
ਤੁਨੀਸ਼ਾ ਸ਼ਰਮਾ (Tunisha Sharma) ਜਿਸ ਨੇ ਬੀਤੇ ਦਿਨੀਂ ਖੁਦਕੁਸ਼ੀ ਕਰ ਲਈ ਸੀ ।ਜਿਸ ਤੋਂ ਬਾਅਦ ਅਦਾਕਾਰਾ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ।ਜਿਸ ‘ਚ ਟੀਵੀ ਇੰਡਸਟਰੀ ਦੀਆਂ ਕਈ ਪ੍ਰਸਿੱਧ ਹਸਤੀਆਂ ਨੇ ਨਮ ਅੱਖਾਂ ਦੇ ਨਾਲ ਉਸ ਨੂੰ ਸ਼ਰਧਾਂਜਲੀ ਦਿੱਤੀ ।ਇਸ ਤੋਂ ਬਾਅਦ ਤੁਨੀਸ਼ਾ ਦੇ ਕਈ ਵੀਡੀਓ ਵਾਇਰਲ ਹੋ ਰਹੇ ਹਨ ।

ਹੋਰ ਪੜ੍ਹੋ : ਨਿੰਜਾ ਨੇ ਆਪਣੇ ਕਿਊਟ ਬੇਟੇ ਦੇ ਨਾਲ ਸਾਂਝਾ ਕੀਤਾ ਵੀਡੀਓ, ਪਿਉ ਪੁੱਤਰ ਦਾ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਪਸੰਦ
ਉਸ ਦਾ ਇੱਕ ਵੀਡੀਓ ਉਸ ਦੀ ਕੋ-ਸਟਾਰ ਅਤੇ ਸਹੇਲੀ ਸਪਨਾ ਠਾਕੁਰ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਜਿਸ ‘ਚ ਉਹ ਭੁਪਿੰਦਰ ਗਿੱਲ ਅਤੇ ਮਿਸ ਨੀਲਮ ਦਾ ਗੀਤ ‘ਬਟੂਆ’ ਗਾਉਂਦੀ ਹੋਈ ਨਜ਼ਰ ਆ ਰਹੀ ਹੈ ।
ਹੋਰ ਪੜ੍ਹੋ : ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ
ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਤੁਨੀਸ਼ਾ ਆਪਣੀ ਸਹੇਲੀ ਦੇ ਨਾਲ ਗੀਤ ਗਾਉਂਦੀ ਹੋਈ ਨਜ਼ਰ ਆ ਰਹੀ ਹੈ ਅਤੇ ਬਹੁਤ ਹੀ ਖੁਸ਼ ਦਿਖਾਈ ਦੇ ਰਹੀ ਹੈ ।ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।

ਤੁਨੀਸ਼ਾ ਸ਼ਰਮਾ ਨੇ ਆਪਣੇ ਛੋਟੇ ਜਿਹੇ ਕਰੀਅਰ ਦੇ ਦੌਰਾਨ ਕਈ ਫ਼ਿਲਮਾਂ ਅਤੇ ਸੀਰੀਅਲਸ ‘ਚ ਕੰਮ ਕੀਤਾ ਸੀ । ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੇ ਬੁਆਏ ਫ੍ਰੈਂਡ ਨੂੰ ਗ੍ਰਿਫਤਾਰ ਕੀਤਾ ਗਿਆ ਹੈ ।ਜਿਸ ਤੋਂ ਇਸ ਮਾਮਲੇ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ ।
View this post on Instagram