ਦੀਪ ਸਿੱਧੂ ਦੇ ਦੇਹਾਂਤ ਤੋਂ ਦੋਂ ਦਿਨਾਂ ਬਾਅਦ ਟਰੱਕ ਡਰਾਈਵਰ ਹੋਇਆ ਗ੍ਰਿਫ਼ਤਾਰ, ਜਾਂਚ 'ਚ ਜੁਟੀ ਹਰਿਆਣਾ ਪੁਲਿਸ

written by Pushp Raj | February 18, 2022

ਮਸ਼ਹੂਰ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ 15 ਫਰਵਰੀ ਨੂੰ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ 'ਚ ਸੋਗ ਦਾ ਮਾਹੌਲ ਹੈ। ਇਹ ਹਾਦਸਾ ਸੋਨੀਪਤ ਕੁੰਡਲੀ ਮਾਨੇਸਰ ਪਲਵਲ ਐਕਸਪ੍ਰੈਸਵੇਅ 'ਤੇ ਖਰਖੋਦਾ ਟੋਲ ਪਲਾਜ਼ਾ ਨੇੜੇ ਵਾਪਰਿਆ ਸੀ। ਇਸ ਮਾਮਲੇ 'ਚ ਪੁਲਿਸ ਨੇ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜਾਣਕਾਰੀ ਮੁਤਾਬਕ ਦੀਪ ਸਿੱਧੂ ਦੇ ਦੇਹਾਂਤ ਤੋਂ ਦੋ ਦਿਨਾਂ ਬਾਅਦ ਪੁਲਿਸ ਨੇ ਉਸ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੇ ਟਰੱਕ ਨਾਲ ਦੀਪ ਸਿੱਧੂ ਦੀ ਕਾਰ ਟਕਰਾਈ ਸੀ। ਫੜੇ ਗਏ ਟਰੱਕ ਡਰਾਈਵਰ ਦੀ ਪਛਾਣ ਕਾਸਿਮ ਵਾਸੀ ਨੂਹ ਵਜੋਂ ਹੋਈ ਹੈ। ਪੁਲਿਸ ਸ਼ੁੱਕਰਵਾਰ ਨੂੰ ਕਾਸਿਮ ਨੂੰ ਅਦਾਲਤ 'ਚ ਪੇਸ਼ ਕਰੇਗੀ।

DEEP SIDHU Image from Ani

ਜਿਕਰਯੋਗ ਹੈ ਕਿ ਦੀਪ ਸਿੱਧੂ ਦੀ ਮੌਤ ਨੂੰ ਲੈ ਕੇ ਵੱਡੇ ਕਈ ਸਵਾਲ ਚੁੱਕੇ ਜਾ ਰਹੇ ਹਨ। ਦੀਪ ਸਿੱਧੂ ਦੀ ਮੌਤ ਨੂੰ ਸਾਜ਼ਿਸ਼ ਦੇ ਐਂਗਲ ਵਜੋਂ ਵੀ ਵੇਖਿਆ ਜਾ ਰਿਹਾ ਹੈ। ਇਸ ਲਈ ਪ੍ਰਸ਼ਾਸਨ ਉੱਤੇ ਜਾਂਚ ਲਈ ਦਬਾਅ ਪਾਇਆ ਜਾ ਰਿਹਾ ਹੈ।

ਫਿਲਹਾਲ ਇਸ ਮਾਮਲੇ ਵਿੱਚ ਡਰਾਈਵਰ ਦੀ ਗ੍ਰਿਫ਼ਤਾਰੀ ਨੂੰ ਅਹਿਮ ਮੰਨਿਆ ਜਾ ਰਿਹਾ ਹੈ।ਦੱਸ ਦਈਏ ਕਿ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ 15 ਫਰਵਰੀ ਨੂੰ ਕੇਐਮਪੀ ਖਰਖੌਦਾ ਟੋਲ 'ਤੇ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ।

Image from Ani

ਇਸ ਮਾਮਲੇ ਵਿੱਚ ਸੋਨੀਪਤ ਦੇ ਐਸਪੀ ਰਾਹੁਲ ਸ਼ਰਮਾ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ 'ਚ ਹਾਦਸੇ ਵਾਲੀ ਥਾਂ 'ਤੇ ਮੁੜ ਸੀਨ ਰੀਕ੍ਰੀਏਟ ਕਰਕੇ ਜਾਂਚ ਕਰੇਗੀ। ਜਿਸ ਟਰੱਕ ਨਾਲ ਦੀਪ ਸਿੱਧੂ ਦੀ ਗੱਡੀ ਦੀ ਟੱਕਰ ਹੋਈ ਸੀ ਉਸ ਦੇ ਮਾਲਕ ਅਤੇ ਅਣਪਛਾਤੇ ਡਰਾਈਵਰ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਹੋਰ ਪੜ੍ਹੋ : ਰੀਨਾ ਰਾਏ ਨੇ ਦੀਪ ਸਿੱਧੂ ਲਈ ਇੰਸਟ੍ਰਗਾਮ 'ਤੇ ਪਾਈ ਹੋਈ ਪੋਸਟ ਤੇ ਤਸਵੀਰਾਂ ਨੂੰ ਕੀਤਾ ਡਿਲੀਟ, ਜਾਣੋ ਕਿਉਂ

 

Deep sidhu Image Source: Instagram

ਦੀਪ ਸਿੱਧੂ ਦੀ ਕਾਰ 'ਚੋਂ ਸ਼ਰਾਬ ਦੀ ਬੋਤਲ ਵੀ ਮਿਲੀ ਹੈ, ਜੋ ਕਿ ਖਾਲੀ ਹੈ। ਦੀਪ ਸਿੱਧੂ ਦੇ ਖੂਨ ਦੇ ਸੈਂਪਲ ਲਏ ਗਏ ਹਨ, ਜਿਸ ਤੋਂ ਪਤਾ ਲੱਗੇਗਾ ਕਿ ਉਸ ਨੇ ਸ਼ਰਾਬ ਪੀਤੀ ਸੀ ਜਾਂ ਨਹੀਂ। ਵਿਸੇਰਾ ਰਿਪੋਰਟ ਆਉਣ ਤੋਂ ਬਾਅਦ ਹੀ ਇਸ ਬਾਰੇ ਕੁਝ ਕਿਹਾ ਜਾ ਸਕਦਾ ਹੈ।

ਐਸਪੀ ਰਾਹੁਲ ਸ਼ਰਮਾ ਨੇ ਦੱਸਿਆ ਕਿ ਦੀਪ ਸਿੱਧੂ ਦੀ ਸਾਥੀ ਰੀਨਾ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਰੀਨਾ 13 ਫਰਵਰੀ ਨੂੰ ਅਮਰੀਕਾ ਤੋਂ ਆਈ ਹੈ। ਉਸ ਕੋਲ ਅਮਰੀਕਾ ਦੀ ਨਾਗਰਿਕਤਾ ਹੈ। ਸ਼ੁਰੂਆਤੀ ਜਾਂਚ 'ਚ ਉਸ ਨੇ ਇਸ ਨੂੰ ਹਾਦਸਾ ਵੀ ਦੱਸਿਆ ਹੈ। ਇਹ ਲਾਪਰਵਾਹੀ ਨਾਲ ਗੱਡੀ ਚਲਾਉਣ ਦਾ ਮਾਮਲਾ ਜਾਪਦਾ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਦੀ ਗੰਭੀਰਤਾ ਤੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ।

You may also like