ਟੀਵੀ ਅਦਾਕਾਰਾ ਮੋਹਿਨਾ ਕੁਮਾਰੀ ਨੇ ਫੈਨਜ਼ ਨਾਲ ਸਾਂਝੀ ਕੀਤੀ ਖੁਸ਼ਖਬਰੀ, ਪਤੀ ਨਾਲ ਤਸਵੀਰਾਂ 'ਚ ਬੇਬੀ ਬੰਪ ਫਲਾਂਟ ਕਰਦੀ ਆਈ ਨਜ਼ਰ

Written by  Pushp Raj   |  February 17th 2022 05:13 PM  |  Updated: February 17th 2022 05:13 PM

ਟੀਵੀ ਅਦਾਕਾਰਾ ਮੋਹਿਨਾ ਕੁਮਾਰੀ ਨੇ ਫੈਨਜ਼ ਨਾਲ ਸਾਂਝੀ ਕੀਤੀ ਖੁਸ਼ਖਬਰੀ, ਪਤੀ ਨਾਲ ਤਸਵੀਰਾਂ 'ਚ ਬੇਬੀ ਬੰਪ ਫਲਾਂਟ ਕਰਦੀ ਆਈ ਨਜ਼ਰ

ਟੀਵੀ ਦੀ ਮਸ਼ਹੂਰ ਅਦਾਕਾਰਾ ਮੋਹਿਨਾ ਸਿੰਘ ਨੇ ਟੀਵੀ ਸੀਰੀਅਲ ਯੇ ਰਿਸ਼ਤਾ ਕਯਾ ਕਹਿਲਾਤਾ ਹੈ ਤੋਂ ਫੇਮ ਹਾਸਲ ਕੀਤਾ ਸੀ। ਵਿਆਹ ਤੋਂ ਬਾਅਦ ਮੋਹਿਨਾ ਸਿੰਘ ਨੇ ਬਾਲੀਵੁੱਡ ਤੇ ਟੀਵੀ ਜਗਤ ਤੋਂ ਦੂਰੀਆਂ ਬਣਾ ਲਈਆਂ ਹਨ। ਮੋਹਿਨਾ ਕੁਮਾਰੀ ਜਲਦ ਹੀ ਮਾਂ ਬਣਨ ਵਾਲੀ ਹੈ, ਇਸ ਦੀ ਜਾਣਕਾਰੀ ਆਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਤਸਵੀਰਾਂ ਸ਼ੇਅਰ ਕਰਕੇ ਦਿੱਤੀ ਹੈ।

ਮੋਹਿਨਾ ਟੀਵੀ ਜਗਤ ਤੋਂ ਭਾਵੇਂ ਦੂਰ ਹੈ ਪਰ ਉਹ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੀ ਹੈ। ਮੋਹਿਨਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਪਤੀ ਸੁਯਸ਼ ਤੇ ਸਹੁਰੇ ਪਰਿਵਾਰ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, 'ਇੱਕ ਨਵੀਂ ਸ਼ੁਰੂਆਤ ਦੀ ਸ਼ੁਰੂਆਤ... ਸਾਰਿਆਂ ਨਾਲ ਇਹ ਖੁਸ਼ਖਬਰੀ ਸਾਂਝੀ ਕਰ ਰਹੀ ਹਾਂ'। ਇਸ ਦੇ ਨਾਲ ਹੀ ਅਦਾਕਾਰਾ ਨੇ ਇਨ੍ਹਾਂ ਖੂਬਸੂਰਤ ਤਸਵੀਰਾਂ ਨੂੰ ਕਲਿੱਕ ਕਰਨ ਲਈ ਫੋਟੋਗ੍ਰਾਫਰ ਦਾ ਧੰਨਵਾਦ ਵੀ ਕੀਤਾ ਹੈ।

ਹੋਰ ਪੜ੍ਹੋ : ਧੁੱਪ 'ਚ ਗਿੱਲੇ ਵਾਲਾਂ ਨੂੰ ਸੁਖਾਉਂਦੀ ਨਜ਼ਰ ਆਈ ਕੈਟਰੀਨਾ ਕੈਫ, ਦਿਖਿਆ ਅਦਾਕਾਰਾ ਦਾ ਖੂਬਸੂਰਤ ਅੰਦਾਜ਼

ਸ਼ੇਅਰ ਕੀਤੀਆਂ ਤਸਵੀਰਾਂ 'ਚ ਮੋਹਿਨਾ ਬੇਬੀ ਬੰਪ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਜਿਵੇਂ ਹੀ ਮੋਹਨਾ ਨੇ ਇਹ ਤਸਵੀਰਾਂ ਪੋਸਟ ਕੀਤੀਆਂ ਤਾਂ ਫੈਨਜ਼ ਨੇ ਉਸ ਨੂੰ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

ਦੱਸ ਦਈਏ ਕਿ ਮੋਹਿਨਾ ਕੁਮਾਰੀ ਨੇ 14 ਅਕਤੂਬਰ 2019 ਨੂੰ ਉੱਤਰਾਖੰਡ ਦੇ ਕੈਬਨਿਟ ਮੰਤਰੀ ਅਤੇ ਅਧਿਆਤਮਿਕ ਗੁਰੂ ਸਤਪਾਲ ਮਹਾਰਾਜ ਦੇ ਛੋਟੇ ਪੁੱਤਰ ਸੁਯਸ਼ ਰਾਵਤ ਨਾਲ ਵਿਆਹ ਕੀਤਾ ਸੀ। ਦੋਹਾਂ ਦਾ ਵਿਆਹ ਹਰਿਦੁਆਰ 'ਚ ਬਹੁਤ ਧੂਮ-ਧਾਮ ਨਾਲ ਹੋਇਆ। ਜਿਸ 'ਚ ਟੀਵੀ ਇੰਡਸਟਰੀ ਤੋਂ ਲੈ ਕੇ ਰਾਜਨੀਤੀ ਤੱਕ ਦੀਆਂ ਕਈ ਦਿੱਗਜਾਂ ਨੇ ਸ਼ਿਰਕਤ ਕੀਤੀ। ਮੋਹਿਨਾ ਅਤੇ ਸੁਯਸ਼ ਦੇ ਵਿਆਹ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network