‘ਤੁਣਕਾ ਤੁਣਕਾ’: ਅਫਸਾਨਾ ਖ਼ਾਨ ਤੇ ਹਰਦੀਪ ਗਰੇਵਾਲ ਦੀ ਆਵਾਜ਼ ‘ਚ ਰਿਲੀਜ਼ ਹੋਇਆ ‘Raahi’ ਗੀਤ, ਦੇਖੋ ਵੀਡੀਓ

written by Lajwinder kaur | August 10, 2021

ਹਰਦੀਪ ਗਰੇਵਾਲ ਪੰਜਾਬੀ ਗਾਇਕੀ ਵਿੱਚ ਆਪਣੇ ਪ੍ਰੇਰਣਾ ਨਾਲ ਲਬਰੇਜ਼ ਗੀਤਾਂ ਕਰਕੇ ਜਾਣੇ ਜਾਂਦੇ ਹਨ। ਆਪਣੇ ਗੀਤਾਂ ਕਰਕੇ ਵੱਖਰੀ ਪਛਾਣ ਰੱਖਣ ਵਾਲੇ ਹਰਦੀਪ ਗਰੇਵਾਲ ਹੁਣ ਫ਼ਿਲਮੀ ਦੁਨੀਆ ‘ਚ ਆਪਣਾ ਕਦਮ ਰੱਖ ਚੁੱਕੇ ਨੇ। ਉਨ੍ਹਾਂ ਦੀ ਫ਼ਿਲਮ ‘ਤੁਣਕਾ-ਤੁਣਕਾ’ ਜੋ ਕਿ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਚੁੱਕੀ ਹੈ। ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਇਸ ਚੱਲਦੇ ਫ਼ਿਲਮ ਦਾ ਨਵਾਂ ਗੀਤ ‘Raahi’ ਯੂਟਿਊਬ ਉੱਤੇ ਰਿਲੀਜ਼ ਹੋ ਚੁੱਕਿਆ ਹੈ।

tunka tunka hardeep grewal image source- youtube

ਹੋਰ ਪੜ੍ਹੋ : ਕੁਲਵਿੰਦਰ ਬਿੱਲਾ ਨੇ ਆਪਣੀ ਬੀਬੀ ਦੇ ਨਾਲ ਸਾਂਝਾ ਕੀਤਾ ਖ਼ਾਸ ਵੀਡੀਓ, ਬਜ਼ੁਰਗਾਂ ਦੇ ਪਿਆਰ ਦੀ ਅਹਿਮੀਅਤ ਨੂੰ ਬਿਆਨ ਕਰ ਰਿਹਾ ਹੈ ਇਹ ਵੀਡੀਓ

ਹੋਰ ਪੜ੍ਹੋ : ਦੀਪਿਕਾ ਪਾਦੁਕੋਣ ਤੇ ਰਣਵੀਰ ਸਿੰਘ ਦੇ ਵਿਆਹ ਹੋਣ ਦੇ ਦੁੱਖ ‘ਚ ਗਾਇਆ ਸੁਨੰਦਾ ਸ਼ਰਮਾ ਨੇ ਇਹ ਗੀਤ, ਵੀਡੀਓ ਪੋਸਟ ਕਰਕੇ ਦੱਸਿਆ ਆਪਣੇ ਦਿਲ ਦਾ ਹਾਲ, ਦੇਖੋ ਵੀਡੀਓ

singer hardeep grewal image source- youtube

ਜੀ ਹਾਂ ਇਸ ਗੀਤ ਨੂੰ ਅਫਸਾਨਾ ਖ਼ਾਨ ਤੇ ਹਰਦੀਪ ਗਰੇਵਾਲ ਨੇ ਮਿਲਕੇ ਗਾਇਆ ਹੈ। ਇਹ ਗੀਤ ਦਰਸ਼ਕਾਂ ਨੂੰ ਜ਼ਿੰਦਗੀ ‘ਚ ਹਾਰ ਨਾ ਮੰਨ ਕੇ ਹਿੰਮਤ ਦੇ ਨਾਲ ਅੱਗੇ ਵੱਧਣ ਦਾ ਸੁਨੇਹਾ ਦੇ ਰਿਹਾ ਹੈ। ਇਸ ਗੀਤ ਦੇ ਬੋਲ ਖੁਦ ਹਰਦੀਪ ਗਰੇਵਾਲ ਨੇ ਹੀ ਲਿਖੇ ਨੇ ਤੇ Yeah Proof ਨੇ ਆਪਣੇ ਮਿਊਜ਼ਿਕ ਦੇ ਨਾਲ ਇਸ ਗੀਤ ਨੂੰ ਸ਼ਿੰਗਾਰਿਆ ਹੈ। ਇਸ ਗੀਤ ਨੂੰ ਯੂਟਿਊਬ ਉੱਤੇ ਚੰਗਾ ਹੁੰਗਾਰਾ ਮਿਲ ਰਿਹਾ ਹੈ।

singer hardeep grewal tunka tunka image source- youtube

‘ਤੁਣਕਾ ਤੁਣਕਾ’ ਲੌਕਡਾਊਨ ਤੋਂ ਬਾਅਦ ਰਿਲੀਜ਼ ਹੋਣ ਵਾਲੀ ਪਹਿਲੀ ਪੰਜਾਬੀ ਫ਼ਿਲਮ ਹੈ । ਪੰਜਾਬੀ ਦੀ ਪਹਿਲੀ ਮੌਟੀਵੇਸ਼ਨਲ ਤੇ ਸਪੋਰਟਸ ਫ਼ਿਲਮ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ। ‘ਤੁਣਕਾ ਤੁਣਕਾ’ ਫ਼ਿਲਮ ਨੇ ਸਾਲ 2020 ‘ਚ 7 ਇੰਟਰਨੈਸ਼ਨਲ ਅਵਾਰਡ ਜਿੱਤੇ ਨੇ। ਇਸ ਫ਼ਿਲਮ ਨੂੰ ਪੀਟੀਸੀ ਗਲੋਬ ਮੂਵੀਜ਼ ਵੱਲੋਂ ਦੇਸ਼ ਭਰ ਦੇ ਸਿਨੇਮਾ ਘਰਾਂ ‘ਚ ਡਿਸਟ੍ਰੀਬਿਊਟ ਕੀਤਾ ਗਿਆ ਹੈ।

0 Comments
0

You may also like