ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ‘ਤੁਣਕਾ-ਤੁਣਕਾ’ ਫ਼ਿਲਮ ਦਾ ਡਾਇਲਾਗ ਪ੍ਰੋਮੋ-1, ਦੇਖੋ ਵੀਡੀਓ
ਪਿਛਲੇ ਕਰੀਬ ਡੇਢ ਸਾਲ ਤੋਂ ਬੰਦ ਪਏ ਸਿਨੇਮੇ ਘਰਾਂ ਵਿੱਚ ਮੁੜ ਤੋਂ ਰੌਣਕ ਪਰਤਣ ਜਾ ਰਹੀ ਹੈ । ਲੌਕਡਾਊਨ ਤੋਂ ਬਾਅਦ ਰਿਲੀਜ਼ ਹੋਣ ਵਾਲੀ ਪਹਿਲੀ ਪੰਜਾਬੀ ਫ਼ਿਲਮ ਹੋਵੇਗੀ ‘ਤੁਣਕਾ ਤੁਣਕਾ’। ਜੀ ਹਾਂ ਇਸ ਫ਼ਿਲਮ ਦੇ ਨਾਲ ਹਰਦੀਪ ਗਰੇਵਾਲ ਜੋ ਕਿ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਣ ਜਾ ਰਹੇ ਨੇ। ਫ਼ਿਲਮ ਦੇ ਸ਼ਾਨਦਾਰ ਟ੍ਰੇਲਰ ਤੇ ਗੀਤਾਂ ਤੋਂ ਬਾਅਦ ਫ਼ਿਲਮ ਦਾ ਪਹਿਲਾ ਪ੍ਰੋਮੋ ਰਿਲੀਜ਼ ਕਰ ਦਿੱਤਾ ਗਿਆ ਹੈ।
Image Source: youtube
ਹੋਰ ਪੜ੍ਹੋ : ਪੰਜਾਬੀ ਅਦਾਕਾਰਾ ਕਿਮੀ ਵਰਮਾ ਨੇ ਪੰਜਾਬ ਨੂੰ ਯਾਦ ਕਰਦੇ ਹੋਏ ਸਾਂਝੀ ਕੀਤੀ ਆਪਣੀ ਇਹ ਖ਼ਾਸ ਤਸਵੀਰ ਤੇ ਕਿਹਾ- ਮਾਣ ਪੰਜਾਬੀ ਹੋਣ ‘ਤੇ
Image Source: youtube
ਇਸ ਪ੍ਰੋਮੋ ‘ਚ ਸਰਦਾਰ ਸੋਹੀ ਦੀ ਸ਼ਾਨਦਾਰ ਡਾਇਲਾਗ ਸੁਣਨ ਨੂੰ ਮਿਲ ਰਹੇ ਨੇ। ਦਰਸ਼ਕਾਂ ਵੱਲੋਂ ਇਸ ਪ੍ਰੋਮੋ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।
Image Source: youtube
‘ਹਰਦੀਪ ਗਰੇਵਾਲ ਪ੍ਰੋਡਕਸ਼ਨ’ ਦੇ ਬੈਨਰ ਹੇਠ ਬਣੀ ਇਹ ਫ਼ਿਲਮ ਆਮ ਪੰਜਾਬੀ ਫ਼ਿਲਮਾਂ ਨਾਲੋਂ ਬਿਲਕੁਲ ਵੱਖਰੇ ਕਿਸਮ ਦੀ ਫ਼ਿਲਮ ਹੈ। ਇਸ ਫ਼ਿਲਮ ਵਿੱਚ ਹੀਰੋ ਨੂੰ ਵੱਖ ਵੱਖ ਤਰ੍ਹਾਂ ਦੀ ਲੁੱਕ ਵਿੱਚ ਦਿਖਾਇਆ ਗਿਆ ਹੈ, ਜਿਸ ਲਈ ਹਰਦੀਪ ਗਰੇਵਾਲ ਨੂੰ ਆਪਣਾ ਕਰੀਬ 20 ਕਿਲੋ ਭਾਰ ਘਟਾਉਣਾ ਪਿਆ। ਇਸ ਮੌਕੇ ਹਰਦੀਪ ਗਰੇਵਾਲ ਨੇ ਦੱਸਿਆ ਕਿ ਉਸਨੇ ਹੁਣ ਤੱਕ ਜਿੰਨੇ ਵੀ ਗੀਤ ਗਾਏ ਹਨ ਸਾਰੇ ਹੀ ਮੌਟੀਵੇਸ਼ਨਲ ਗੀਤ ਹਨ ਜੋ ਨੌਜਵਾਨ ਪੀੜ੍ਹੀ ਨੂੰ ਮਿਹਨਤ ਕਰਨ ਅਤੇ ਆਪਣੇ ਬਲਬੂਤੇ ’ਤੇ ਖੜੇ ਹੋਣ ਦੀ ਪ੍ਰੇਰਨਾ ਦਿੰਦੇ ਹਨ। ਇਸ ਫ਼ਿਲਮ ਨੂੰ ਪੀਟੀਸੀ ਗਲੋਬ ਮੂਵੀਜ਼ ਵੱਲੋਂ ਦੇਸ਼ ਭਰ ‘ਚ 5 ਅਗਸਤ ਨੂੰ ਸਿਨੇਮਾ ਘਰਾਂ ‘ਚ ਡਿਸਟ੍ਰੀਬਿਊਟ ਕੀਤਾ ਜਾਵੇਗਾ।