਂ ਇਸ ਰੋਸ ਪ੍ਰਦਰਸ਼ਨ ਵਿੱਚ ਆਪਣੀ ਸ਼ਮੂਲੀਅਤ ਵਧਾ ਕੇ ਰੱਖਣ ਦਾ ਨਵਾਂ ਤਰੀਕਾ ਕੱਢਿਆ ਹੈ। ਅੰਦੋਲਨ ਲੰਮਾ ਖਿੱਚਦਾ ਵੇਖ ਕੇ ਹੁਣ ਕਿਸਾਨ ਵਾਰੀ-ਸਿਰ ਇੱਥੇ ਰਿਹਾ ਕਰਨਗੇ; ਭਾਵ ਉਨ੍ਹਾਂ ਨੇ ਰੋਟੇਸ਼ਨ ਦੇ ਹਿਸਾਬ ਨਾਲ ਡਿਊਟੀਆਂ ਬੰਨ੍ਹ ਲਈਆਂ ਹਨ। ਜਿਹੜੇ ਕਿਸਾਨ ਪਹਿਲੇ ਦਿਨ ਤੋਂ ਗਏ ਹੋਏ ਹਨ, ਉਹ ਹੁਣ ਟ੍ਰਾਲੀਆਂ ਵਿੱਚ ਪਰਤ ਰਹੇ ਹਨ ਤੇ ਉਨ੍ਹਾਂ ਹੀ ਟ੍ਰਾਲੀਆਂ ਵਿੱਚ ਦੂਜੇ ਨਵੇਂ ਕਿਸਾਨ ਧਰਨੇ ਵਾਲੀ ਥਾਂ ’ਤੇ ਪੁੱਜ ਰਹੇ ਹਨ।
 
View this post on Instagram
 

A post shared by SATWINDER BUGGA (@satwinderbugga)

Advertisment

Stay updated with the latest news headlines.

Follow us:
Advertisment
Advertisment
Latest Stories
Advertisment