
ਮਨੋਰੰਜਨ ਜਗਤ ਤੋਂ ਇੱਕ ਤੋਂ ਬਾਅਦ ਇੱਕ ਵਿਆਹ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਟੈਲੀਵਿਜ਼ਨ ਸੀਰੀਅਲ 'ਕੁੰਡਲੀ ਭਾਗਿਆ' 'ਚ ਪ੍ਰੀਤਾ ਦੇ ਕਿਰਦਾਰ ਨਾਲ ਦਿਲ ਜਿੱਤਣ ਵਾਲੀ ਅਦਾਕਾਰਾ 'ਸ਼ਰਧਾ ਆਰੀਆ' (Shraddha Arya) ਵਿਆਹ ਦੇ ਬੰਧਨ 'ਚ ਬੱਝ ਗਈ ਹੈ। ਉਨ੍ਹਾਂ ਦੇ ਵਿਆਹ ਦੀਆਂ ਕੁਝ ਬੇਹੱਦ ਖ਼ੂਬਸੂਰਤ ਅਤੇ ਖਾਸ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਜੰਮ ਕੇ ਵਾਇਰਲ ਹੋ ਰਹੀਆਂ ਹਨ।

ਸ਼ਰਧਾ ਆਰੀਆ ਨੇ 16 ਨਵੰਬਰ ਨੂੰ ਆਪਣੇ ਮੰਗੇਤਰ ਰਾਹੁਲ ਸ਼ਰਮਾ Rahul Sharma ਨਾਲ ਵਿਆਹ ਕਰਵਾ ਲਿਆ ਹੈ। ਸ਼ਰਧਾ ਆਰਿਆ ਆਪਣੇ ਵਿਆਹ 'ਚ ਸਭ ਤੋਂ ਜ਼ਿਆਦਾ ਖੁਸ਼ ਅਤੇ ਉਤਸ਼ਾਹਿਤ ਨਜ਼ਰ ਆ ਰਹੀ ਸੀ। ਉਨ੍ਹਾਂ ਦੇ ਵਿਆਹ ਨੂੰ ਲੈ ਕੇ ਪ੍ਰਸ਼ੰਸਕ ਵੀ ਕਾਫੀ ਉਤਸੁਕ ਸਨ। ਜਿਸ ਕਰੇਕ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਜੰਮ ਕੇ ਸ਼ੇਅਰ ਹੋ ਰਹੀਆਂ ਹਨ। ਇੱਕ ਤਸਵੀਰ ‘ਚ ਸ਼ਰਧਾ ਆਪਣੇ ਪਤੀ ਦੇ ਚਿਹਰੇ ਨੂੰ ਪਿਆਰ ਨਾਲ ਦੇਖਦੇ ਹੋਏ ਰਾਹੁਲ ਸ਼ਰਮਾ ਦੀ ਗਲ ਪੁੱਟਦੀ ਹੋਈ ਨਜ਼ਰ ਆ ਰਹੀ ਹੈ। ਸ਼ਰਧਾ ਆਰੀਆ ਨੇ ਸਾਈਲਿਸ਼ ਵਿਆਹ ਵਾਲਾ ਲਹਿੰਗਾ ਪਾਇਆ ਹੋਇਆ, ਜਿਸ ‘ਚ ਉਹ ਬਹੁਤ ਹੀ ਜ਼ਿਆਦਾ ਖ਼ੂਬਸੂਰਤ ਨਜ਼ਰ ਆ ਰਹੀ ਹੈ।
ਉਨ੍ਹਾਂ ਨੇ ਆਪਣੀ ਹਲਦੀ ਸੈਰੇਮਨੀ ਦੀ ਤਸਵੀਰਾਂ ਸ਼ੇਅਰ ਕੀਤੀਆਂ ਸੀ ਜਿਸ ‘ਚ ਉਹ ਆਪਣੀ ਮੰਗਣੀ ਦੀ ਅੰਗੂਠੀ ਨੂੰ ਫਲਾਂਟ ਕਰਦੀ ਹੋਈ ਨਜ਼ਰ ਆਈ ਸੀ। ਜਿਸ ਤੋਂ ਬਾਅਦ ਹਰ ਕੋਈ ਉਨ੍ਹਾਂ ਦੀ ਦੁਲਹਨ ਵਾਲੀ ਲੁੱਕ ਨੂੰ ਲੈ ਕੇ ਕਾਫੀ ਉਤਸੁਕ ਸੀ।

ਜੇ ਗੱਲ ਕਰੀਏ ਸ਼ਰਧਾ ਆਰੀਆ ਦੇ ਵਰਕ ਫਰੰਟ ਦੀ ਤਾਂ ਉਹ ਟੀਵੀ ਜਗਤ ਦੀ ਮਸ਼ਹੂਰ ਅਦਾਕਾਰਾ ਹੈ। ਉਹ ਪੰਜਾਬੀ ਮਨੋਰੰਜਨ ਜਗਤ ‘ਚ ਵੀ ਕੰਮ ਕਰ ਚੁੱਕੀ ਹੈ। ਉਹ ਸ਼ੈਲ ਓਸਵਾਲ ਦੇ ਸੁਪਰ ਹਿੱਟ ਗੀਤ ‘ਸੋਹਣੀਏ ਹੀਰੀਏ’ ‘ਚ ਨਜ਼ਰ ਆਈ ਸੀ। ਇਸ ਤੋਂ ਇਲਾਵਾ ਉਹ ਬੱਬੂ ਮਾਨ ਦੇ ਪੰਜਾਬੀ ਫ਼ਿਲਮ ‘ਬਣਜਾਰਾ : ਦਾ ਟਰੱਕ ਡਰਾਈਵਰ’ 'ਚ ਵੀ ਨਜ਼ਰ ਆਈ ਸੀ। ਇਸ ਤੋਂ ਇਲਾਵਾ ਉਹ ਕਈ ਪੰਜਾਬੀ ਗੀਤਾਂ ‘ਚ ਵੀ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਟੀਵੀ ਜਗਤ ਦੇ ਕਈ ਨਾਮੀ ਸੀਰੀਅਲਾਂ ‘ਚ ਕੰਮ ਕਰ ਚੁੱਕੀ ਹੈ।
View this post on Instagram