
ਸਿੱਧੂ ਮੂਸੇਵਾਲਾ (Sidhu Moose wala ) ਦਾ ਬੀਤੀ 29 ਮਈ ਨੂੰ ਗੋਲੀਆਂ ਮਾਰ ਕੇ ਕੁਝ ਲੋਕਾਂ ਦੇ ਵੱਲੋਂ ਕਤਲ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਗਾਇਕ ਨੂੰ ਹਰ ਕੋਈ ਸ਼ਰਧਾਂਜਲੀ ਦੇ ਰਿਹਾ ਹੈ । ਮਿਸ ਪੂਜਾ (Miss Pooja) ਨੇ ਵੀ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਮਿਸ ਪੂਜਾ ਸਿੱਧੂ ਮੂਸੇਵਾਲਾ ਦਾ ਗੀਤ ਗਾ ਕੇ ਸ਼ਰਧਾਂਜਲੀ ਦਿੰਦੀ ਹੋਈ ਨਜਰ ਆ ਰਹੀ ਹੈ ।

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਮਿਸ ਪੂਜਾ ਸਿੱਧੂ ਮੂਸੇਵਾਲਾ ਦਾ ਗੀਤ ਗਾ ਰਹੀ ਹੈ ਅਤੇ ਪੰਡਾਲ ‘ਚ ਮੌਜੂਦ ਕੁੜੀਆਂ ਉਸ ਦੇ ਪਿੱਛੇ-ਪਿੱਛੇ ਗਾਉਂਦੀਆਂ ਨਜਰ ਆ ਰਹੀਆਂ ਹਨ । ਇਸ ਤੋਂ ਇਲਾਵਾ ਜੈਸਮੀਨ ਸੈਂਡਲਾਸ ਨੇ ਵੀ ਲਾਈਵ ਸ਼ੋਅ ਦੇ ਦੌਰਾਨ ਸਿੱਧੂ ਮੂਸੇਵਾਲਾ ਦੇ ਚਿਹਰੇ ਵਾਲੀ ਟੀ-ਸ਼ਰਟ ਦੇ ਨਾਲ ਉਸ ਨੂੰ ਸ਼ਰਧਾਂਜਲੀ ਦਿੱਤੀ ਹੈ ।

ਹੋਰ ਪੜ੍ਹੋ : ਮਨੋਰੰਜਨ ਜਗਤ ਤੋਂ ਬੁਰੀ ਖ਼ਬਰ, 19 ਸਾਲ ਦਾ ਟਿੱਕ ਟੌਕ ਸਟਾਰ ਮ੍ਰਿਤਕ ਹਾਲਤ ‘ਚ ਮਾਲ ਦੀ ਪਾਰਕਿੰਗ ‘ਚ ਮਿਲਿਆ
ਗਾਇਕ ਸਤਿੰਦਰ ਸਰਤਾਜ ਨੇ ਵੀ ਗੀਤ ਰਾਹੀਂ ਗਾਇਕ ਸਿੱਧੂ ਮੂਸੇਵਾਲਾ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ । ਸਿੱਧੂ ਮੂਸੇਵਾਲਾ ਇੱਕ ਅਜਿਹਾ ਗਾਇਕ ਸੀ ਜਿਸ ਦੀ ਮੌਤ ਨੇ ਹਰ ਕਿਸੇ ਨੂੰ ਰੁਆ ਦਿੱਤਾ ਹੈ । ਉਸਦੀ ਮੌਤ ਪੰਜਾਬੀ ਇੰਡਸਟਰੀ ਨੂੰ ਕਦੇ ਨਾ ਪੂਰਾ ਹੋ ਸਕਦਾ ਅਜਿਹਾ ਘਾਟਾ ਹੈ ਜਿਸ ਨੂੰ ਕਦੇ ਵੀ ਪੂਰਿਆ ਨਹੀਂ ਜਾ ਸਕਦਾ ।

ਸਿੱਧੂ ਮੂਸੇਵਾਲਾ ਨੇ ਨਿੱਕੇ ਜਿਹੇ ਸੰਗੀਤਕ ਸਫਰ ਦੇ ਦੌਰਾਨ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਸਿੱਧੂ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਉਸ ਦੀ ਮੌਤ ਤੋਂ ਬਾਅਦ ਉਸ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਮਾਪਿਆਂ ਨੂੰ ਪੁੱਤ ਕਿਤੇ ਵੀ ਦਿਖਾਈ ਨਹੀਂ ਦਿੰਦਾ ।
View this post on Instagram