ਡਾਂਸਰ ਸਪਨਾ ਚੌਧਰੀ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ
ਮਸ਼ਹੂਰ ਡਾਂਸਰ ਸਪਨਾ ਚੌਧਰੀ (Sapna Choudhary) ਦੀਆਂ ਮੁਸ਼ਕਿਲਾਂ ਵਧ ਗਈਆਂ ਹਨ । ਸਪਨਾ ਚੌਧਰੀ ‘ਤੇ ਇਹ ਇਲਜ਼ਾਮ ਹੈ ਕਿ ਉਸ ਨੇ ਡਾਂਸ ਸ਼ੋਅ ਦੇ ਨਾਂਅ ‘ਤੇ ਲੱਖਾਂ ਰੁਪਏ ਜਮ੍ਹਾ ਕਰਵਾ ਲਏ ਪਰ ਪ੍ਰੋਗਰਾਮ ਨਹੀਂ ਕੀਤਾ । ਜਿਸ ਤੋਂ ਬਾਅਦ ਡਾਂਸਰ ਦੇ ਖਿਲਾਫ ਲਖਨਊ ਦੀ ਏਸੀਜੇਐੱਮ ਅਦਾਲਤ ਨੇ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ ।
image From instagram
ਹੋਰ ਪੜ੍ਹੋ : ਡਾਂਸਰ ਤੋਂ ਬਾਅਦ ਡਾਕਟਰ ਬਣੀ ਸਪਨਾ ਚੌਧਰੀ, ਕਿਹਾ ਮੁਫਤ ਕਰਵਾਵੇਗੀ ਮਰੀਜ਼ਾਂ ਦਾ ਇਲਾਜ਼
ਇਸ ਮਾਮਲੇ ‘ਚ ਅਗਲੀ ਸੁਣਵਾਈ ਤੀਹ ਅਗਸਤ ਨੂੰ ਹੋਵੇਗੀ। ਸਪਨਾ ਚੌਧਰੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਆਪਣੇ ਡਾਂਸ ਦੇ ਲਈ ਦੁਨੀਆ ਭਰ ‘ਚ ਜਾਣੀ ਜਾਂਦੀ ਹੈ । ਉਸ ਨੇ ਆਪਣੇ ਡਾਂਸ ਦੇ ਨਾਲ ਪੂਰੀ ਦੁਨੀਆ ਨੂੰ ਆਪਣਾ ਦੀਵਾਨਾ ਬਣਾਇਆ ਹੋਇਆ ਹੈ । ਸਪਨਾ ਚੌਧਰੀ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਸ ਨੇ ਲਾਕਡਾਊਨ ਦੇ ਦੌਰਾਨ ਵੀਰ ਸਾਹੂ ਦੇ ਨਾਲ ਵਿਆਹ ਕਰਵਾਇਆ ਸੀ ।
image From instagram
ਹੋਰ ਪੜ੍ਹੋ : ਸਪਨਾ ਚੌਧਰੀ ਦੇ ਗੀਤ ਨੇ ਮਨੋਰੰਜਨ ਜਗਤ ‘ਚ ਮਚਾਈ ਹਲਚਲ, 32 ਕਰੋੜ ਵਾਰ ਦੇਖਿਆ ਗਿਆ ਇਹ ਗੀਤ
ਵਿਆਹ ਤੋਂ ਬਾਅਦ ਸਪਨਾ ਚੌਧਰੀ ਦੇ ਘਰ ਇੱਕ ਬੇਟੇ ਨੇ ਜਨਮ ਲਿਆ । ਜਿਸ ਦੀਆਂ ਤਸਵੀਰਾਂ ਵੀ ਅਦਾਕਾਰਾ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕਰਦੀ ਰਹਿੰਦੀ ਹੈ । ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਵਾਲੀ ਸਪਨਾ ਚੌਧਰੀ ਅਕਸਰ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ ।
image From instagram
ਸਪਨਾ ਚੌਧਰੀ ਨੂੰ ਡਾਂਸ ਦਾ ਕੋਈ ਸ਼ੌਂਕ ਨਹੀਂ ਸੀ, ਪਰ ਉਹ ਘਰ ਦੀਆਂ ਮਜ਼ਬੂਰੀਆਂ ਕਾਰਨ ਉਸ ਨੂੰ ਇਹ ਰਸਤਾ ਅਖਤਿਆਰ ਕਰਨਾ ਪਿਆ । ਉਹ ਪੜ੍ਹ ਲਿਖ ਕੇ ਅਫ਼ਸਰ ਬਣਨਾ ਚਾਹੁੰਦੀ ਸੀ ।ਪਰ ਜਦੋਂ ਉਹ ਬਹੁਤ ਛੋਟੀ ਸੀ ਤਾਂ ਉਸ ਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਗਿਆ ਸੀ । ਜਿਸ ਤੋਂ ਬਾਅਦ ਉਸ ਨੇ ਪਰਿਵਾਰ ਦਾ ਗੁਜ਼ਾਰਾ ਕਰਨ ਲਈ ਡਾਂਸ ਕਰਨਾ ਸ਼ੁਰੂ ਕਰ ਦਿੱਤਾ ।
View this post on Instagram